Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕ ਮਿਲਣੀਆਂ ਰਾਹੀਂ ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹੈ : ਮੋਹਿੰਦਰ ਭਗਤ

ਕਿਹਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਤੇ ਬਿਹਤਰੀ ਲਈ ਲਗਾਤਾਰ ਯਤਨਸ਼ੀਲ

Mohinder Bhagat, AAP Punjab, Jalandhar

Web Admin

Web Admin

5 Dariya News

ਜਲੰਧਰ , 21 Jun 2026

Last updated on: Jun 22, 2026, 10:07 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਸ਼ਾਮ ਸ਼ਹਿਰ ਦੇ ਵਾਰਡ ਨੰ. 60 ਦੇ ਕਟਹਿਰਾ ਮੁਹੱਲਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀਆਂ ਪਹਿਲਕਦਮੀਆਂ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਯਕੀਨੀ ਬਣਾਉਣ ਲਈ ਪ੍ਰਭਾਵਸ਼ਾਲੀ ਸਾਧਨ ਸਾਬਤ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਜ਼ਮੀਨੀ ਪੱਧਰ ’ਤੇ ਮਸਲਿਆਂ ਦਾ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਬੁਨਿਆਦੀ ਢਾਂਚਾ, ਸਮਾਜਿਕ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਜਿਥੇ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਉਥੇ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸੁਵਿਧਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜਿਸ ਸਦਕਾ ਲੋਕਾਂ ਦੀ ਇਲਾਜ ਨੂੰ ਲੈ ਕੇ ਚਿੰਤਾ ਖ਼ਤਮ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। 

ਸ਼੍ਰੀ ਭਗਤ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਹੈ, ਜਿਸ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਇਨ੍ਹਾਂ ਪ੍ਰਮੁੱਖ ਯੋਜਨਾਵਾਂ ਦਾ ਪੂਰਾ ਲਾਭ ਲੈਣ ਦੀ ਅਪੀਲ ਵੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ। ਇਸ ਮੌਕੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।

 

Tags: Mohinder Bhagat , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD