Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੀਐਮ ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਜਾਰੀ

ਹਰਿਆਣਾ ਦੇ 15.95 ਲੱਖ ਕਿਸਾਨਾਂ ਨੂੰ ਮਿਲੇ 319.13 ਕਰੋੜ ਰੁਪਏ

Nayab Singh Saini, Haryana, Chief Minister of Haryana, BJP Haryana, Haryana News, Latest Haryana News, PM Kisan Utsav Diwas, Panchkula, Tarakeswar, Hooghly, West Bengal, Shyam Singh Rana

Web Admin

Web Admin

5 Dariya News

ਪੰਚਕੂਲਾ , 20 Jun 2026

Last updated on: Jun 21, 2026, 10:26 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੁਸ਼ਲ ਅਗਵਾਈ ਹੇਠ ਪਿਛਲੇ 12 ਸਾਲਾਂ ਵਿੱਚ ਭਾਰਤ ਦੇ ਖੇਤੀਬਾੜੀ ਖੇਤਰ ਵਿੱਚ ਬੇਮਿਸਾਲ ਤਬਦੀਲੀ ਆਈ ਹੈ। ਹਰਿਆਣਾ ਸਰਕਾਰ ਨੇ ਵੀ ਇਸੇ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕਰਦਿਆਂ ਕਿਸਾਨਾਂ ਦੀ ਆਮਦਨ ਵਧਾਉਣ, ਸਿੰਚਾਈ ਸਹੂਲਤਾਂ ਦਾ ਵਿਸਤਾਰ ਕਰਨ, ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ, ਫਸਲੀ ਵਿਧੀਕਰਣ ਨੂੰ ਪ੍ਰੋਤਸਾਹਤ ਕਰਨ ਅਤੇ ਖੇਤੀ ਨੂੰ ਤਕਨਾਲੋਜੀ ਨਾਲ ਜੋੜਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਪੀਐਮ ਕਿਸਾਨ ਉਤਸਵ ਦਿਵਸ ਪ੍ਰੋਗਰਾਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਦੇ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਾਰਕੇਸ਼ਵਰ, ਹੁਗਲੀ ਪੱਛਮੀ ਬੰਗਾਲ ਤੋਂ ਲਾਈਵ ਸੰਬੋਧਨ ਸੁਣਿਆ।ਪ੍ਰਧਾਨ ਮੰਤਰੀ ਨੇ ਆਨਲਾਈਨ ਰਾਹੀਂ ਪੀਐਮ ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਤਹਿਤ 9 ਕਰੋੜ 44 ਲੱਖ ਤੋਂ ਵੱਧ ਲਾਭਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 18 ਹਜ਼ਾਰ 880 ਕਰੋੜ ਤੋਂ ਵੱਧ ਦੀ ਰਕਮ ਟ੍ਰਾਂਸਫਰ ਕੀਤੀ। 

ਇਸ ਵਿੱਚ ਹਰਿਆਣਾ ਦੇ 15 ਲੱਖ 95 ਹਜ਼ਾਰ 644 ਲਾਭਕਾਰ ਕਿਸਾਨਾਂ ਦੇ ਖਾਤਿਆਂ ਵਿੱਚ 319 ਕਰੋੜ 13 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਪ੍ਰਦੇਸ਼ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੀ ਇਸ ਰਕਮ ਨੂੰ ਮਿਲਾ ਕੇ ਹਰਿਆਣਾ ਦੇ ਕਿਸਾਨਾਂ ਨੂੰ 23 ਕਿਸ਼ਤਾਂ ਵਿੱਚ ਕੁੱਲ 7 ਹਜ਼ਾਰ 881 ਕਰੋੜ 60 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ। 

ਇਹ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਬਿਨਾਂ ਕਿਸੇ ਵਿਚੋਲੇ ਦੇ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਅੰਨਦਾਤਾ ਪ੍ਰਤੀ ਸਨਮਾਨ ਦਾ ਪ੍ਰਮਾਣ ਹੈ। ਇਹ ਉਸ ਵਿਸ਼ਵਾਸ ਦਾ ਪ੍ਰਤੀਕ ਹੈ ਕਿ ਜੋ ਵਿਅਕਤੀ ਧਰਤੀ ਮਾਂ ਦੀ ਸੇਵਾ ਕਰਦਾ ਹੈ, ਉਸ ਦੀ ਚਿੰਤਾ ਦੇਸ਼ ਦੀ ਸਰਕਾਰ ਖੁਦ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਕਿਸਾਨ ਭਲਾਈ ਨੂੰ ਸ਼ਾਸਨ ਦੀ ਤਰਜੀਹ ਬਣਾਇਆ।

ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ, ਜਦੋਂ ਕਿਸਾਨ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਦਾ ਸੀ ਪਰ ਅੱਜ ਤਕਨਾਲੋਜੀ ਨੇ ਵਿਵਸਥਾ ਬਦਲ ਦਿੱਤੀ ਹੈ। ਹੁਣ ਕਿਸਾਨ ਨੂੰ ਸਨਮਾਨ ਲਈ ਕਿਸੇ ਦੇ ਸਾਹਮਣੇ ਹੱਥ ਨਹੀਂ ਫੈਲਾਉਣੇ ਪੈਂਦੇ। ਉਸ ਦਾ ਅਧਿਕਾਰ ਸਿੱਧਾ ਉਸ ਦੇ ਖਾਤੇ ਵਿੱਚ ਪਹੁੰਚਦਾ ਹੈ। ਪ੍ਰਧਾਨ ਮੰਤਰੀ ਦਾ ਮੰਨਣਾ ਹੈ ਕਿ ਜਦੋਂ ਕਿਸਾਨ ਮਜ਼ਬੂਤ ਹੋਵੇਗਾ, ਉਦੋਂ ਭਾਰਤ ਮਜ਼ਬੂਤ ਹੋਵੇਗਾ ਅਤੇ ਇਸੇ ਸੋਚ ਨੇ ਭਾਰਤ ਦੇ ਖੇਤੀਬਾੜੀ ਖੇਤਰ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਭਾਰਤ ਅੱਜ ਵਿਸ਼ਵ ਦੀਆਂ ਮੋਹਰੀ ਸ਼ਕਤੀਆਂ ਵਿੱਚ ਆਪਣੀ ਜਗ੍ਹਾ ਬਣਾ ਰਿਹਾ ਹੈ। ਇਸ ਦੇ ਪਿੱਛੇ ਪ੍ਰਧਾਨ ਮੰਤਰੀ ਦੀਆਂ 4,400 ਤੋਂ ਵੱਧ ਦਿਨਾਂ ਦੀ ਅਣਥੱਕ ਤਪੱਸਿਆ, ਅਟੁੱਟ ਸੰਕਲਪ, ਦੂਰਦਰਸ਼ੀ ਅਗਵਾਈ ਅਤੇ ਰਾਸ਼ਟਰ ਪ੍ਰਥਮ ਦੀ ਭਾਵਨਾ ਦੀ ਸ਼ਕਤੀ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਸਸ਼ਕਤ, ਮਜ਼ਬੂਤ ਅਤੇ ਅਗਾਂਹਵਧੂ ਬਣਾਉਣ ਲਈ ਵਚਨਬੱਧ ਹੈ। 

ਰਾਜ ਵਿੱਚ ਕਿਸਾਨਾਂ ਦੀਆਂ ਸਾਰੀਆਂ 24 ਫਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱ 'ਤੇ ਕੀਤੀ ਜਾ ਰਹੀ ਹੈ। ਪਿਛਲੇ 12 ਸੀਜ਼ਨਾਂ ਵਿੱਚ ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫਸਲ ਖਰੀਦ ਦੇ 1 ਲੱਖ 80 ਹਜ਼ਾਰ ਕਰੋੜ ਰੁਪਏ ਪਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਸਾਲ 2022 ਵਿੱਚ ਕੁਦਰਤੀ ਖੇਤੀ ਯੋਜਨਾ ਸ਼ੁਰੂ ਕੀਤੀ ਗਈ ਸੀ। ਅਸੀਂ ਕੁਦਰਤੀ ਖੇਤੀ 'ਤੇ ਇੱਕ ਪੋਰਟਲ ਵੀ ਸ਼ੁਰੂ ਕੀਤਾ ਹੈ। 

ਇਸ ਪੋਰਟਲ 'ਤੇ ਲਗਭਗ 2 ਲੱਖ ਕਿਸਾਨਾਂ ਨੇ 3 ਲੱਖ ਏਕੜ ਰਕਬੇ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਇਸ ਵਿੱਚੋਂ 44 ਹਜ਼ਾਰ ਏਕੜ ਰਕਬੇ ਵਿੱਚ ਕੁਦਰਤੀ ਖੇਤੀ ਅਪਣਾਉਣ ਲਈ 23 ਹਜ਼ਾਰ 930 ਕਿਸਾਨਾਂ ਦੀ ਤਸਦੀਕ ਕੀਤੀ ਜਾ ਚੁੱਕੀ ਹੈ। ਸਾਲ 2025-26 ਵਿੱਚ ਸੂਬੇ ਵਿੱਚ 20 ਹਜ਼ਾਰ 727 ਏਕੜ ਰਕਬੇ 'ਤੇ ਕੁਦਰਤੀ ਖੇਤੀ ਕੀਤੀ ਗਈ। ਇਸ ਤੋਂ ਇਲਾਵਾ ਕੁਦਰਤੀ ਖੇਤੀ ਦੀ ਸਿਖਲਾਈ ਲਈ ਕੁਰੂਕਸ਼ੇਤਰ-ਗੁਰੂਕੁਲ, ਜੀਂਦ-ਹਮੇਟੀ, ਸਿਰਸਾ-ਮੰਗਿਆਨਾ ਅਤੇ ਕਰਨਾਲ-ਘਰੌਂਡਾ ਵਿੱਚ ਸਿਖਲਾਈ ਕੇਂਦਰ ਖੋਲ੍ਹੇ ਗਏ ਹਨ। ਹੁਣ ਤੱਕ 12 ਹਜ਼ਾਰ ਤੋਂ ਵੱਧ ਸਿਖਿਆਰਥੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ 2 ਹਜ਼ਾਰ ਏਕੜ ਦੇ ਕਲਸਟਰ 'ਤੇ 'ਸਮਾਰਟ ਐਗਰੀਕਲਚਰ' ਦੇ ਨਾਮ ਨਾਲ ਕੁਦਰਤੀ ਖੇਤੀ ਸ਼ੁਰੂ ਕੀਤੀ ਜਾਵੇਗੀ। ਇਸ ਵਿੱਚ ਜੇਕਰ ਕਿਸਾਨਾਂ ਦਾ ਕਿਸੇ ਕਿਸਮ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਭਰਪਾਈ ਸਰਕਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੇ ਖੇਤਾਂ ਵਿੱਚ ਯੂਰੀਆ ਅਤੇ ਪੈਸਟੀਸਾਈਡ ਦੀ ਜ਼ਿਆਦਾ ਵਰਤੋਂ ਨਾ ਕਰਨ ਤਾਂ ਜੋ ਲੋਕਾਂ ਦੇ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਖਤਮ ਕੀਤਾ ਜਾ ਸਕੇ।

ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਪੀਐਮ ਕਿਸਾਨ ਸਨਮਾਨ ਨਿਧੀ ਦੀ 23ਵੀਂ ਕਿਸ਼ਤ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਪਿਛਲੇ 12 ਸਾਲਾਂ ਵਿੱਚ ਕਿਸਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਕਈ ਪ੍ਰੋਗਰਾਮ ਅਤੇ ਯੋਜਨਾਵਾਂ ਚਲਾਈਆਂ ਹਨ, ਜਿਨ੍ਹਾਂ ਦਾ ਲਾਭ ਅੱਜ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਉਨ੍ਹਾਂ ਦੀ ਅਗਵਾਈ ਤੇ ਮਾਰਗਦਰਸ਼ਨ ਵਿੱਚ ਹਰਿਆਣਾ ਸਰਕਾਰ ਵੀ ਪ੍ਰਦੇਸ਼ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਰਸਾਇਣਕ ਖੇਤੀ ਦੇ ਮਾੜੇ ਨਤੀਜੇ ਅੱਜ ਸਮਾਜ ਦੇ ਸਾਹਮਣੇ ਸਪੱਸ਼ਟ ਰੂਪ ਵਿੱਚ ਦਿਖਾਈ ਦੇ ਰਹੇ ਹਨ। ਕੀਟਨਾਸ਼ਕਾਂ ਅਤੇ ਰਸਾਇਣਕ ਤੱਤਾਂ ਦੇ ਅੰਸ਼ ਸਾਡੇ ਖਾਧ ਪਦਾਰਥਾਂ ਰਾਹੀਂ ਮਨੁੱਖੀ ਸਰੀਰ ਤੱਕ ਪਹੁੰਚ ਰਹੇ ਹਨ ਅਤੇ ਨਵਜੰਮੇ ਬੱਚਿਆਂ ਤੱਕ ਵੀ ਇਨ੍ਹਾਂ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। 

ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਵੇ ਆਪਣੀ ਜ਼ਮੀਨ, ਪਾਣੀ, ਵਾਤਾਵਰਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਦੀ ਰੱਖਿਆ ਲਈ ਕੁਦਰਤੀ ਖੇਤੀ ਨੂੰ ਅਪਣਾਉਣ ਅਤੇ ਇੱਕ ਤੰਦਰੁਸਤ ਵਾਤਾਵਰਣ ਦਾ ਨਿਰਮਾਣ ਕਰਨ।ਇਸ ਮੌਕੇ ਹਰਿਆਣਾ ਸ਼ਿਵਾਲਿਕ ਵਿਕਾਸ ਬੋਰਡ ਦੇ ਉਪ ਪ੍ਰਧਾਨ ਓਮਪ੍ਰਕਾਸ਼ ਦੇਵੀਨਗਰ, ਜ਼ਿਲ੍ਹਾ ਪ੍ਰਧਾਨ ਅਜੇ ਮਿੱਤਲ, ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੇਂਦਰ ਕੁਮਾਰ, ਡਾਇਰੈਕਟਰ ਜਨਰਲ ਰਾਜਨਾਰਾਇਣ ਕੌਸ਼ਿਕ, ਡਿਪਟੀ ਕਮਿਸ਼ਨਰ ਸਤਪਾਲ ਸ਼ਰਮਾ, ਮੀਡੀਆ ਸਕੱਤਰ ਪ੍ਰਵੀਨ ਅਤਰੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੁਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , PM Kisan Utsav Diwas , Panchkula , Tarakeswar , Hooghly , West Bengal , Shyam Singh Rana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD