Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਨੇ ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤੀਆਂ ਵਧਾਈਆਂ

ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨ, ਕਿਹਾ- ਮਿਹਨਤ ਅਤੇ ਸਮਰਪਣ ਦਾ ਮਿਲਿਆ ਹੈ ਫਲ

Sukhjinder Singh Kaoni, AAP Punjab, Malout

Gurpreet Singh

Gurpreet Singh

5 Dariya News

ਮਲੋਟ , 22 Jun 2026

Last updated on: Jun 22, 2026, 15:34 IST

ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਸਮਰਪਿਤ, ਮਿਹਨਤੀ ਅਤੇ ਜੁਝਾਰੂ ਆਗੂ ਗੁਰਪ੍ਰੀਤ ਸਿੰਘ ਵਿਰਦੀ ਨੂੰ ਰਾਮਗੜੀਆ ਵੈਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।ਇਸ ਖੁਸ਼ੀ ਦੇ ਮੌਕੇ 'ਤੇ ਚੇਅਰਮੈਨ ਸੁਖਜਿੰਦਰ ਸਿੰਘ ਕਉਣੀ ਵਿਸ਼ੇਸ਼ ਤੌਰ 'ਤੇ ਗੁਰਪ੍ਰੀਤ ਸਿੰਘ ਵਿਰਦੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। 

ਇਸ ਦੌਰਾਨ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਵਿਰਦੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਗੱਲਬਾਤ ਕਰਦਿਆਂ ਸੁਖਜਿੰਦਰ ਸਿੰਘ ਕਉਣੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਵਿਰਦੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਜੁੜੇ ਹੋਏ ਹਨ। 

ਉਨ੍ਹਾਂ ਨੇ ਪਾਰਟੀ ਦੇ ਹਰੇਕ ਸੰਘਰਸ਼ ਅਤੇ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ ਅਤੇ ਹਮੇਸ਼ਾ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ। ਪਾਰਟੀ ਦੇ ਚੰਗੇ-ਮੰਦੇ ਹਰ ਸਮੇਂ ਵਿੱਚ ਉਨ੍ਹਾਂ ਨੇ ਮਜ਼ਬੂਤੀ ਨਾਲ ਸਾਥ ਨਿਭਾਇਆ ਹੈ।

ਕਉਣੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਵੱਲੋਂ ਹਮੇਸ਼ਾ ਯੋਗ, ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਗੁਰਪ੍ਰੀਤ ਸਿੰਘ ਵਿਰਦੀ ਦੀ ਇਹ ਨਿਯੁਕਤੀ ਵੀ ਉਨ੍ਹਾਂ ਦੀ ਲੰਬੇ ਸਮੇਂ ਦੀ ਮਿਹਨਤ, ਸਮਰਪਣ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਨਤੀਜਾ ਹੈ। 

ਉਨ੍ਹਾਂ ਕਿਹਾ ਕਿ ਇਸ ਨਿਯੁਕਤੀ ਨਾਲ ਨਾ ਸਿਰਫ਼ ਰਾਮਗੜੀਆ ਭਾਈਚਾਰੇ ਨੂੰ ਮਾਣ ਮਿਲਿਆ ਹੈ, ਸਗੋਂ ਪਾਰਟੀ ਦੇ ਹਜ਼ਾਰਾਂ ਵਰਕਰਾਂ ਦਾ ਹੌਸਲਾ ਵੀ ਵਧਿਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰਪ੍ਰੀਤ ਸਿੰਘ ਵਿਰਦੀ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਨਿਭਾਉਣਗੇ ਅਤੇ ਰਾਮਗੜੀਆ ਵੈਲਫੇਅਰ ਬੋਰਡ ਰਾਹੀਂ ਸਮਾਜ ਦੇ ਵਿਕਾਸ ਅਤੇ ਭਲਾਈ ਲਈ ਮਹੱਤਵਪੂਰਨ ਯੋਗਦਾਨ ਪਾਉਣਗੇ।

ਇਸ ਮੌਕੇ ਬਲਾਕ ਪ੍ਰਧਾਨ ਅਤੇ ਐਮਸੀ ਜਸਮੀਤ ਸਿੰਘ ਬਰਾੜ, ਹਲਕਾ ਮੀਡੀਆ ਕੋਆਰਡੀਨੇਟਰ ਮੋਹਿਤ ਸੋਨੀ, ਜਗਮੀਤ ਸਿੰਘ ਦੋਦਾ ਹਲਕਾ ਕੋਆਰਡੀਨੇਟਰ ਬੀਸੀ ਵਿੰਗ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਸਭ ਨੇ ਗੁਰਪ੍ਰੀਤ ਸਿੰਘ ਵਿਰਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Sukhjinder Singh Kaoni , AAP Punjab , Malout

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD