Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੌਮਾਂਤਰੀ ਯੋਗ ਦਿਵਸ ਮੌਕੇ ਅਮਨ ਅਰੋੜਾ ਵੱਲੋਂ ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ

Aman Arora, AAP Punjab, Sunam, 12th International Day of Yoga 2026, International Day of Yoga 2026, International Day of Yoga, International Yoga Day

5 Dariya News

5 Dariya News

5 Dariya News

ਸੁਨਾਮ , 21 Jun 2026

Last updated on: Jun 22, 2026, 14:25 IST

ਕੌਮਾਂਤਰੀ ਯੋਗ ਦਿਵਸ ਦੇ ਮੌਕੇ ਅੱਜ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਵਿਸ਼ੇਸ਼ ਯੋਗ ਸਮਾਗਮ ਮਨਪ੍ਰੀਤ ਬਾਂਸਲ ਦੀ ਦੇਖਰੇਖ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਭਾਗ ਲੈ ਕੇ ਯੋਗ ਪ੍ਰਤੀ ਆਪਣੀ ਰੁਚੀ ਅਤੇ ਜਾਗਰੂਕਤਾ ਦਾ ਪ੍ਰਗਟਾਵਾ ਕੀਤਾ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਯੋਗ ਅਭਿਆਸ ਵਿੱਚ ਭਾਗ ਲੈਂਦਿਆਂ ਹਾਜ਼ਰੀਨਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਯੋਗ ਸਾਡੇ ਸਰੀਰ, ਮਨ ਅਤੇ ਆਤਮਾ ਨੂੰ ਤੰਦਰੁਸਤ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਅੱਜ ਦੇ ਤਣਾਅ ਭਰੇ ਜੀਵਨ ਵਿੱਚ ਯੋਗ ਮਨੁੱਖ ਨੂੰ ਨਾ ਸਿਰਫ਼ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਉਸਦੀ ਸੋਚ ਅਤੇ ਜੀਵਨ ਸ਼ੈਲੀ ਨੂੰ ਵੀ ਸੰਤੁਲਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰ ਸਕੀਏ। ਉਨ੍ਹਾਂ ਖਾਸ ਤੌਰ ‘ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੀ ਆਪਣੇ ਨਾਲ ਯੋਗ ਅਤੇ ਹੋਰ ਖੇਡ ਗਤੀਵਿਧੀਆਂ ਲਈ ਖੇਡ ਮੈਦਾਨਾਂ ਵਿੱਚ ਲੈ ਕੇ ਜਾਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ। 

ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਅਤੇ ਯੋਗ ਨੂੰ ਪ੍ਰਫੁੱਲਤ ਕਰਨ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾ ਸਕਣ।

ਇਸ ਮੌਕੇ ਪ੍ਰਬੰਧਕਾਂ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕਾਂ ਨੇ ਉਨ੍ਹਾਂ ਦੀ ਲੋਕ ਭਲਾਈ ਅਤੇ ਸਮਾਜਿਕ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਯਾਦਗਾਰੀ ਚਿੰਨ੍ਹ ਭੇਟ ਕੀਤਾ। ਸਮਾਗਮ ਦੌਰਾਨ ਯੋਗ ਮਾਹਿਰਾਂ ਵੱਲੋਂ ਵੱਖ-ਵੱਖ ਯੋਗ ਆਸਨ ਕਰਵਾ ਕੇ ਹਾਜ਼ਰੀਨ ਨੂੰ ਯੋਗ ਦੇ ਲਾਭਾਂ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਗਈ।

ਇਸ ਮੌਕੇ ਪ੍ਰੋ. ਦਰਸ਼ਨ ਕੁਮਾਰ, ਡਾ. ਮਨੀਤਾ ਜੋਸ਼ੀ, ਪ੍ਰੋ. ਚਮਕੌਰ ਸਿੰਘ. ਪ੍ਰੋ. ਕਾਲਾ ਸਿੰਘ, ਪ੍ਰੋ. ਦਲਜੀਤ ਸਿੰਘ, ਡਾ. ਮਨਪ੍ਰੀਤ ਕੌਰ ਹਾਂਡਾ, ਮਨਪ੍ਰੀਤ ਬਾਂਸਲ (ਐਮ ਸੀ), ਯਾਦਵਿੰਦਰ ਨਿਰਮਾਣ (ਐਮ ਸੀ), ਗੁਰਲਾਭ ਸਿੰਘ ਭੰਗੂ ( ਐਮ ਸੀ), ਸਾਹਿਬ ਸਿੰਘ (ਐਮ ਸੀ), ਸ਼੍ਰੀ ਤਨੁਜ, ਸ਼੍ਰੀ ਅਸ਼ੋਕ (ਗਾਂਧੀ), ਸ਼੍ਰੀ ਮੱਖਣ, ਸ਼੍ਰੀ ਸਤਗੁਰ, ਯਸ਼ ਪਾਲ ਮੰਗਲਾ, ਸ਼੍ਰੀ ਅਤੁਲ, ਯੋਧਾ ਖੁਰਮੀ, ਗੁਰਲਾਭ ਸਿੰਘ, ਸੰਜੇ ਮਦਾਨ, ਕੌਸ਼ਿਕ ਗਰਗ, ਸ਼੍ਰੀ ਬਿੱਟੂ, ਆਸ਼ੀਸ਼ ਲਾਡੀ ਧੀਰਜ ਮਾਸਟਰ, ਕੇਵਲ ਸਿੰਘ (ਐੱਸ ਡੀ ਓ), ਸ਼੍ਰੀ ਆਸ਼ੂ, ਸ਼੍ਰੀ ਸੰਜੀਵ, ਸ਼੍ਰੀ ਜੈਨ, ਸ਼੍ਰੀ ਮੋਦਗਿਲ, ਦੀਪਕ ਗੋਇਲ, ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Sunam , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD