Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਧੂਰੀ ਸਟਾਰਮ ਲਾਈਨ ਤੇ ਬੰਦ ਸੜਕਾਂ ਕਾਰਨ ਲੋਕ ਪਰੇਸ਼ਾਨ

ਕੁਲਜੀਤ ਸਿੰਘ ਬੇਦੀ ਨੇ ਗਮਾਡਾ ਨੂੰ ਲਿਖਿਆ ਪੱਤਰ

Kuljit Singh Bedi, Punjab Pradesh Congress Committee, Congress, Punjab Congress

Gurpreet Singh

Gurpreet Singh

5 Dariya News

ਮੋਹਾਲੀ , 22 Jun 2026

Last updated on: Jun 22, 2026, 15:40 IST

ਮੋਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਏਅਰਪੋਰਟ ਰੋਡ ਨਾਲ ਲੱਗਦੇ ਵੇਵ ਐਸਟੇਟ, ਸੈਕਟਰ-99, 100, 101 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ। ਬੇਦੀ ਨੇ ਕਿਹਾ ਕਿ ਇਲਾਕੇ ਦੀ ਮੁੱਖ ਸੜਕ ਤਿਆਰ ਹੋਣ ਦੇ ਬਾਵਜੂਦ ਅਜੇ ਤੱਕ ਇਸ ਨੂੰ ਪੂਰੀ ਤਰ੍ਹਾਂ ਆਵਾਜਾਈ ਲਈ ਨਹੀਂ ਖੋਲ੍ਹਿਆ ਗਿਆ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਜਾਮ ਅਤੇ ਲੰਬੇ ਰਸਤੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਖੇਤਰ ਦੀ ਸਟਾਰਮ ਵਾਟਰ ਡਰੇਨੇਜ ਲਾਈਨ (Storm Water Line) ਅਧੂਰੀ ਛੱਡੀ ਗਈ ਹੈ। ਬਰਸਾਤ ਦੇ ਦਿਨਾਂ ਵਿੱਚ ਸੈਕਟਰਾਂ ਅਤੇ ਨੇੜਲੇ ਪਿੰਡਾਂ ਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ ਮੌਲੀ ਦੇ ਨਾਲ ਵਾਲਾ ਪੁੱਲ ਤਾਂ ਚਾਲੂ ਕਰ ਦਿੱਤਾ ਹੈ ਪਰ ਇਸ ਦੇ ਨਾਲ ਪੀਆਰ7 ਨੂੰ ਕੋਈ ਕਨੈਕਟੀਵਿਟੀ ਹੀ ਨਹੀਂ ਦਿੱਤੀ ਗਈ ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਬੇਦੀ ਨੇ ਕਿਹਾ ਕਿ ਗਮਾਡਾ ਵੱਲੋਂ ਸਾਲਾਂ ਪਹਿਲਾਂ ਪਲਾਟ ਵੇਚ ਦਿੱਤੇ ਗਏ, ਲੋਕਾਂ ਨੇ ਮਕਾਨ ਵੀ ਬਣਾ ਲਏ, ਪਰ ਬੁਨਿਆਦੀ ਢਾਂਚਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। 

ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕਲੋਨੀਆਂ ਨਾਲੋਂ ਵੀ ਮਾੜੀ ਹਾਲਤ ਸਰਕਾਰੀ ਵਿਕਸਤ ਕੀਤੇ ਇਲਾਕਿਆਂ ਦੀ ਬਣੀ ਹੋਈ ਹੈ। ਉਨ੍ਹਾਂ ਮੁੱਖ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਅਧਿਕਾਰੀਆਂ ਨੂੰ ਮੌਕੇ ‘ਤੇ ਭੇਜ ਕੇ ਸਟਾਰਮ ਵਾਟਰ ਲਾਈਨ ਦਾ ਕੰਮ ਜੰਗੀ ਪੱਧਰ ‘ਤੇ ਪੂਰਾ ਕਰਵਾਇਆ ਜਾਵੇ ਅਤੇ ਬੰਦ ਪਈ ਸੜਕ ਨੂੰ ਤੁਰੰਤ ਚਾਲੂ ਕੀਤਾ ਜਾਵੇ, ਤਾਂ ਜੋ ਹਜ਼ਾਰਾਂ ਵਸਨੀਕਾਂ, ਵਿਦਿਆਰਥੀਆਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਮਿਲ ਸਕੇ। 

ਉਹਨਾਂ ਕਿਹਾ ਕਿ ਅਫਸਰ ਦਫਤਰਾਂ ਤੋਂ ਬਾਹਰ ਆਉਣ ਅਤੇ ਗਰਾਊਂਡ ਜ਼ੀਰੋ ਤੇ ਲੋਕਾਂ ਦੀਆਂ ਸਮੱਸਿਆਵਾਂ ਦੇਖਣ ਤੇ ਉਹਨਾਂ ਦਾ ਹੱਲ ਕਰਨ ਨਹੀਂ ਤਾਂ ਉਹਨਾਂ ਦੇ ਖਿਲਾਫ ਸੰਘਰਸ਼ ਅਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਕਿਉਂਕਿ ਲੋਕਾਂ ਦੇ ਨਾਲ ਜੁੜਿਆ ਹੋਇਆ ਮਸਲਾ ਹੈ।

 

Tags: Kuljit Singh Bedi , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD