Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਹਾਰਾਜਾ ਰਣਜੀਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਸਿਰਜਾਂਗੇ - ਨਿਤਿਨ ਨਬੀਨ

ਪੰਜਾਬ ਦੀ ਸੁੱਖ-ਸਾਂਤੀ ਅਤੇ ਤਰੱਕੀ ਲਈ ਕੀਤੀ ਹੈ ਅਰਦਾਸ : ਨਿਤਿਨ ਨਬੀਨ

Nitin Nabin, Tarun Chugh, BJP Punjab, Punjab, Punjab News, Latest Punjab News, Kewal Singh Dhillon, Ravneet Bittu

Web Admin

Web Admin

5 Dariya News

ਅੰਮ੍ਰਿਤਸਰ , 20 Jun 2026

Last updated on: Jun 20, 2026, 21:26 IST

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੀ 3 ਦਿਨਾਂ ਪਲੇਠੀ ਪੰਜਾਬ ਫੇਰੀ ਦੀ ਸ਼ੁਰੂਆਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਨਾਲ ਕੀਤੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ, ‘‘ਮਹਾਰਾਜਾ ਰਣਜੀਤ ਸਿੰਘ ਨੇ ਜਿਵੇਂ ਪੰਜਾਬ ਨੂੰ ਵਿਲੱਖਣ ਰਾਜ ਪ੍ਰਬੰਧ ਦੀ ਪਛਾਣ ਦਿੱਤੀ ਸੀ, ਉਵੇਂ ਹੀ ਅਸੀਂ ਸਾਰੇ ਚਾਹੁੰਦੇ ਹਾਂ ਕਿ ਉਨ੍ਹਾਂ ਦੇ ਸੁਪਨਿਆਂ ਦਾ ਪੰਜਾਬ ਸਿਰਜੀਏ।’’ 

ਨਿਤਿਨ ਨਬੀਨ ਨੇ ਕਿਹਾ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਅਤੇ ਪੰਜਾਬ ਦੇ ਲੋਕਾਂ ਦੇ ਸੁੱਖ-ਸਾਂਤੀ ਅਤੇ ਤਰੱਕੀ ਲਈ ਅਰਦਾਸ ਕਰਨ ਦਾ ਸੁਭਾਗਾ ਸਮਾਂ ਮਿਲਿਆ ਹੈ, ਮੈਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਪਟਨਾ ਸਾਹਿਬ ਤੋਂ ਆਇਆ ਹਾਂ, ਉਹ ਮੇਰੀ ਕਰਮਭੂਮੀ ਹੈ ਅਤੇ ਮੈਂ ਪੂਰੇ ਦੇਸ਼ ਦੇ ਲੋਕਾਂ ਦੀ ਅਮਨ-ਸਾਂਤੀ ਲਈ ਵੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਨੇ ਪੰਜਾਬ ਨੂੰ ਪੂਰੀ ਦੁਨੀਆਂ ਵਿੱਚ ਵਿਲੱਖਣ ਪਛਾਣ ਦੁਆਈ ਹੈ। 

ਮੈਂ ਉਸੇ ਪੰਜਾਬ ਲਈ ਅਰਦਾਸ ਕੀਤੀ ਹੈ ਕਿ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਿੱਚ ਪੂਰਾ ਦੇਸ ਤਰੱਕੀ ਦੇ ਰਾਹ ਉੱਤੇ ਅੱਗੇ ਵਧ ਰਿਹਾ ਹੈ, ਉਵੇਂ ਹੀ ਸਾਡਾ ਪੰਜਾਬ ਵਿਕਾਸ ਦੇ ਮਾਪਦੰਡਾਂ ਉੱਤੇ ਅੱਗੇ ਵਧੇ ਅਤੇ ਤਰੱਕੀ ਦੀਆਂ ਕਿਰਨਾਂ ਪੰਜਾਬ ਦੇ ਹਰ ਘਰ, ਮੁਹੱਲੇ ਅਤੇ ਹਰ ਪਿੰਡ ਤੱਕ ਪਹੁੰਚਣ। ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਵਡਭਾਗੀ ਸਮਝਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ਅਤੇ ਇਸ ਪਵਿੱਤਰ ਅਸਥਾਨ ‘ਤੇ ਆਉਣ ਦਾ ਮੌਕਾ ਮਿਲਿਆ। ਅੱਜ ਇੱਥੇ ਅਰਦਾਸ ਕਰਕੇ ਮੇਰੇ ਅੰਦਰ ਇੱਕ ਨਵੀਂ ਊਰਜਾ ਆਈ ਹੈ, ਜਿਸ ਊਰਜਾ ਨਾਲ ਮੈਂ ਪੂਰੇ ਦੇਸ਼ ਅਤੇ ਪੂਰੇ ਪੰਜਾਬ ਦੀ ਸੇਵਾ ਅਤੇ ਵਿਕਾਸ ਦਾ ਸੰਕਲਪ ਲਿਆ ਹੈ।

ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਨਰਿੰਦਰ ਰੈਣਾ, ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਪ੍ਰਧਾਨ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਅਤੇ ਹੋਰ ਕਈ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ। 

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਦਾ ਵੀ ਦੌਰਾ ਕੀਤਾ ਅਤੇ ਵਿਸਾਖੀ-1919 ਦੇ ਸਾਕੇ ਦੇ ਸ਼ਹੀਦਾਂ ਨੂੰ ਆਪਣੀ ਅਕੀਦਤ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਹਾਜ਼ਰ ਪਾਰਟੀ ਆਗੂਆਂ ਨੇ ‘ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦ ਅਮਰ ਰਹੇ’ ਅਤੇ ‘ਭਾਰਤ ਮਾਤਾ ਕੀ ਹੈ’, ਵਰਗੇ ਨਾਅਰੇ ਲਗਾ ਕੇ ਸ਼ਹੀਦਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕੀਤਾ। 

ਇਸ ਉਪਰੰਤ ਉਨ੍ਹਾਂ ਨੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕ ਕੇ ਦੇਸ਼ ਦੀ ਏਕਤਾ ਅਤੇ ਸਮਾਜਿਕ ਸਦਭਾਵਨਾ ਲਈ ਪ੍ਰਾਰਥਨਾ ਕੀਤੀ। ਇੱਥੇ ਉਨ੍ਹਾਂ ਨੇ ਭਾਰਤੀ ਸੱਭਿਆਚਾਰ, ਆਧਿਆਤਮਿਕ ਵਿਰਾਸਤ ਅਤੇ ਰੂਹਾਨੀ ਪਰੰਪਰਾਵਾਂ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ।ਇਸ ਤੋਂ ਬਾਅਦ ਉਹ ਸ੍ਰੀ ਰਾਮ ਤੀਰਥ ਅਸਥਾਨ ਗਏ ਅਤੇ ਉਨ੍ਹਾਂ ਭਗਵਾਨ ਵਾਲਮੀਕੀ ਜੀ ਅੱਗੇ ਮੱਥਾ ਟੇਕਿਆ ਅਤੇ ਭਾਰਤ ਦੀ ਮਹਾਨ ਰੂਹਾਨੀ ਪ੍ਰਪੰਰਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਅੰਮ੍ਰਿਤਸਰ ਵਿੱਚ ਕੌਮੀ ਪ੍ਰਧਾਨ ਨੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਨਾਲ ਅਹਿਮ ਬੈਠਕ ਵੀ ਕੀਤੀ। 

ਨਿਤਿਨ ਨਬੀਨ ਅੱਜ ਕਰੀਬ 12 ਵਜੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨ ਏਅਰ ਪੋਰਟ ਉੱਤੇ ਪਹੁੰਚੇ, ਜਿੱਥੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ, ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਰਾਜ ਸਭਾ ਮੈਂਬਰ ਵਿਕਰਮ ਸਿੰਘ ਸਾਹਨੀ, ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸੰਧੂ ਸਮੇਤ ਸੈਂਕੜੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

 

Tags: Nitin Nabin , Tarun Chugh , BJP Punjab , Punjab , Punjab News , Latest Punjab News , Kewal Singh Dhillon , Ravneet Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD