Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਹਮਾਯੂੰਪੁਰ ਅਤੇ ਤਸਿੰਬਲੀ ਤੋਂ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

Kuljit Singh Randhawa, AAP Punjab, Lalru

Web Admin

Web Admin

5 Dariya News

ਲਾਲੜੂ , 20 Jun 2026

Last updated on: Jun 21, 2026, 09:29 IST

ਪੰਜਾਬ ਸਰਕਾਰ ਦੀ ਲੋਕ ਪੱਖੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਹਮਾਯੂੰਪੁਰ ਅਤੇ ਤਸਿੰਬਲੀ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾ ਰਹੀ 61ਵੀਂ ਅਤੇ 62ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ 50 ਸਾਲ ਤੋਂ ਉੱਪਰ ਉਮਰ ਦੇ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਵਰਦਾਨ ਸਾਬਤ ਹੋ ਰਹੀ ਹੈ।

ਇਸ ਯੋਜਨਾ ਰਾਹੀਂ ਉਹ ਲੋਕ, ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ, ਹੁਣ ਸਰਕਾਰ ਦੇ ਸਹਿਯੋਗ ਨਾਲ ਪਵਿੱਤਰ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੱਸਾਂ ਦੀ ਰਵਾਨਗੀ ਮੌਕੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖੁਸ਼ੀ, ਮਨਾਂ ਵਿੱਚ ਅਟੱਲ ਸ਼ਰਧਾ ਅਤੇ ਮਾਹੌਲ ਵਿੱਚ ਆਤਮਿਕ ਉਤਸ਼ਾਹ ਦੀ ਵਿਲੱਖਣ ਝਲਕ ਵੇਖਣ ਨੂੰ ਮਿਲੀ।

ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਧਾਰਮਿਕ ਇੱਛਾ ਨੂੰ ਪੂਰਾ ਕਰਨ ਦਾ ਸਾਧਨ ਬਣੀ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚ ਸਾਹਿਬਾਨ, ਆਮ ਆਦਮੀ ਪਾਰਟੀ ਦੇ ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਰਹੇ। ਹਾਜ਼ਰੀਨ ਨੇ ਸ਼ਰਧਾਲੂਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।

 

Tags: Kuljit Singh Randhawa , AAP Punjab , Lalru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD