Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਯੁਰਵੈਦਿਕ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

Narinder Kaur Bharaj, AAP Punjab, Sangrur, 12th International Day of Yoga 2026, International Day of Yoga 2026, International Day of Yoga, International Yoga Day

Web Admin

Web Admin

5 Dariya News

ਸੰਗਰੂਰ , 21 Jun 2026

Last updated on: Jun 22, 2026, 11:44 IST

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਸੰਗਰੂਰ ਵਿੱਚ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹਪੂਰਨ ਮਾਹੌਲ ਵਿੱਚ ਮਨਾਇਆ ਗਿਆ। ਇਹ ਸਮਾਰੋਹ ਆਯੂਸ਼ ਮੰਤਰਾਲਾ ਅਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਆਯੁਰਵੈਦਾ ਡਾ. ਰਮਨ ਖੰਨਾ ਦੀ ਨਿਗਰਾਨੀ ਵਿੱਚ ਆਯੋਜਿਤ ਕੀਤਾ ਗਿਆ।

ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਸੁਚੱਜੀ ਅਗਵਾਈ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ ਸੀਮਾ ਜੈਨ ਦੀ ਰਹਿਨੁਮਾਈ ਹੇਠ ਹੋਏ ਜ਼ਿਲ੍ਹਾ ਪੱਧਰੀ ਸਮਾਰੋਹ ਦਾ ਮੁੱਖ ਉਦੇਸ਼ ਲੋਕਾਂ ਵਿੱਚ ਯੋਗ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਇਸਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਸੀ। ਇਸ ਸਾਲ ਦੀ ਵਿਸ਼ਵ ਪੱਧਰੀ ਥੀਮ “ਸਿਹਤਮੰਦ ਬੁਢਾਪੇ ਲਈ ਯੋਗ” ਰਹੀ, ਜਿਸ ਤਹਿਤ ਮਾਹਿਰਾਂ ਵੱਲੋਂ ਬਜ਼ੁਰਗ ਅਵਸਥਾ ਵਿੱਚ ਸਿਹਤ ਸੰਭਾਲ, ਮਨ ਦੀ ਸ਼ਾਂਤੀ ਅਤੇ ਰੋਗਾਂ ਤੋਂ ਬਚਾਅ ਲਈ ਯੋਗ ਦੀ ਮਹੱਤਤਾ ਉਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। 

ਸਮਾਰੋਹ ਦੇ ਮੁੱਖ ਮਹਿਮਾਨ, ਵਿਧਾਇਕਾ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ ਸਗੋਂ ਇੱਕ ਪੂਰੀ ਜੀਵਨ ਸ਼ੈਲੀ ਹੈ ਜੋ ਮਨੁੱਖ ਨੂੰ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸੰਤੁਲਨ ਅਤੇ ਅੰਦਰੂਨੀ ਸ਼ਾਂਤੀ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਅਤੇ ਤਣਾਅ ਭਰੇ ਜੀਵਨ ਵਿੱਚ ਯੋਗ ਇੱਕ ਕੁਦਰਤੀ ਉਪਚਾਰ ਵਜੋਂ ਬਹੁਤ ਲਾਭਕਾਰੀ ਹੈ।

ਚੇਅਰਮੈਨ ਇਨਫੋਟੈਕ ਡਾ ਗੁਨਿੰਦਰਜੀਤ ਸਿੰਘ ਜਵੰਧਾ ਨੇ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਯੋਗ ਅੱਜ ਦੀ ਸਮੇਂ ਦੀ ਲੋੜ ਹੈ। ਨਿਯਮਤ ਯੋਗ ਅਭਿਆਸ ਨਾਲ ਸਰੀਰਕ ਰੋਗ ਘਟਦੇ ਹਨ ਅਤੇ ਮਨੁੱਖ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਨੂੰ ਆਪਣੀ ਆਦਤ ਦਾ ਹਿੱਸਾ ਬਣਾਇਆ ਜਾਵੇ। 

ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਗੁਰਮੇਲ ਸਿੰਘ ਘਰਾਚੋਂ ਨੇ ਇਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ। ਸੀਨੀਅਰ ਫਿਜੀਸ਼ੀਅਨ ਡਾ ਕੁਲਵਿੰਦਰ ਸ਼ਰਮਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਭਾਰਤ ਦੀ ਪ੍ਰਾਚੀਨ ਯੋਗ ਪਰੰਪਰਾ ਨੂੰ ਅੱਜ ਪੂਰੇ ਵਿਸ਼ਵ ਵਿੱਚ ਮਾਨਤਾ ਮਿਲ ਰਹੀ ਹੈ। 

ਉਨ੍ਹਾਂ ਕਿਹਾ ਕਿ ਯੋਗ ਮਨੁੱਖੀ ਜੀਵਨ ਦੇ ਸੰਤੁਲਿਤ ਵਿਕਾਸ ਲਈ ਸਭ ਤੋਂ ਪ੍ਰਭਾਵਸ਼ਾਲੀ ਵਿਗਿਆਨਕ ਵਿਧੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਨੋਡਲ ਅਫ਼ਸਰ ਡਾ. ਲਲਿਤ ਕਾਂਸਲ ਨੇ ਕਿਹਾ ਕਿ ਯੋਗ ਮਨ ਅਤੇ ਸਰੀਰ ਦੇ ਸੰਤੁਲਨ ਦਾ ਵਿਗਿਆਨ ਹੈ। ਨਿਯਮਤ ਯੋਗ ਅਭਿਆਸ ਨਾਲ ਤਣਾਅ ਘਟਦਾ ਹੈ, ਰੋਗਾਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ ਅਤੇ ਜੀਵਨ ਵਿੱਚ ਸਕਾਰਾਤਮਕਤਾ ਆਉਂਦੀ ਹੈ।

ਜਿਕਰਯੋਗ ਹੈ ਕਿ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਸਮਾਜ ਵਿੱਚ ਯੋਗ ਪ੍ਰਤੀ ਜਾਗਰੂਕਤਾ ਲਗਾਤਾਰ ਵਧ ਰਹੀ ਹੈ। ਸਮਾਰੋਹ ਦਾ ਮੰਚ ਸੰਚਾਲਨ ਸਟੇਟ ਐਵਾਰਡੀ ਸ. ਹਰਪ੍ਰੀਤ ਸਿੰਘ ਭੰਡਾਰੀ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ, ਮਹਿਮਾਨਾਂ ਅਤੇ ਯੋਗ ਸਾਧਕਾਂ ਨੂੰ ਇੱਕ ਮੰਚ ‘ਤੇ ਜੋੜ ਕੇ ਸਮਾਰੋਹ ਨੂੰ ਸਫਲ ਬਣਾਇਆ।

ਸਮਾਰੋਹ ਵਿੱਚ ਸੁਪਰਡੈਂਟ ਆਯੁਰਵੈਦਾ ਸ਼੍ਰੀ ਰਾਜਿੰਦਰ ਸਿੰਘ, ਸੀਨੀਅਰ ਸਹਾਇਕ ਸ੍ਰੀਮਤੀ ਨਿਵੇਦਿਤਾ ਸ਼ਰਮਾ, ਹਰਪ੍ਰੀਤ ਕੌਰ, ਸ਼ਗਨਦੀਪ ਸਿੰਘ ਚੌਹਾਨ, ਡਾ ਅਮਨ ਭਾਰਤੀ, ਡਾ ਰਮਨ ਕੁਮਾਰ, ਡਾ ਦਿਵਿਆ, ਡਾ ਗੁਰਪ੍ਰੀਤ ਸਿੰਘ, ਡਾ ਰੇਨੂੰ ਗੋਸਵਾਮੀ, ਡਾ ਮੀਨੂ ਵਾਹੀ, ਡਾ ਸ਼ੈਲੰਦਰ, ਡਾ ਆਸਿਫ਼ ਅਲੀ, ਸ਼੍ਰੀ ਸਿਕੰਦਰ ਸ਼ਰਮਾ, ਸ਼੍ਰੀ ਜੀਵਨ ਕੁਮਾਰ, ਸ਼੍ਰੀ ਅਮਿਤ ਕਾਂਸਲ, ਸ਼੍ਰੀ ਯੋਗੇਸ਼ ਸ਼ਰਮਾ, ਸ਼੍ਰੀ ਪੁਸ਼ਪਦੀਪ, ਸ਼੍ਰੀ ਜਗਤਾਰ ਸਿੰਘ, ਸ਼੍ਰੀਮਤੀ ਸਵਿੰਦਰਜੀਤ ਕੌਰ ਅਤੇ ਸ਼੍ਰੀਮਤੀ ਈਸ਼ਾ ਗੋਇਲ ਸਮੇਤ ਹੋਰ ਅਧਿਕਾਰੀਆਂ ਨੇ ਵੀ ਹਾਜ਼ਰੀ ਭਰੀ।

ਸਮਾਰੋਹ ਦੌਰਾਨ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਯੋਗ ਪ੍ਰਸ਼ਿਕਸ਼ਕਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਭਾਗ ਲਿਆ। ਨੀਮਾ ਸੰਸਥਾ ਦੇ ਵੱਲੋਂ ਡਾ ਪਵਨ ਅਗਰਵਾਲ, ਸਾਬਕਾ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ ਰਵੀ ਕਾਂਤ ਮਦਾਨ, ਸੂਬਾਈ ਪੈਨਸ਼ਨਰ ਆਗੂ ਸ਼੍ਰੀ ਰਾਜ ਕੁਮਾਰ ਅਰੋੜਾ, ਲਾਈਫ ਗਾਰਡ ਗਰੁੱਪ ਦੇ ਡਾ ਸੁਖਵਿੰਦਰ ਸਿੰਘ, ਸ਼੍ਰੀ ਦੀਪਕ ਕੁਮਾਰ ਡਿਪਟੀ ਸਿੱਖਿਆ ਅਫਸਰ, ਜਿਲ੍ਹਾ ਖੇਡ ਅਫ਼ਸਰ ਸ਼੍ਰੀ ਨਵਦੀਪ ਸਿੰਘ, ਜਿਲ੍ਹਾ ਕੋਆਰਡੀਨੇਟਰ ਸੀਐਮ ਦੀ ਯੋਗਸ਼ਾਲਾ ਲਵਪ੍ਰੀਤ ਸਿੰਘ, ਜਿਲ੍ਹਾ ਖਜ਼ਾਨਾ ਅਫ਼ਸਰ ਸ਼੍ਰੀਮਤੀ ਬਲਵਿੰਦਰ ਕੌਰ ਸੋਹੀ ਸਮੇਤ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਉਤਸ਼ਾਹ ਪੂਰਨ ਜਿਲ੍ਹਾ ਪੱਧਰੀ ਕੌਮਾਂਤਰੀ ਯੋਗ ਦਿਵਸ ਵਿੱਚ ਸ਼ਮੂਲੀਅਤ ਕੀਤੀ।

ਮੰਚ ਤੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਯੋਗ ਨੂੰ ਸਿਰਫ਼ ਇੱਕ ਦਿਨ ਦੀ ਗਤੀਵਿਧੀ ਨਾ ਸਮਝਿਆ ਜਾਵੇ ਸਗੋਂ ਇਸਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਇੱਕ ਸਿਹਤਮੰਦ ਅਤੇ ਸੰਤੁਲਿਤ ਸਮਾਜ ਦੀ ਸਿਰਜਣਾ ਹੋ ਸਕੇ।

 

Tags: Narinder Kaur Bharaj , AAP Punjab , Sangrur , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD