Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਵਾਰਾਂ ਅਤੇ ਜਬਰੀ ਵਸੂਲੀ ‘ਚ ਸ਼ਾਮਲ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਮੁਲਜ਼ਮ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 21 Jun 2026

Last updated on: Jun 22, 2026, 10:34 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ।

ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ 26 ਆਧੁਨਿਕ ਹਥਿਆਰਾਂ, ਜਿਨ੍ਹਾਂ ਵਿੱਚ ਏਕੇ-47 ਰਾਈਫਲ ਅਤੇ 25 ਪਿਸਤੌਲਾਂ ਸ਼ਾਮਲ ਸਨ, ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਸਮੇਂ ਬਾਅਦ ਹੀ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਜਬਰੀ ਵਸੂਲੀ ਅਤੇ ਹੋਰ ਗ਼ੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹਨ।

ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਉਕਤ ਮੁਲਜ਼ਮ ਹਥਿਆਰਾਂ ਦੀਆ ਖੇਪਾਂ ਹਾਸਲ ਕਰਕੇ ਅੱਗੇ ਅਪਰਾਧਿਕ ਕਾਰਵਾਈਆਂ ਨੂੰ ਅੰਜ਼ਾਮ ਦਿੰਦੇ ਸਨ। ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਤਾ ਲਗਾਉਣ, ਹੋਰ ਮੁਲਜ਼ਮਾਂ ਦੀ ਪਛਾਣ, ਪਿਛਲੀਆਂ ਅਪਰਾਧਿਕ ਗਤੀਵਿਧੀਆਂ ਦੀ ਗੁੱਥੀ ਸੁਲਝਾਉਣ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੰਗਠਿਤ ਅਪਰਾਧ ਸਿੰਡੀਕੇਟ ਦੇ ਖ਼ਾਤਮੇ ਆਦਿ ਨੂੰ ਕੇਂਦਰ ਵਿੱਚ ਰੱਖ ਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਅਧਾਰਤ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਅਨਮੋਲ ਉਰਫ਼ ਮੋਹਲਾ, ਜਗਰੂਪ ਉਰਫ਼ ਰੂਪਾ ਅਤੇ ਮੋਹਿਤ ਉਰਫ਼ ਜੋਬਨ ਨੂੰ ਤਿੰਨ ਵਿਦੇਸ਼ੀ ਤੇ ਆਧੁਨਿਕ ਪਿਸਤੌਲਾਂ ਅਤੇ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਦੱਸਿਆ ਕਿ ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਮੁਲਜ਼ਮ ਅਨਮੋਲ ਅਤੇ ਮੋਹਿਤ ਸਤੰਬਰ 2025 ਵਿੱਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਦਰਜ ਕਤਲ ਕੇਸ ਅਤੇ ਜੂਨ 2026 ਵਿੱਚ ਬਟਾਲਾ ਵਿਖੇ ਦਰਜ ਕਤਲ ਦੀ ਕੋਸ਼ਿਸ਼ ਦੇ ਮਾਮਲੇ ‘ਚ ਵੀ ਸ਼ਾਮਲ ਸਨ।

ਇਸ ਤੋਂ ਇਲਾਵਾ ਅਨਮੋਲ ਅਤੇ ਉਸਦੇ ਸਾਥੀਆਂ ਨੂੰ ਅਜਿਹੇ ਕਈ ਹੋਰ ਕੰਮ ਵੀ ਸੌਂਪੇ ਗਏ ਸਨ ਜਿਨ੍ਹਾਂ ਨੂੰ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਸਫਲਤਾਪੂਰਵਕ ਨਾਕਾਮ ਕਰ ਦਿੱਤਾ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਤਹਿਤ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 40 ਮਿਤੀ 20.06.2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD