Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਨਰਿੰਦਰ ਕੌਰ ਭਰਾਜ ਨੇ ਅਗਰਵਾਲ ਧਰਮਸ਼ਾਲਾ ਦੀ ਕਾਇਆ ਕਲਪ ਦਾ ਨੀਂਹ ਪੱਥਰ ਰੱਖਿਆ

ਪ੍ਰੋਜੈਕਟ ਉੱਤੇ ਖਰਚੇ ਜਾਣਗੇ 25 ਲੱਖ ਰੁਪਏ

Narinder Kaur Bharaj, AAP Punjab, Sangrur

Web Admin

Web Admin

5 Dariya News

ਸੰਗਰੂਰ , 21 Jun 2026

Last updated on: Jun 22, 2026, 13:10 IST

ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਸਥਿਤ ਅਗਰਵਾਲ ਧਰਮਸ਼ਾਲਾ ਦੀ ਕਾਇਆ ਕਲਪ ਲਈ 25.00 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਸਮਾਜਿਕ ਸੰਸਥਾਵਾਂ ਦੀ ਮਜ਼ਬੂਤੀ ਲਈ ਲਗਾਤਾਰ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਅਗਰਵਾਲ ਧਰਮਸ਼ਾਲਾ ਵਰਗੀਆਂ ਥਾਵਾਂ ਸਮਾਜਕ ਏਕਤਾ ਅਤੇ ਸੇਵਾ ਦੇ ਕੇਂਦਰ ਹਨ, ਜਿਨ੍ਹਾਂ ਦੀ ਸੰਭਾਲ ਅਤੇ ਸੁਧਾਰ ਲਈ ਸਰਕਾਰ ਹਰ ਸੰਭਵ ਸਹਿਯੋਗ ਦੇ ਰਹੀ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਇਸ ਕੰਮ ਨਾਲ ਧਰਮਸ਼ਾਲਾ ਵਿੱਚ ਆਉਣ ਵਾਲੇ ਸ਼ਰਧਾਲੂਆਂ, ਸਮਾਜਿਕ ਸਮਾਗਮਾਂ ਅਤੇ ਹੋਰ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। 

ਉਨ੍ਹਾਂ ਇਹ ਵੀ ਕਿਹਾ ਕਿ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਪ੍ਰਧਾਨ ਬਦਰੀ ਜਿੰਦਲ, ਜਨਰਲ ਸਕੱਤਰ ਸ਼ੀਸ਼ਨ ਗਰਗ, ਖਜ਼ਾਨਚੀ ਅਭਿਮਨੂੰ ਜਿੰਦਲ, ਪ੍ਰੋਜੈਕਟ ਚੇਅਰਮੈਨ ਗੋਪਾਲ ਦਾਸ ਗੋਇਲ ਅਤੇ ਹਰਿ ਓਮ ਜਿੰਦਲ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਧਰਮਸ਼ਾਲਾ ਦੀ ਬਿਹਤਰੀ ਹੋਵੇਗੀ ਅਤੇ ਸਮਾਜ ਨੂੰ ਲੰਮੇ ਸਮੇਂ ਤੱਕ ਇਸ ਦਾ ਲਾਭ ਮਿਲੇਗਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਪ੍ਰਧਾਨ ਸੁਖਵਿੰਦਰ ਸਿੰਘ ਮਾਨ, ਪੰਕਜ ਗਰਗ, ਪ੍ਰਧਾਨ ਭੁਪਿੰਦਰ ਸਿੰਘ, ਐਮ ਸੀ ਹਰਮਨ ਕੌਰ, ਐਮ ਸੀ ਕ੍ਰਿਸ਼ਨ ਲਾਲ ਵਿੱਕੀ, ਪੂਰਨ ਚੰਦ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਵੀ ਮੌਜੂਦ ਸਨ।

 

Tags: Narinder Kaur Bharaj , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD