Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੋਗ ਸਿੱਖਿਆ ਨੂੰ ਮਿਲੇਗਾ ਹੁਲਾਰਾ, ਤੀਜੀ ਤੋਂ 9ਵੀਂ ਜਮਾਤ ਤੱਕ ਪਾਠਕ੍ਰਮ ਵਿੱਚ ਕੀਤਾ ਜਾਵੇਗਾ ਸ਼ਾਮਲ

ਕੌਮਾਂਰਤੀ ਯੋਗ ਦਿਵਸ 'ਤੇ ਪੰਚਕੂਲਾ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਵੱਡੇ ਐਲਾਨ

Nayab Singh Saini, Chief Minister of Haryana, BJP Haryana, Arti Singh Rao, Gian Chand Gupta, Dr Sumita Misra, 12th International Day of Yoga 2026, International Day of Yoga 2026, International Day of Yoga, International Yoga Day

5 Dariya News

5 Dariya News

5 Dariya News

ਪੰਚਕੂਲਾ , 21 Jun 2026

Last updated on: Jun 22, 2026, 13:04 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ 12ਵੇਂ ਕੌਮਾਂਰਤੀ ਯੋਗ ਦਿਵਸ, 2026 ਦੇ ਮੌਕੇ 'ਤੇ ਪੰਚਕੂਲਾ ਵਿੱਚ ਆਯੋਜਿਤ ਰਾਜ ਪੱਧਰੀ ਯੋਗ ਦਿਵਸ ਸਮਾਰੋਹ ਵਿੱਚ ਯੋਗ ਨੂੰ ਜਨ-ਅੰਦੋਲਨ ਵਜੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਅਤੇ ਨੌਜਵਾਨਾਂ ਵਿੱਚ ਸਿਹਤਮੰਦ ਅਤੇ ਸੰਤੁਲਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਆਗਾਮੀ ਵਿਦਿਅਕ ਸੈਸ਼ਨ ਵਿੱਚ ਤੀਜੀ ਜਮਾਤ ਤੋਂ ਲੈ ਕੇ 9ਵੀਂ ਜਮਾਤ ਤੱਕ ਸਾਰੀਆਂ ਜਮਾਤਾਂ ਦੇ ਪਾਠਕ੍ਰਮ ਵਿੱਚ ਯੋਗ ਸਿੱਖਿਆ ਨੂੰ ਲਾਗੂ ਕੀਤਾ ਜਾਵੇਗਾ। 

ਇਸ ਨਾਲ ਵਿਦਿਆਰਥੀਆਂ ਵਿੱਚ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਵਿਕਾਸ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ ਸਕੂਲਾਂ ਵਿੱਚ ਯੋਗ ਅਤੇ ਯੋਗ ਸਿੱਖਿਆ ਨੂੰ ਨਿਯਮਤ ਤੌਰ 'ਤੇ ਉਤਸ਼ਾਹਿਤ ਕਰਨ ਲਈ ਸਾਰੇ ਪੀ.ਟੀ.ਆਈ, ਡੀ.ਪੀ.ਐਡ, ਪੀ.ਜੀ.ਟੀ ਅਤੇ ਨਾਮਜ਼ਦ ਪੀ.ਆਰ.ਟੀ ਅਧਿਆਪਕਾਂ ਨੂੰ ਯੋਗਾਸਨਾਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਹਰ ਸਕੂਲ ਵਿੱਚ ਵਿਦਿਆਰਥੀਆਂ ਨੂੰ ਨਿਯਮਤ ਤੌਰ 'ਤੇ ਯੋਗਾਭਿਆਸ ਕਰਵਾਇਆ ਜਾ ਸਕੇ। 

ਇਸ ਤੋਂ ਇਲਾਵਾ, ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਅਤੇ ਹਰਿਆਣਾ ਲੋਕ ਸੇਵਾ ਕਮਿਸ਼ਨ ਵੱਲੋਂ ਆਯੋਜਿਤ ਸਾਰੀਆਂ ਪ੍ਰੀਖਿਆਵਾਂ ਵਿੱਚ ਯੋਗ ਨਾਲ ਸਬੰਧਤ ਕੁਝ ਪ੍ਰਸ਼ਨ ਲਾਜ਼ਮੀ ਤੌਰ 'ਤੇ ਸ਼ਾਮਲ ਕੀਤੇ ਜਾਣਗੇ। ਇਸ ਲਈ ਪ੍ਰੀਖਿਆ ਨੀਤੀ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਮੋਰਨੀ ਵਿੱਚ ਕੁਦਰਤੀ ਇਲਾਜ ਅਤੇ ਯੋਗ ਦੇ ਖੇਤਰ ਵਿੱਚ ਇੱਕ ਰਾਜ ਪੱਧਰੀ ਸੰਸਥਾਨ ਦੀ ਸਥਾਪਨਾ ਕੀਤੀ ਜਾਵੇਗੀ, ਜਿੱਥੇ ਕੁਦਰਤੀ ਇਲਾਜ ਅਤੇ ਯੋਗ ਨਾਲ ਸਬੰਧਤ ਗ੍ਰੈਜੂਏਟ ਪੱਧਰ ਦੇ ਕੋਰਸ ਚਲਾਏ ਜਾਣਗੇ। ਨਾਲ ਹੀ ਸੂਬੇ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਸਥਾਪਿਤ ਕੀਤੇ ਜਾ ਰਹੇ ਪੰਜ ‘‘ਸੈਂਟਰ ਆਫ ਐਕਸੀਲੈਂਸ’’ ਵਿੱਚ ਯੋਗ ਨੂੰ ਵੀ ਇੱਕ ਪ੍ਰਮੁੱਖ ਹਿੱਸੇ ਵਜੋਂ ਸ਼ਾਮਲ ਕੀਤਾ ਜਾਵੇਗਾ। 

ਇਸ ਨਾਲ ਯੂਨੀਵਰਸਿਟੀਆਂ ਵਿੱਚ ਯੋਗ ਸਿੱਖਿਆ, ਸਿਖਲਾਈ, ਖੋਜ ਅਤੇ ਨਵੀਨਤਾ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀਆਂ ਸਾਰੀਆਂ ਉੱਚ ਸਿੱਖਿਆ ਸੰਸਥਾਵਾਂ ਦੇ ਸਪੋਰਟਸ ਵਿਭਾਗਾਂ ਦਾ ਨਾਮ ਬਦਲ ਕੇ 'ਸਪੋਰਟਸ ਐਂਡ ਯੋਗ ਵਿਭਾਗ' ਕੀਤਾ ਜਾਵੇਗਾ, ਤਾਂ ਜੋ ਯੋਗ ਨੂੰ ਸੰਸਥਾਗਤ ਪੱਧਰ 'ਤੇ ਉਚਿਤ ਸਥਾਨ ਅਤੇ ਪਛਾਣ ਮਿਲ ਸਕੇ। 

ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜ ਦੀ ਖੇਡ ਨੀਤੀ ਵਿੱਚ ਯੋਗਾਸਨ ਨੂੰ ਇੱਕ ਖੇਡ ਵਿੱਦਿਆ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਲਈ ਲੋੜੀਂਦੀਆਂ ਨੀਤੀਗਤ ਸੋਧਾਂ ਕੀਤੀਆਂ ਜਾਣਗੀਆਂ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਪਾਠਕ੍ਰਮ ਵਿੱਚ ਆਯੁਰਵੇਦ ਦੇ ਪਾਠਕ੍ਰਮ ਦੇ ਕੁਝ ਹਿੱਸੇ ਸ਼ਾਮਲ ਕੀਤੇ ਜਾਣਗੇ। ਨਾਲ ਹੀ, ਪਹਿਲਾਂ ਤੋਂ ਮਨਜ਼ੂਰਸ਼ੁਦਾ ਆਯੂਸ਼ ਯੋਗ ਕੋਚ/ਟ੍ਰੇਨਰ ਦੇ ਖਾਲੀ ਅਸਾਮੀਆਂ 'ਤੇ ਜਲਦੀ ਹੀ ਨਿਯੁਕਤੀਆਂ ਕੀਤੀਆਂ ਜਾਣਗੀਆਂ। 

ਇਸ ਤੋਂ ਇਲਾਵਾ, ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰਾਰਥਨਾ ਸਭਾ ਦੌਰਾਨ ਰਾਜ ਗੀਤ ਦਾ ਸਮੂਹਿਕ ਗਾਇਨ ਯਕੀਨੀ ਬਣਾਇਆ ਜਾਵੇਗਾ, ਤਾਂ ਜੋ ਵਿਦਿਆਰਥੀਆਂ ਵਿੱਚ ਰਾਜ ਪ੍ਰਤੀ ਮਾਣ, ਅਨੁਸ਼ਾਸਨ, ਰਾਸ਼ਟਰੀ ਚੇਤਨਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਦਾ ਵਿਕਾਸ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਰਾਹੀਂ ਯੋਗ ਨੂੰ ਸਿਰਫ਼ ਇੱਕ ਕਸਰਤ ਵਿਧੀ ਵਜੋਂ ਨਹੀਂ, ਸਗੋਂ ਜੀਵਨ ਜਿਊਣ ਦੀ ਇੱਕ ਸਹੀ ਅਤੇ ਵਿਗਿਆਨਕ ਵਿਧੀ ਵਜੋਂ ਸਥਾਪਿਤ ਕਰਨ ਵਿੱਚ ਮਦਦ ਮਿਲੇਗੀ।

ਇਸ ਮੌਕੇ 'ਤੇ ਹਰਿਆਣਾ ਦੀ ਸਿਹਤ ਅਤੇ ਆਯੂਸ਼ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਜ਼ਿਲ੍ਹਾ ਪ੍ਰਧਾਨ ਸ੍ਰੀ ਅਜੇ ਮਿੱਤਲ, ਪ੍ਰਦੇਸ਼ ਮੀਤ ਪ੍ਰਧਾਨ ਸ਼੍ਰੀਮਤੀ ਬੰਤੋ ਕਟਾਰੀਆ, ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ: ਜੈਦੀਪ ਆਰੀਆ, ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਜਸਮੇਰ ਸਿੰਘ ਬੰਜਾਰਾ, ਸ਼ਿਵਾਲਿਕ ਵਿਕਾਸ ਬੋਰਡ ਦੇ ਮੀਤ ਪ੍ਰਧਾਨ ਸ੍ਰੀ ਓਮਪ੍ਰਕਾਸ਼ ਦੇਵੀਨਗਰ, ਸਿਹਤ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਸੁਮਿਤਾ ਮਿਸ਼ਰਾ, ਮਹਾਨਿਦੇਸ਼ਕ ਆਯੂਸ਼ ਸ੍ਰੀ ਸੰਜੀਵ ਵਰਮਾ, ਏ.ਡੀ.ਜੀ.ਪੀ, ਸੀ.ਆਈ.ਡੀ ਸ੍ਰੀ ਸੌਰਵ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਪੰਕਜ ਨੈਨ, ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਸ੍ਰੀ ਤਰੁਣ ਭੰਡਾਰੀ ਸਮੇਤ ਹੋਰ ਮਾਣਯੋਗ ਮੌਜ਼ੂਦ ਸਨ।

 

 

Tags: Nayab Singh Saini , Chief Minister of Haryana , BJP Haryana , Arti Singh Rao , Gian Chand Gupta , Dr Sumita Misra , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD