Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੋਕੇਟ ਬਰਿੰਦਰ ਗੋਇਲ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਰੱਖੇ ਨੀਂਹ ਪੱਥਰ

ਹਲਕੇ ਦੇ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਹੀ ਸਭ ਤੋਂ ਵੱਡੀ ਤਾਕਤ : ਮੰਤਰੀ ਗੋਇਲ

Barinder Kumar Goel, Barinder Kumar Goyal, AAP Punjab

5 Dariya News

5 Dariya News

5 Dariya News

ਲਹਿਰਾਗਾਗਾ , 21 Jun 2026

Last updated on: Jun 22, 2026, 11:32 IST

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲਹਿਰਾ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਵਾਏ ਜਾ ਰਹੇ ਹਨ। ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਦਿੱਤੀ ਜਾਵੇਗੀ ,ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਹਲਕੇ ਦੇ ਪਿੰਡ ਰਾਏਧੜਾਨਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਹ ਪੱਥਰ ਰੱਖਣ ਉਪਰੰਤ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਪਿੰਡ ਨਿਵਾਸੀਆਂ ਵੱਲੋਂ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ। ਮੰਤਰੀ ਗੋਇਲ ਨੇ ਕਿਹਾ ਕਿ ਪਿੰਡ ਰਾਏਧੜਾਨਾ ਦੇ ਲੋਕਾਂ ਦੀ ਮੁੱਖ ਮੰਗ ਨੂੰ ਪੂਰਾ ਕਰਦਿਆਂ ਰਾਏਧੜਾਣਾ ਤੋਂ ਸ਼ੇਰਗੜ੍ਹ ਵਾਇਆ ਕਲਰ ਭੈਣੀ( 5.75 ਕਿਲੋਮੀਟਰ ,ਲਾਗਤ 274.71 ਲੱਖ) ਅਤੇ ਰਾਏਧੜਾਣਾ ਢੰਡਿਆਲ ਰੋਡ ਤੋਂ ਸਤੀ ਮਾਤਾ ਮੰਦਰ (0.80 ਕਿਲੋਮੀਟਰ, ਲਾਗਤ 38.22 ਲੱਖ) ਤੱਕ ਬਨਣ ਵਾਲੀਆਂ ਸੜਕਾਂ ਦੇ ਨੀਹ ਪੱਥਰ ਰੱਖੇ ਗਏ ਹਨ। 

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਉਹ ਸੜਕਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ ਹੈ। ਅਤੇ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਭਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਵੱਖ ਵੱਖ ਪਿੰਡਾਂ ਅੰਦਰ ਖੇਡ ਸਟੇਡੀਅਮ ਅਤੇ ਜਿਮ ਲਗਾਏ ਜਾ ਰਹੇ ਹਨ। 

ਉੱਥੇ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਗਿਆ ਹੈ। ਲਹਿਰਾਗਾਗਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਲੜਕੀਆਂ ਦੇ ਸਕੂਲ ਦੀ ਚਾਰ ਮੰਜ਼ਿਲਾਂ ਨਵੀਂ ਇਮਾਰਤ ਬਣਾਈ ਜਾ ਰਹੀ ਹੈ। ਤਹਿਸੀਲ ਕੰਪਲੈਕਸ ਬਿਜਲੀ ਵਿਭਾਗ ਦੇ ਆਧੁਨਿਕ ਦਫਤਰ ਬਣਾਏ ਜਾ ਰਹੇ ਹਨ। 

ਹਲਕੇ ਦੇ ਹਰ ਪਿੰਡ ਦੇ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਅੰਡਰਗਰਾਊਡ ਪਾਈਪ ਲਾਈਨਾਂ ਦਾ ਜਾਲ ਵਿਛਾਇਆ ਗਿਆ ਹੈ। ਹਰ ਵਰਗ ਨੂੰ 600 ਯੂਨਿਟ ਬਿਜਲੀ ਮਾਫ ਕਰਨਾ ਪੰਜਾਬ ਸਰਕਾਰ ਦਾ ਇਤਿਹਾਸਿਕ ਫੈਸਲਾ ਹੈ, ਆਮ ਆਦਮੀ ਪਾਰਟੀ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨੇ ਤੋਂ ਮਹਿਲਾਵਾਂ ਦੇ ਖਾਤੇ ਵਿੱਚ 1000 ਅਤੇ ਐਸ ਸੀ ਮਹਿਲਾਵਾਂ ਦੇ ਖਾਤੇ ਵਿੱਚ 1500 ਰੁਪਏ ਪ੍ਰਤੀ ਮਹੀਨਾ ਆਉਣੇ ਸ਼ੁਰੂ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦਾ ਮਿਲ ਰਿਹਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਹਲਕੇ ਦੇ ਵਿਕਾਸ ਕੰਮ ਕਰਨਾ ਕਿਸੇ ਤੇ ਅਹਿਸਾਨ ਨਹੀਂ ਬਲਕਿ ਸਾਡੀ ਜਿੰਮੇਵਾਰੀ ਹੈ। ਉਨਾਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਸਮੁੱਚਾ ਗੋਇਲ ਪਰਿਵਾਰ ਹਲਕੇ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹੈ। 

ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਗੋਇਲ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਵਿਰੋਧੀ ਪੰਜਾਬ ਦੀ ਅਮਨ ਸ਼ਾਂਤੀ ,ਖੁਸ਼ਹਾਲੀ ਤੇ ਵਿਕਾਸ ਦੀ ਨਹੀਂ ਬਲਕਿ ਆਪਣੀ ਸਿਆਸੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ। ਅਕਾਲੀਆਂ ਨੂੰ ਚੋਣਾਂ ਸਮੇਂ ਪੰਥ ਦੀ ਯਾਦ ਆਉਂਦੀ ਹੈ, ਪੰਜਾਬ ਦੇ ਸੂਝਵਾਨ ਵੋਟਰ ਪੰਜਾਬ ਦੇ ਵਿਕਾਸ, ਖੁਸ਼ਹਾਲੀ, ਅਮਨ ਸ਼ਾਂਤੀ ਦੀ ਸਿਆਸਤ ਪਸੰਦ ਕਰਦੇ ਹਨ ਨਾ ਕਿ ਧਰਮ ਤੇ ਜਾਤ ਦੀ, ਇਸ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ, ਭਾਜਪਾ ਤੇ ਕਾਂਗਰਸ ਅਜਿਹੀਆਂ ਪਾਰਟੀਆਂ ਦਾ ਸੂਪੜਾ ਸਾਫ ਹੋਣਾ ਤੈਅ ਹੈ। 

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਓਐਸਡੀ ਰਕੇਸ਼ ਕੇਸ਼ ਕੁਮਾਰ ਗੁਪਤਾ ਵਿੱਕੀ ,ਟਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ ,ਮਾਰਕੀਟ ਕਮੇਟੀ ਦੇ ਚੇਅਰਮੈਨ ਸ਼ੀਸ਼ਪਾਲ ਆਨੰਦ, ਯੂਥ ਆਗੂ ਅਜੇ ਕੁਮਾਰ ਠੋਲੀ, ਨੈਬ ਸਿੰਘ ਰਾਏਧਰਾਣਾ, ਹਰਦੀਪ ਸਿੰਘ ਕਲੇਰ, ਡਾ ਸੁਖਦਰਸਨ ਸਰਮਾ ਮੈਬਰ ਬਲਾਕ ਸੰਮਤੀ, ਅਜੈਬ ਸਿੰਘ, ਮਦਨ ਸਿੰਘ, ਰਾਜੂੰ ਸਿੰਘ ਸਬਕਾ ਸਰਪੰਚ ਰਾਏਧਰਾਣਾ,ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD