Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਡਾ. ਬਲਬੀਰ ਸਿੰਘ ਨੇ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਹਜ਼ਾਰਾਂ ਲੋਕਾਂ ਨਾਲ ਕੀਤਾ ਯੋਗਾ

‘ਸੀਐਮ ਦੀ ਯੋਗਸ਼ਾਲਾ’ ਨੇ ਪੰਜਾਬ ਦੇ ਲੋਕਾਂ ਦੀ ਜੀਵਨ ਸ਼ੈਲੀ ਬਦਲੀ : ਡਾ. ਬਲਬੀਰ ਸਿੰਘ

Dr Balbir Singh, AAP Punjab, Himanshu Aggarwal, Dr Himanshu Aggarwal, DC Patiala, Deputy Commissioner Patiala, Patiala, 12th International Day of Yoga 2026, International Day of Yoga 2026, International Day of Yoga, International Yoga Day

Web Admin

Web Admin

5 Dariya News

ਪਟਿਆਲਾ , 21 Jun 2026

Last updated on: Jun 22, 2026, 11:05 IST

“ਸਵਾਸਥ ਉਮਰ ਲਈ ਯੋਗਾ” ਥੀਮ ਤਹਿਤ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਪਟਿਆਲਾ ਦੇ ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਜ਼ਾਰਾਂ ਪਟਿਆਲਾ ਵਾਸੀਆਂ ਨਾਲ ਸਮੂਹਿਕ ਯੋਗ ਅਭਿਆਸ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੀਐਮ ਦੀ ਯੋਗਸ਼ਾਲਾ’ ਪਹਿਲਕਦਮੀ ਨੇ ਪੰਜਾਬ ਦੇ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸਕਾਰਾਤਮਕ ਬਦਲਾਅ ਲਿਆਂਦਾ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 1400 ਤੋਂ ਵੱਧ ਯੋਗਾ ਟ੍ਰੇਨਰਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜੋ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਯੋਗਾ ਸਿਖਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਯੋਗਾ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਮਨ, ਸਰੀਰ ਅਤੇ ਆਤਮਾ ਨੂੰ ਸੰਤੁਲਿਤ ਕਰਨ ਦੀ ਇੱਕ ਅੰਦਰੂਨੀ ਯਾਤਰਾ ਹੈ।

ਉਨ੍ਹਾਂ ਕਿਹਾ ਕਿ ਤੰਦਰੁਸਤ ਮਨ, ਸ਼ੁੱਧ ਆਹਾਰ ਅਤੇ ਨਿਯਮਿਤ ਯੋਗਾ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹਨ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਯੋਗਾ ਨੂੰ ਆਪਣੀ ਰੋਜ਼ਾਨਾ ਦੀ ਦਿਨਚਰਿਆ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਬਿਮਾਰੀਆਂ ਤੋਂ ਬਚਾਅ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਵੀ ਪ੍ਰਾਪਤ ਹੋ ਸਕੇ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਅੱਜ ਪਟਿਆਲਾ ਵਿਖੇ ਹੋਏ ਇਸ ਰਾਜ ਪੱਧਰੀ ਸਮੂਹਿਕ ਯੋਗਾ ਸਮਾਗਮ ਵਿੱਚ ਲੋਕਾਂ ਦਾ ਭਾਰੀ ਉਤਸ਼ਾਹ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਦੇ ਲੋਕ ਯੋਗਾ ਨੂੰ ਅਪਣਾ ਰਹੇ ਹਨ ਅਤੇ ‘ਸੀਐਮ ਦੀ ਯੋਗਸ਼ਾਲਾ’ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਯੋਗਾ ਕਰਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਸਰੀਰਕ ਤੰਦਰੁਸਤੀ, ਮਾਨਸਿਕ ਇਕਾਗਰਤਾ ਅਤੇ ਬਿਹਤਰ ਭਵਿੱਖ ਲਈ ਬਹੁਤ ਲਾਭਦਾਇਕ ਹੈ। ਆਯੁਰਵੇਦ ਵਿਭਾਗ ਦੇ ਡਾਇਰੈਕਟਰ ਡਾ. ਰਮਨ ਖੰਨਾ ਨੇ ਸਮਾਗਮ ਵਿੱਚ ਪੁੱਜੀਆਂ ਸ਼ਖ਼ਸੀਅਤਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਇਸ ਸਾਲ ਦੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਥੀਮ “ਸਵਾਸਥ ਉਮਰ ਲਈ ਯੋਗਾ” ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਯੋਗਾ ਨੂੰ ਸਿਹਤਮੰਦ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾ ਮੋਹਨ ਕੌਸ਼ਲ ਦੀ ਅਗਵਾਈ ‘ਚ ਏ ਐਮ ਓ ਡਾ. ਯੋਗੇਸ਼ ਭਾਟੀਆ, ਡਾ. ਰਾਜਨੀਸ਼ ਵਰਮਾ, ਡਾ ਅਮਨਦੀਪ ਕੌਰ, ਡਾ ਪੂਜਾ ਅਰੋੜਾ, ਡਾ. ਵਿਸ਼ਾਲ, ਉਪਵੈਦ ਡਾ. ਗੋਲਡੀ, ਸੀਨੀਅਰ ਮੈਡੀਕਲ ਫਿਜ਼ੀਸ਼ੀਅਨ ਡਾ. ਅਨੂ ਸ਼ਾਰਦਾ, ਡਾ ਸਚਿਨ, ਮੋਹਿਤ ਰਿਸ਼ੀ, ਉਪਵੈਦ ਡਾ. ਪ੍ਰੀਤੀ, ਡਾ. ਸੋਨੂ, ਯੋਗਾ ਇੰਸਟਰਕਟਰ ਜੁਝਾਰ ਸਿੰਘ, ਜਸ਼ਨਜੋਤ ਕੌਰ ਸਮੇਤ ਸਮੁਚੀ ਆਯੂਸ਼ ਟੀਮ ਨੇ ਯੋਗਾ ਕਰਵਾਇਆ।

ਇਸ ਮੌਕੇ ਯੋਗਾ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਸਿਉਨਾ ਤੇ ਮਲਟੀਪਰਪਜ਼ ਸਕੂਲਾਂ ਦੇ ਰਾਸ਼ਟਰੀ ਚੈਂਪੀਅਨ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਜੰਗਲਾਤ ਵਿਭਾਗ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ। ਵਿਦਿਆਰਥੀਆਂ ਨੇ ਅਪਣੇ ਲਚਕੀਲੇ ਸਰੀਰ ਦਾ ਪ੍ਰਦਰਸ਼ਨ ਕਰਦਿਆਂ ਕਈ ਔਖੀਆਂ ਯੋਗ ਕਿਰਿਆਵਾਂ ਕਰਕੇ ਲੋਕਾਂ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਜਸਬੀਰ ਸਿੰਘ ਗਾਂਧੀ, ਏਡੀਸੀ ਅਨੁਪ੍ਰਿਤਾ ਜੌਹਲ, ਸਹਾਇਕ ਕਮਿਸ਼ਨਰ ਹਰਜੋਤ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਬਾਗਬਾਨੀ ਦੇ ਸਹਾਇਕ ਡਾਇਰੈਕਟਰ ਹਰਿੰਦਰਪਾਲ ਸਿੰਘ, ਸੀਨੀਅਰ ਸੁਪਰਿੰਟੈਂਡੈਂਟ ਰਾਕੇਸ਼ ਸ਼ਰਮਾ, ਸੁਪਰਿੰਟੈਂਡੈਂਟ ਮੋਹਨ, ਸੀਨੀਅਰ ਮੈਡੀਕਲ ਫਿਜ਼ੀਸ਼ੀਅਨ ਡਾ. ਅਨੂ ਸ਼ਾਰਦਾ, ਉਪਵੈਦ ਡਾ. ਪ੍ਰੀਤੀ, ਡਾ. ਸੋਨੂ, ਯੋਗਾ ਇੰਸਟਰਕਟਰ ਜੁਝਾਰ ਸਿੰਘ ਤੇ ਜਸ਼ਨਜੋਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਟਿਆਲਾ ਵਾਸੀ, ਸੀਐਮ ਦੀ ਯੋਗਸ਼ਾਲਾ ਨਾਲ ਜੁੜੇ ਯੋਗ ਸਾਧਕ, ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ, ਆਯੂਸ਼ ਵਿਭਾਗ ਦੇ ਅਧਿਕਾਰੀ ਅਤੇ ਡਾਕਟਰ ਹਾਜ਼ਰ ਸਨ।

 

Tags: Dr Balbir Singh , AAP Punjab , Himanshu Aggarwal , Dr Himanshu Aggarwal , DC Patiala , Deputy Commissioner Patiala , Patiala , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD