Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਤਰਰਾਸ਼ਟਰੀ ਯੋਗ ਦਿਵਸ : ਸੈਂਕੜੇ ਬਰਨਾਲਾ ਵਾਸੀਆਂ ਨੇ ਕੀਤਾ ਯੋਗ

ਪੰਜਾਬ ਸਰਕਾਰ ਵਲੋਂ ਸੀ ਐਮ ਯੋਗਸ਼ਾਲਾ ਉਪਰਾਲਾ, ਰੋਜ਼ਾਨਾ 255 ਥਾਵਾਂ ਉੱਤੇ ਲੱਗ ਰਹੀਆਂ ਹਨ ਮੁਫ਼ਤ ਕਲਾਸਾਂ: ਮੀਤ ਹੇਅਰ

Gurmeet Singh Meet Hayer, Meet Hayer, AAP Punjab, Barnala, 12th International Day of Yoga 2026, International Day of Yoga 2026, International Day of Yoga, International Yoga Day

5 Dariya News

5 Dariya News

5 Dariya News

ਬਰਨਾਲਾ , 21 Jun 2026

Last updated on: Jun 22, 2026, 14:33 IST

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ, ਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਕੁਮਾਰ ਰਾਹੁਲ ਆਈ ਏ ਐੱਸ, ਕਮਿਸ਼ਨਰ ਆਯੂਸ਼ ਕਵਲਪ੍ਰੀਤ ਕੌਰ ਬਰਾੜ ਆਈ ਏ ਐੱਸ ਅਤੇ ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਨਿਰਦੇਸ਼ਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐਸ ਦੀ ਅਗਵਾਈ ਹੇਠ ਅੱਜ ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਕਰਾਇਆ ਗਿਆ ਜਿਸ ਵਿਚ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ' ਤੇ ਪੁੱਜੇ। 

ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿ ਕਿ ਨਰੋਏ ਸਰੀਰ ਅਤੇ ਨਰੋਏ ਮਨ ਲਈ ਯੋਗ ਬੇਹੱਦ ਜ਼ਰੂਰੀ ਹੈ। ਓਹਨਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿੱਚ ਯੋਗ ਨੂੰ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ ਸੀ ਐਮ ਦੀ ਯੋਗਸ਼ਾਲਾ ਦਾ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਬਿਲਕੁਲ ਮੁਫ਼ਤ ਯੋਗ ਕਲਾਸਾਂ ਲਾਈਆਂ ਜਾ ਰਹੀਆਂ ਹਨ। 

ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੀ 255 ਥਾਵਾਂ ਉੱਤੇ ਯੋਗ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ 6500 ਦੇ ਕਰੀਬ ਵਿਅਕਤੀ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਭ ਲੈ ਰਹੇ ਹਨ। ਓਹਨਾਂ ਜ਼ਿਲ੍ਹਾ ਵਾਸੀਆਂ ਨੂੰ ਯੋਗ ਨਾਲ ਜੁੜਨ ਅਤੇ ਮੁਫ਼ਤ ਕਲਾਸਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ ਜਿਸ ਦਾ ਵਿਸ਼ਾ "ਸਿਹਤਮੰਦ ਬੁਢਾਪੇ ਲਈ ਯੋਗ" (Yoga for Healthy Ageing) ਰੱਖਿਆ ਹੈ। ਅੱਜ ਦੇ ਸਮਾਗਮ ਦਾ ਉਦੇਸ਼ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਦ, ਸਰਗਰਮ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।

ਇਸ ਮੌਕੇ ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਵੀ ਯੋਗ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਜੀਵਨਸ਼ੈਲੀ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਸ਼ਲ ਨੇ ਕਿਹਾ ਕਿ ਯੋਗ ਨਾ ਸਿਰਫ਼ ਬਿਮਾਰੀਆਂ ਤੋਂ ਬਚਾਅ ਕਰਦਾ ਹੈ, ਸਗੋਂ ਮਨ ਨੂੰ ਸ਼ਾਂਤੀ ਅਤੇ ਜੀਵਨ ਵਿੱਚ ਸੰਤੁਲਨ ਵੀ ਪ੍ਰਦਾਨ ਕਰਦਾ ਹੈ।

ਇਸ ਮੌਕੇ ਯੋਗ ਮਾਹਿਰਾਂ ਵਲੋਂ ਵੱਖ ਵੱਖ ਯੋਗ ਕਿਰਿਆਵਾਂ ਕਰਾਈਆਂ ਗਈਆਂ ਜਿਸ ਦਾ ਸੈਂਕੜੇ ਬਰਨਾਲਾ ਵਾਸੀਆਂ ਨੇ ਲਾਹਾ ਲਿਆ। ਇਸ ਮੌਕੇ ਸਟੇਜ ਸੰਚਾਲਨ ਪ੍ਰਿੰਸੀਪਲ ਹਰੀਸ਼ ਬਾਂਸਲ ਵਲੋਂ ਕੀਤਾ ਗਿਆ। ਇਸ ਮੌਕੇ ਮੇਅਰ ਨਗਮ ਨਿਗਮ ਬਰਨਾਲਾ ਹਸਨ ਭਾਰਦਵਾਜ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਐਸ. ਪੀ (ਡੀ) ਅਸ਼ੋਕ ਕੁਮਾਰ ਸ਼ਰਮਾ, ਐਸਡੀਐਮ ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ, ਡੀਐਸਪੀ (ਸਿਟੀ) ਸਤਬੀਰ ਸਿੰਘ, ਪ੍ਰਿੰਸੀਪਲ ਡਾ. ਸੰਦੀਪ ਕੁਮਾਰ, ਡਾ. ਅਮਨਦੀਪ ਸਿੰਘ, ਡਾ. ਸੀਮਾ, ਆਯੁਰਵੇਦਾ ਤੇ ਯੂਨਾਨੀ ਵਿਭਾਗ ਦਾ ਸਟਾਫ਼ ਮੌਜੂਦ ਸੀ।

 

Tags: Gurmeet Singh Meet Hayer , Meet Hayer , AAP Punjab , Barnala , 12th International Day of Yoga 2026 , International Day of Yoga 2026 , International Day of Yoga , International Yoga Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD