Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ ਤੇ ਰਾਹੁਲ ਚਾਬਾ ਨੇ ਕੀਤਾ ਯੋਗ ਅਭਿਆਸ

ਸਪੀਕਰ ਸੰਧਵਾਂ ਨੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਯੋਗ ਅਪਣਾਉਣ ਦਾ ਦਿੱਤਾ ਸੰਦੇਸ਼

Kultar Singh Sandhwan, AAP Punjab, Kotkapura, Gurdit Singh Sekhon, Rahul Chaba, DC Faridkot, Deputy Commissioner Faridkot, Faridkot, 12th International Day of Yoga 2026, International Day of Yoga 2026, International Day of Yoga, International Yoga Day

Web Admin

Web Admin

5 Dariya News

ਫਰੀਦਕੋਟ , 21 Jun 2026

Last updated on: Jun 22, 2026, 14:30 IST

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਅੱਜ ਸਥਾਨਕ ਦਰਬਾਰ ਗੰਜ ਵਿਖੇ ਕਰਵਾਏ ਗਏ ਯੋਗ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਮੂਲੀਅਤ ਕੀਤੀ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਯੋਗ ਧਰਮ, ਜਾਤ, ਨਸਲ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਨੂੰ ਜੋੜਨ ਦਾ ਕਾਰਜ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿਖੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਦਿਵਸ ਮਨਾਇਆ ਜਾਣਾ ਖੁਸ਼ੀ ਦੀ ਗੱਲ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਆਪਣੀ ਸਿਹਤ ਅਤੇ ਮਾਨਸਿਕ ਸ਼ਾਂਤੀ ਲਈ ਯੋਗ ਅਤੇ ਕੁਦਰਤ ਨਾਲ ਜੁੜਨ ਲਈ ਜ਼ਰੂਰ ਕੱਢਣ। ਉਨ੍ਹਾਂ ਕਿਹਾ ਕਿ ਯੋਗ ਮਨੁੱਖ ਨੂੰ ਤਣਾਅ ਅਤੇ ਰੋਜ਼ਾਨਾ ਜੀਵਨ ਦੀਆਂ ਚੁਣੌਤੀਆਂ ਤੋਂ ਦੂਰ ਰਹਿਣ ਅਤੇ ਅੰਦਰੂਨੀ ਸ਼ਾਂਤੀ ਪ੍ਰਾਪਤ ਕਰਨ ਦੀ ਪ੍ਰੇਰਣਾ ਦਿੰਦਾ ਹੈ।

ਸਪੀਕਰ ਸ. ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਾਬਕਾ ਦਿੱਲੀ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸੀਐਮ ਦੀ ਯੋਗਸ਼ਾਲਾ’ ਵਰਗੇ ਉਪਰਾਲਿਆਂ ਰਾਹੀਂ ਯੋਗ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਗਿਆ ਹੈ।ਜਿਸ ਨਾਲ ਹਰ ਵਰਗ ਦੇ ਲੋਕ ਇਸ ਦਾ ਲਾਭ ਲੈ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਯੋਗ ਸਾਡੀ ਪ੍ਰਾਚੀਨ ਵਿਰਾਸਤ ਦਾ ਅਨਮੋਲ ਹਿੱਸਾ ਹੈ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਅਤੇ ਆਤਮਿਕ ਸ਼ਕਤੀ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਰੁਝੇਵੇਂ ਭਰੇ ਜੀਵਨ ਵਿੱਚ ਯੋਗ ਨੂੰ ਆਪਣੀ ਰੋਜ਼ਾਨਾ ਦੀ ਜਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਯੋਗ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਲਾਲਾ ਲਾਜਪਤਰਾਏ ਪਾਰਕ ਕੋਟਕਪੂਰਾ ਅਤੇ ਕਾਲੂ ਰਾਮ ਦੀ ਬਗੀਚੀ ਨੇੜੇ ਪੰਚਾਇਤੀ ਗਊਸ਼ਾਲਾ ਜੈਤੋ ਵਿਖੇ ਵੀ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ।

ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਮੈਡਮ ਬੇਅੰਤ ਕੌਰ ਸੇਖੋਂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura , Gurdit Singh Sekhon , Rahul Chaba , DC Faridkot , Deputy Commissioner Faridkot , Faridkot , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD