Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਡਵੋਕੇਟ ਬਰਿੰਦਰ ਗੋਇਲ ਨੇ"ਲੋਕ ਮਿਲਣੀ"ਪ੍ਰੋਗਰਾਮ ਦੌਰਾਨ ਵੰਡੀਆਂ ਰਾਸ਼ਨ ਕਿਟਾਂ

"ਆਮ ਆਦਮੀ ਪਾਰਟੀ" ਦੀ ਚੜ੍ਹਤ ਤੋਂ ਬੁਖਲਾਏ ਵਿਰੋਧੀ : ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

Gurpreet Singh

Gurpreet Singh

5 Dariya News

ਖਨੌਰੀ/ਲਹਿਰਾਗਾਗਾ/ ਮੂਨਕ , 20 Jun 2026

Last updated on: Jun 20, 2026, 18:37 IST

ਸੂਬੇ ਦੀ "ਆਪ" ਸਰਕਾਰ ਵੱਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਆਪਣੇ ਬੇਟੇ ਯੂਥ ਆਗੂ ਐਡਵੋਕੇਟ ਗੌਰਵ ਗੋਇਲ ਦੇ ਨਾਲ ਹਲਕੇ ਦੇ ਵੱਖ ਵੱਖ ਪਿੰਡਾਂ ਹੋਤੀਪੁਰ, ਨਵਾਂਗਾਓ, ਅਨਦਾਣਾ, ਬੋਪੁਰ, ਚੱਠਾ ਗੋਬਿੰਦਪੁਰਾ, ਖਨੌਰੀ ਖ਼ੁਰਦ,ਬਨਾਰਸੀ ਅਤੇ ਖਨੌਰੀ ਮੰਡੀ ਵਿਖੇ ਲੋਕਾਂ ਨਾਲ ਸੰਵਾਦ ਕਰਦਿਆਂ ਜਿੱਥੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਪੱਖੀ ਨੀਤੀਆਂ ਨੂੰ ਦੱਸਿਆ ਉੱਥੇ ਹੀ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸੁਣਦਿਆਂ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ।

ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਿੱਥੇ ਸੂਬੇ ਅੰਦਰ ਅਕਾਲੀ, ਭਾਜਪਾ, ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੀਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਆਪਣੇ ਵਿਕਾਸ ਏਜੰਡੇ ਨੂੰ ਲੋਕਾਂ ਵਿੱਚ ਲੈ ਕੇ ਜਾ ਰਹੀ ਹੈ, ਆਮ ਆਦਮੀ ਪਾਰਟੀ ਵੱਲੋਂ ਜਿੱਥੇ ਹਰ ਫਰੰਟ ਤੇ ਪੰਜਾਬ ਦੇ ਵਿਕਾਸ ਖੁਸ਼ਹਾਲੀ ਅਤੇ ਅਮਨ ਸ਼ਾਂਤੀ ਦੇ ਏਜੰਡੇ ਤੇ ਗੱਲਬਾਤ ਕੀਤੀ ਜਾਂਦੀ ਹੈ।

ਉੱਥੇ ਹੀ ਵਿਰੋਧੀ ਪਾਰਟੀਆਂ "ਆਮ ਆਦਮੀ ਪਾਰਟੀ" ਦੀ ਆਲੋਚਨਾ ਕਰਨ ਤੋਂ ਬਿਨਾਂ ਕੁਝ ਨਹੀਂ ਕਰਦੀਆਂ, ਕਿਉਂਕਿ ਲੋਕਾਂ ਨੇ ਇੰਨਾ ਪਾਰਟੀਆਂ ਨੂੰ ਨਕਾਰ ਦਿੱਤਾ, ਵਿਰੋਧੀ ਪਾਰਟੀਆਂ ਲੋਕਾਂ ਨੂੰ ਧਰਮ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਆਉਣ ਦੇ ਸਪਨੇ ਸੰਜੋਅ ਰਹੀਆਂ ਹਨ ,ਪਰ ਇਨਾਂ ਪਾਰਟੀਆਂ ਦੀ ਸਪਨੇ "ਮੁੰਗੇਰੀ ਲਾਲ ਦੇ ਹਸੀਨ ਸਪਨਿਆਂ"ਦੀ ਤਰ੍ਹਾਂ ਚਕਣਾ ਚੂਰ ਹੋ ਜਾਣਗੇ। ਮੰਤਰੀ ਗੋਇਲ ਨੇ ਆਮ ਆਦਮੀ ਪਾਰਟੀ ਨੂੰ ਪੰਜਾਬ, ਕਿਸਾਨ, ਵਪਾਰੀ ਅਤੇ ਮੁਲਾਜ਼ਮ ਹਿਤੈਸ਼ੀ ਦੱਸਦਿਆਂ ਕਿਹਾ ਕਿ ਜੋ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਚ "ਆਮ ਆਦਮੀ ਪਾਰਟੀ" ਦੀ ਸਰਕਾਰ ਨੇ ਕੀਤੇ ਹਨ ਪਿਛਲੀਆਂ ਸਰਕਾਰਾਂ 50 ਸਾਲਾਂ ਵਿੱਚ ਨਹੀਂ ਕਰ ਸਕੀਆਂ।

ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ,65ਹਜਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦੇਣਾ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ,ਪਿੰਡ ਪਿੰਡ ਸਟੇਡੀਅਮ ਅਤੇ ਲਾਈਬ੍ਰੇਰੀ ਬਣਾਉਣਾ, ਬਿਨਾਂ ਕਿਸੇ ਜਾਤ ਪਾਤ ਅਤੇ ਧਰਮ ਤੋਂ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮਾਫ ਕਰਨਾ, ਫਸਲਾਂ ਦੀ ਬਿਜਾਈ ਲਈ ਨਿਰਵਿਗਨ 24 ਘੰਟੇ ਬਿਜਲੀ ਸਪਲਾਈ ਦੇਣਾ ਤੋਂ ਇਲਾਵਾ ਸੂਬੇ ਦੇ ਹਰ ਪਿੰਡ ਅੰਦਰ ਵਿਕਾਸ ਦੇ ਕੰਮ ਜੋਰ ਸ਼ੋਰ ਨਾਲ ਕਰਵਾਉਂਣਾ ਪੰਜਾਬ ਸਰਕਾਰ ਦੇ ਇਤਿਹਾਸਿਕ ਕੰਮ ਹਨ, ਪਰ ਵਿਰੋਧੀ ਪਾਰਟੀਆਂ ਨੂੰ ਪੰਜਾਬ ਦਾ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਹਜ਼ਮ ਨਹੀਂ ਹੋ ਰਹੀ।

ਇਸ ਮੌਕੇ ਮੰਤਰੀ ਗੋਇਲ ਨੇ ਕਿਹਾ ਕਿ ਸਮੁੱਚਾ ਹਲਕਾ ਉਨ੍ਹਾਂ ਦਾ ਆਪਣਾ ਪਰਿਵਾਰ ਹੈ ਅਤੇ ਹਲਕੇ ਦੇ ਲੋਕਾਂ ਲਈ ਉਨ੍ਹਾਂ ਦੇ ਦਰਵਾਜੇ 24 ਘੰਟੇ ਖੁੱਲੇ ਹਨ। ਇਸ ਦੌਰੇ ਦੌਰਾਨ ਮੰਤਰੀ ਗੋਇਲ ਦੇ ਨਾਲ ਉਨਾਂ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ ਤੋਂ ਇਲਾਵਾ ਟਰੇਡ ਕਮਿਸ਼ਨ ਦੇ ਚੇਅਰਮੈਨ ਪ੍ਰਿੰਸ ਗਰਗ, ਯੂਥ ਆਗੂ ਅਜੈ ਕੁਮਾਰ ਠੋਲੀ,ਮਹਿੰਦਰ ਸਿੰਘ ਕੂੰਦਨੀ ਚੇਅਰਮੈਨ ਮਾਰਕੀਟ ਕੇਮਟੀ ਮੂਨਕ, ਰਿੰਕੂ ਸਿੰਘ, ਸਰਾਜ ਸਿੰਘ ਸਰਪੰਚ ਕੈੜਲ, ਗੁਰਦੀਪ ਸਿੰਘ, ਮਾਨ ਸਿੰਘ ਹਾਂਡਾ, ਆਤਮਾ ਸਿੰਘ, ਮੰਗਤ ਸਿੰਘ ਰਾਮਪੁਰਾ ਗੁੱਜਰਾ, ਬਬਲੀ ਸਿੰਘ, ਤੇਜਬੀਰ ਸਿੰਘ ਠਸਕਾ ਵਾਈਸ ਚੇਅਰਮੈਨ ਬਾਲਕ ਸੰਮਤੀ ਅੰਨਦਾਣਾ ਐਟ ਮੂਨਕ ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD