Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੌਮਾਂਤਰੀ ਯੋਗ ਦਿਵਸ 'ਤੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ

ਜੇਲ੍ਹ ਸੁਪਰੀਟੇਂਡੈਂਟ ਮਨਜੀਤ ਸਿੰਘ ਟਿਵਾਣਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Manjeet Singh Tiwana, Jail Superintendent, Sri Goindwal Sahib, Tarn Taran, 12th International Day of Yoga 2026, International Day of Yoga 2026, International Day of Yoga, International Yoga Day

Web Admin

Web Admin

5 Dariya News

ਸ਼੍ਰੀ ਗੋਇੰਦਵਾਲ ਸਾਹਿਬ , 21 Jun 2026

Last updated on: Jun 22, 2026, 10:57 IST

ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਪ੍ਰੋਤਸ਼ਾਹਿਤ ਕਰਨ ਦੇ ਟੀਚੇ ਨਾਲ ਜ਼ਿਲ੍ਹਾ ਤਰਨਤਾਰਨ ਵਿਖੇ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਸਣੇ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗੁਵਾਈ ਹੇਠ ਵੱਖੋ ਵੱਖ ਯੋਗ ਆਸਨ ਕਰਵਾਏ ਗਏ।

ਇਸ ਪ੍ਰੋਗਰਾਮ ਵਿੱਚ ਜੇਲ੍ਹ ਸੁਪਰੀਟੇਂਡੈਂਟ ਮਨਜੀਤ ਸਿੰਘ ਟਿਵਾਣਾ (ਪੀਪੀਐੱਸ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਯੋਗ ਪ੍ਰਤੀ ਜਾਗਰੂਕ ਕਰਨ ਲਈ ਇਹ ਇੱਕ ਚੰਗਾ ਉਪਰਾਲਾ ਹੈ ਤੇ ਯੋਗ ਸਾਡੇ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈਆਈਐੱਸ) ਨੇ ਕਿਹਾ ਕਿ ਹਰ ਵਿਅਕਤੀ ਨੂੰ ਕੌਮਾਂਤਰੀ ਯੋਗ ਦਿਵਸ 'ਤੇ ਕੀਤੀ ਗਈ ਸ਼ੁਰੂਆਤ ਨੂੰ ਸਫਲਤਾਪੂਰਵਕ ਅੱਗੇ ਤੋਰਨਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਯੋਗ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਜੀ ਸਕਣ। ਇਸ ਤੋਂ ਇਲਾਵਾ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਜਤਿੰਦਰ ਪਾਲ ਸਿੰਘ (ਪੀਪੀਐੱਸ) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜੇ ਲੋਕ ਬਿਮਾਰੀਆਂ ਤੋਂ ਬੱਚ ਕੇ ਰਹਿਣਾ ਚਾਹੁੰਦੇ ਨੇ, ਤਾਂ ਉਨ੍ਹਾਂ ਨੂੰ ਯੋਗ ਦਾ ਸਹਾਰਾ ਲੈਣਾ ਚਾਹੀਦਾ ਹੈ। 

ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਕੌਮਾਂਤਰੀ ਪੱਧਰ ਉੱਤੇ ਯੋਗ ਦੀ ਪ੍ਰਸਿੱਧੀ ਨੂੰ ਹੁਲਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਜੇਲ੍ਹ ਵਿੱਚ ਬੰਦੀਆਂ ਵੱਲੋਂ ਵਿਖਾਏ ਗਏ ਅਨੁਸ਼ਾਸਨ ਦੇ ਜ਼ਰੀਏ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਂਦਿਆਂ ਯੋਗ ਦੇ ਜ਼ਰੀਏ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। 

ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰੀਟੇਂਡੈਂਟ ਗੁਰਜੰਟ ਸਿੰਘ ਵੀ ਖਾਸ ਤੌਰ ਤੇ ਮੌਜੂਦ ਰਹੇ। ਇਸ ਮੌਕੇ ਜੇਲ੍ਹ ਵਿੱਚ ਚਿੱਤਰ ਕਲਾ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬੰਦੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਚਿੱਤਰਕਲਾ ਮੁਕਾਬਲੇ ਵਿੱਚ ਅਭਿਸ਼ੇਕ ਸਿੰਘ ਨੇ ਪਹਿਲਾ, ਰਾਜੇਸ਼ ਨੇ ਦੂਜਾ, ਜਸਵੰਤ ਸਿੰਘ ਸੋਹਲ ਨੇ ਤੀਜਾ ਤੇ ਸਿਮਰਨਜੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ।

ਉਥੇ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕਲਾਕਾਰਾਂ ਵੱਲੋਂ NCC ਦੀ 1 ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿਖੇ ਯੋਗ ਦਿਹਾੜੇ ਉੱਤੇ ਕਰਵਾਏ ਗਏ ਪ੍ਰੋਗਰਾਮ ਵਿੱਚ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ। ਬਹਿਰਹਾਲ ਕੌਮਾਂਤਰੀ ਯੋਗ ਦਿਵਸ ਨੂੰ ਹਰ ਸਾਲ ਮਨਾਉਣ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗ ਪ੍ਰਤੀ ਜਾਣੂ ਕਰਵਾਇਆ ਜਾਂਦਾ ਹੈ। 

ਇਸੇ ਲੜੀ ਦੇ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਯੋਗਾ ਸੈਸ਼ਨ ਸਫਲ ਹੋ ਨਿਬੜਿਆ, ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ।

 

Tags: Manjeet Singh Tiwana , Jail Superintendent , Sri Goindwal Sahib , Tarn Taran , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD