Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਵਿਰਾਸਤੀ ਮੁਕਾਬਲਿਆਂ ‘ਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਰਿਹਾ ਜੇਤੂ

Gatka, Gatka Association of Punjab, Gatka Association Faridkot, World Gatka Day, Faridkot

5 Dariya News

5 Dariya News

5 Dariya News

ਫਰੀਦਕੋਟ , 21 Jun 2026

Last updated on: Jun 22, 2026, 11:54 IST

ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲਾ ਫ਼ਰੀਦਕੋਟ ਨੇ ਸਲਾਨਾ ਵਿਸ਼ਵ ਗੱਤਕਾ ਦਿਵਸ ਮਨਾਉਂਦੇ ਹੋਏ ਇੱਥੇ ਪੁਰਾਣੀ ਦਾਣਾ ਮੰਡੀ ਵਿੱਚ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਿਸ ਵਿੱਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਦੀ ਟੀਮ ਜੇਤੂ ਰਹੀ। ਇਹ ਜਾਣਕਾਰੀ ਦਿੰਦਿਆਂ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਫ਼ਿਰੋਜ਼ਪੁਰ, ਪੰਜਾਬ ਦੇ ਮੀਤ ਪ੍ਰਧਾਨ ਅਤੇ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਗੱਤਕਾ ਕੱਪ ਵਿੱਚ 4 ਲੜਕਿਆਂ ਦੀਆਂ ਟੀਮਾਂ ਅਤੇ ਇੱਕ ਲੜਕੀਆਂ ਦੀ ਟੀਮ ਨੇ ਭਾਗ ਲਿਆ। 

ਜੱਥੇਦਾਰ ਬਾਬਾ ਬਿਨੋਦ ਸਿੰਘ ਗੱਤਕਾ ਅਖਾੜਾ ਫ਼ਰੀਦਕੋਟ ਅਤੇ ਸਰਦਾਰ ਗੁਰਸੇਵਕ ਸਿੰਘ ਭਾਣਾ ਲਜ਼ੀਜ਼ ਦੇ ਸਹਿਯੋਗ ਨਾਲ ਕਰਵਾਏ ਇਸ ਗੱਤਕਾ ਕੱਪ ਵਿੱਚ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਹਸਤੀਆਂ ਨੇ ਵੀ ਸ਼ਿਰਕਤ ਕੀਤੀ। ਇਸ ਵਿਰਸਾ ਸੰਭਾਲ ਗੱਤਕਾ ਕੱਪ  ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇ ਨੈਸ਼ਨਲ ਗੱਤਕਾ ਕੋਚ ਨਰਿੰਦਰਪਾਲ ਸਿੰਘ ਪਾਰਸ ਨੇ ਦੱਸਿਆ ਕਿ ਗੱਤਕਾ ਪ੍ਰਦਰਸ਼ਨੀ ਮੁਕਾਬਲੇ ਵਿਚੋਂ ਪਹਿਲਾ ਸਥਾਨ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ, ਦੂਜਾ ਸਥਾਨ ਜਥੇਦਾਰ ਬਾਬਾ ਬਿਨੋਦ ਸਿੰਘ ਗੱਤਕਾ ਅਖਾੜਾ ਫਰੀਦਕੋਟ ਅਤੇ ਤੀਜਾ ਸਥਾਨ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੋਟਕਪੂਰਾ ਨੇ ਹਾਸਲ ਕੀਤਾ। 

ਇਸ ਮੌਕੇ ਹੋਏ ਗੱਤਕਾ ਸੋਟੀ ਦੇ ਮੁਕਾਬਲਿਆਂ ਵਿੱਚੋਂ ਕਸ਼ਮੀਰ ਸਿੰਘ ਕੋਟਕਪੂਰਾ ਨੇ ਪਹਿਲਾ ਸਥਾਨ, ਸਾਹਿਬਪ੍ਰੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ ਜਦਕਿ ਨਵਕਰਨ ਸਿੰਘ ਫਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਜ਼ਰ ਸ਼ਖ਼ਸੀਅਤਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਥੇਦਾਰ ਬਾਬਾ ਸਤਨਾਮ ਸਿੰਘ ਸੋਢੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਜੰਡ ਸਾਹਿਬ ਸਾਦਿਕ, ਸਰਦਾਰ ਅੱਛਰ ਸਿੰਘ, ਨੈਸ਼ਨਲ ਗੱਤਕਾ ਕੋਚ ਸ਼ੈਰੀ ਸਿੰਘ ਭਾਂਬਰੀ ਫ਼ਤਹਿਗੜ੍ਹ ਸਾਹਿਬ, ਪ੍ਰਦੀਪ ਸਿੰਘ ਲੁਧਿਆਣਾ ਅਤੇ ਹਰਦੀਪ ਸਿੰਘ ਸਮੇਤ ਸ਼ਹਿਜਾਦ ਕੌਰ ਫ਼ਰੀਦਕੋਟ ਅਤੇ ਅਕਾਸ਼ਦੀਪ ਸਿੰਘ ਆਦਿ ਵੀ ਹਾਜ਼ਰ ਰਹੇ।

 

Tags: Gatka , Gatka Association of Punjab , Gatka Association Faridkot , World Gatka Day , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD