Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ : ਕੁਲਤਾਰ ਸਿੰਘ ਸੰਧਵਾਂ

ਭਾਣਾ ਪਿੰਡ ਵਿੱਚ ਫਿਰਨੀ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ

Kultar Singh Sandhwan, AAP Punjab, Kotkapura

Web Admin

Web Admin

5 Dariya News

ਕੋਟਕਪੂਰਾ , 21 Jun 2026

Last updated on: Jun 22, 2026, 13:11 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਗਈ ਹੈ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੇ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਭਾਣਾ ਵਿਖੇ ਫਿਰਨੀ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਭ ਤੋਂ ਵੱਧ ਖੁਸ਼ੀ ਇਸ ਗੱਲ ਦੀ ਹੈ ਕਿ ਪਿੰਡ ਨੂੰ ਨਹਿਰੀ ਪਾਣੀ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਪਹੁੰਚਣ ਨਾਲ ਖੇਤੀਬਾੜੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟੀ ਹੈ।

ਉਨ੍ਹਾਂ ਕਿਹਾ ਕਿ ਨਹਿਰ ਨਾਲ ਸਬੰਧਤ ਇਸ ਖੇਤਰ ਵਿੱਚ ਹੁਣ ਫਿਰਨੀ ਅਤੇ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡ ਵਾਸੀਆਂ ਦੀ ਆਵਾਜਾਈ ਹੋਰ ਸੁਖਾਲੀ ਹੋਵੇਗੀ। ਪਹਿਲਾਂ ਇਹ ਰਸਤਾ ਕੱਚਾ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਸ ਨੂੰ ਪੱਕਾ ਬਣਾਇਆ ਜਾ ਰਿਹਾ ਹੈ।

ਸਪੀਕਰ ਸ. ਸੰਧਵਾਂ ਨੇ ਭਰੋਸਾ ਦਿਵਾਇਆ ਕਿ ਇਹ ਵਿਕਾਸ ਕਾਰਜ ਜਲਦੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਪਿੰਡ ਦੇ ਸਰਪੰਚ ਸ. ਬਲਦੇਵ ਸਿੰਘ ਅਤੇ ਪਿੰਡ ਵਾਸੀਆਂ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਸ. ਬਲਦੇਵ ਸਿੰਘ ਸਰਪੰਚ, ਜਸਪਾਲ ਕੌਰ ਬਰਾੜ ਸਰਪੰਚ,ਕੇਵਲ ਸਿੰਘ ਬਰਾੜ, ਜੋਗਿੰਦਰ ਸਿੰਘ, ਗੁਰਮੇਲ ਸਿੰਘ ਬਰਾੜ,ਕੁਲਵਿੰਦਰ ਸਿੰਘ, ਕਾਰਜ ਸਿੰਘ, ਪੂਜਾ ਕੌਰ,ਜਸਵੀਰ ਕੌਰ,ਬਲਵਿੰਦਰ ਕੌਰ,ਗੁਰਦੇਵ ਸਿੰਘ ਮੈਂਬਰ,ਸਰਦਾਰ ਰਣਜੀਤ ਸਿੰਘ ਬਰਾੜ ਫੌਜੀ ਸਾਹਿਬ, ਪੰਚਾਇਤ ਮੈਂਬਰ, ਪਤਵੰਤੇ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD