Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਬਾਦਸ਼ਾਹਪੁਰ 'ਚ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ

ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ: ਦਲਵੀਰ ਸਿੰਘ ਢਿੱਲੋਂ

Dalvir Singh Dhillon, AAP Punjab, Dhuri

5 Dariya News

5 Dariya News

5 Dariya News

ਧੂਰੀ , 21 Jun 2026

Last updated on: Jun 22, 2026, 13:14 IST

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਪਿੰਡ ਬਾਦਸ਼ਾਹਪੁਰ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਤਹਿਤ 25 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਖੇਡ ਗਰਾਊਂਡ ਦੇ ਨਿਰਮਾਣ ਅਤੇ 30 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮਾਂ ਦਾ ਰਸਮੀ ਆਗਾਜ਼ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਦੀ ਤਰੱਕੀ ਦਾ ਰਾਹ ਹੋਰ ਮਜ਼ਬੂਤ ਹੋਵੇਗਾ। ਇਸੇ ਮਕਸਦ ਨਾਲ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸ਼ੇਰਪੁਰ ਚਰਨ ਸਿੰਘ, ਸਰਪੰਚ ਜਸਵੰਤ ਸਿੰਘ ਬਾਦਸ਼ਾਹਪੁਰ, ਸਮੂਹ ਗ੍ਰਾਮ ਪੰਚਾਇਤ ਮੈਂਬਰ, ਪਿੰਡ ਦੇ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD