Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਚੰਡੀਗੜ੍ਹ , 21 Jun 2026

Last updated on: Jun 22, 2026, 11:20 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। 

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। 

ਉਸਦੇ ਕਬਜ਼ੇ ਵਿੱਚੋਂ ਦਾਗ਼ੀ ਕਰੰਸੀ ਨੋਟ ਬਰਾਮਦ ਕੀਤੇ ਗਏ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD