Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤਮੰਦ ਅਤੇ ਤਣਾਅ ਰਹਿਤ ਜ਼ਿੰਦਗੀ ਜਿਉਣ ਵਿਚ ਸਹਾਈ ਹੈ ਯੋਗ : ਡਾ. ਵਿਜੈ ਸਿੰਗਲਾ

ਮਾਨਸਾ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

Dr Vijay Singla, AAP Punjab, 12th International Day of Yoga 2026, International Day of Yoga 2026, International Day of Yoga, International Yoga Day

Web Admin

Web Admin

5 Dariya News

ਮਾਨਸਾ , 21 Jun 2026

Last updated on: Jun 22, 2026, 11:49 IST

ਆਯੁਰਵੈਦਿਕ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਦੇ ਸਾਂਝੇ ਉਪਰਾਲੇ ਤਹਿਤ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਸੈਂਟਰਲ ਪਾਰਕ, ਮਾਨਸਾ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਜਿੱਥੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਵਿਸ਼ਾਲ ਸਮਾਗਮ ਵਿੱਚ 400 ਤੋਂ ਵਧੇਰੇ ਲੋਕਾਂ ਨੇ ਭਾਗ ਲੈ ਕੇ ਸਾਂਝੇ ਤੌਰ ’ਤੇ ਯੋਗ ਅਭਿਆਸ ਕੀਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੰਦੇਸ਼ ਦਿੱਤਾ। 

ਯੋਗ ਸਮਾਗਮ ਦੀ ਸ਼ੁਰੂਆਤ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਜਯੋਤੀ ਪ੍ਰਜਵਲਿਤ ਕਰਕੇ ਕੀਤੀ ਗਈ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਯੋਗ ਸਿਹਤਮੰਦ ਤੇ ਤਣਾਅ ਰਹਿਤ ਜੀਵਨ ਜਿਉਣ ਵਿਚ ਸਹਾਈ ਹੈ। 21 ਜੂਨ ਸਭ ਤੋਂ ਵੱਡਾ ਦਿਨ ਮੰਨਿਆ ਗਿਆ ਹੈ। ਇਸ ਦਿਨ ਸੂਰਜ ਦੀਆਂ ਕਿਰਨਾਂ ਜ਼ਿਆਦਾ ਸਮਾਂ ਧਰਤੀ 'ਤੇ ਪੈਂਦੀਆਂ ਹਨ। 

ਰਿਸ਼ੀਆਂ ਮੁਨੀਆਂ ਤੇ ਯੋਗ ਗੁਰੂਆਂ ਵੱਲੋਂ ਇਸੇ ਲਈ ਇਸ ਦਿਨ ਨੂੰ ਯੋਗ ਦਿਵਸ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਯੋਗ ਨਾਲ ਜੁੜਨਾ ਚਾਹੀਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਕਿਹਾ ਕਿ ਯੋਗ ਨਾਲ ਤਨ ਤੇ ਮਨ ਨੂੰ ਆਰਾਮ ਮਿਲਦਾ ਹੈ। ਸਾਨੂੰ ਰੋਜ਼ਮਰਾ ਦੀ ਭੱਜਦੌੜ ਵਾਲੀ ਜ਼ਿੰਦਗੀ ਵਿਚ ਆਪਣੀ ਸਿਹਤ ਲਈ ਸਮਾਂ ਕੱਢਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਸੀ. ਐੱਮ ਦੀ ਯੋਗਸ਼ਾਲਾ ਕਾਰਗਰ ਸਿੱਧ ਹੋਈ ਹੈ ਜਿਸ ਰਾਹੀਂ ਅਨੇਕਾਂ ਲੋਕ ਯੋਗ ਨਾਲ ਜੁੜ ਕੇ ਆਪਣੀ ਜੀਵਨਸ਼ੈਲੀ ਵਿਚ ਬਦਲਾਅ ਲਿਆ ਰਹੇ ਹਨ। ਇਸ ਦੌਰਾਨ ਐੱਸ.ਡੀ. ਕੰਨਿਆ ਮਹਾਂਵਿਦਿਆਲਾ ਮਾਨਸਾ ਦੇ ਵਿਦਿਆਰਥੀਆਂ ਵੱਲੋਂ ਯੋਗਾ ਵਿਸ਼ੇ ’ਤੇ ਆਧਾਰਿਤ ਸੁੰਦਰ ਸੰਗੀਤਕ ਸੂਰਿਆ ਨਮਸਕਾਰ ਪੇਸ਼ ਕੀਤਾ ਗਿਆ।

ਮੰਚ ਉਪਰ ਯੋਗਾ ਇੰਸਟ੍ਰਕਟਰਾਂ ਵੱਲੋਂ ਕਾਮਨ ਯੋਗਾ ਪ੍ਰੋਟੋਕੋਲ ਅਨੁਸਾਰ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀ ਸਰਲ ਤਰੀਕੇ ਨਾਲ ਵਿਸਥਾਰ ਪੂਰਵਕ ਯੋਗਾ ਸਿਖਲਾਈ ਦਿੱਤੀ ਗਈ ਜਿਸ ਤਹਿਤ ਸਮੂਹ ਹਾਜ਼ਰੀਨਾਂ ਵੱਲੋਂ ਪੂਰੇ ਉਤਸ਼ਾਹ ਅਤੇ ਅਨੁਸ਼ਾਸਨ ਨਾਲ ਸ਼ਮੂਲੀਅਤ ਕਰਕੇ ਯੋਗ ਅਭਿਆਸ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮਾਨਸਾ ਡਾ. ਨਮਿਤਾ ਗਰਗ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਯੋਗ ਅਤੇ ਆਯੁਰਵੇਦ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਦੱਸਿਆ ਕਿ ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਸੰਦੇਸ਼ “ਯੋਗਾ ਫਾਰ ਹੈਲਥੀ ਏਜਿੰਗ” ਹੈ, ਯੋਗਾ ਸਿਰਫ ਸਰੀਰਿਕ ਕਸਰਤ ਹੀ ਨਹੀਂ ਸਗੋਂ ਮਨ, ਸਰੀਰ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਦਾ ਇੱਕ ਸੰਪੂਰਨ ਮਾਧਿਅਮ ਹੈ। ਨਿਯਮਤ ਯੋਗਾ ਅਭਿਆਸ ਨਾਲ ਵਧਦੀ ਉਮਰ ਦੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ ਅਤੇ ਜੀਵਨ ਦੀ ਗੁਣਵੱਤਾ ਵਿੱਚ ਸੁਧਾਰ ਲਿਆਇਆ ਜਾ ਸਕਦਾ ਹੈ। 

ਇਸ ਮੌਕੇ ਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਮਾਨਸਾ ਡਾ ਨਮਿਤਾ ਗਰਗ ਵੱਲੋਂ ਹਲਕਾ ਵਿਧਾਇਕ ਡਾ. ਵਿਜੇ ਕੁਮਾਰ ਸਿੰਗਲਾ, ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੂੰ ਯੋਗ ਅਤੇ ਆਯੁਰਵੇਦ ਦੇ ਪ੍ਰਚਾਰ-ਪ੍ਰਸਾਰ ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਮਨਮੋਹਕ ਸੰਗੀਤਕ ਸੂਰਿਆ ਨਮਸਕਾਰ ਕਰਨ ਵਾਲੇ ਐੱਸ.ਡੀ. ਕੰਨਿਆ ਮਹਾਂਵਿਦਿਆਲਾ ਮਾਨਸਾ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਵਿਸ਼ਾਲ ਯੋਗਾ ਸਮਾਗਮ ਦੌਰਾਨ ਲੋਕਾਂ ਨੂੰ ਆਯੁਰਵੇਦ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 400 ਤੋਂ ਵੱਧ ਔਸ਼ਧੀ ਗੁਣਾਂ ਵਾਲੇ ਆਯੁਰਵੇਦਿਕ ਪੌਦੇ ਮੁਫ਼ਤ ਵੰਡੇ ਗਏ। ਇਸ ਉਪਰੰਤ ਸਾਰੇ ਭਾਗੀਦਾਰਾਂ ਲਈ ਫਲਾਂ ਦੀ ਰਿਫਰੈਸ਼ਮੈਂਟ ਦਾ ਵੀ ਖਾਸ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ੍ਰੀਮਤੀ ਮੰਜੂ ਬਾਲਾ,  ਜ਼ਿਲ੍ਹਾ ਜੰਗਲਾਤ ਅਫ਼ਸਰ ਪਵਨ ਕੁਮਾਰ ਸ੍ਰੀਧਰ, ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਗਿੱਲ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

 

Tags: Dr Vijay Singla , AAP Punjab , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD