Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ : ਅਮਨ ਅਰੋੜਾ

ਕੈਬਨਿਟ ਮੰਤਰੀ ਨੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਰੱਖਿਆ ਨੀਂਹ ਪੱਥਰ

Aman Arora, AAP Punjab, Sunam

Gurpreet Singh

Gurpreet Singh

5 Dariya News

ਸੁਨਾਮ , 22 Jun 2026

Last updated on: Jun 22, 2026, 16:43 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸਰਕਾਰੀ ਹਸਪਤਾਲ ਸੁਨਾਮ ਵਿਖੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਹਸਪਤਾਲ ਕਰੀਬ 14 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹੁਣ ਤਕ 57 ਕਰੋੜ ਰੁਪਏ ਵੱਖ ਵੱਖ ਪ੍ਰੋਜੈਕਟਾਂ ਉੱਤੇ ਖਰਚੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਕਰੀਬ 25.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਹਸਪਤਾਲ ਸੁਨਾਮ ਵਿਖੇ ਓਪੀਡੀ ਦੇ ਨਵੇਂ 09 ਕਮਰਿਆਂ ਦਾ ਬਲਾਕ, ਦਵਾਈਆਂ ਦਾ ਵੇਅਰ ਹਾਊਸ, ਟਰੋਮਾ ਸੈਂਟਰ ਅਤੇ ਬਲੱਡ ਬੈਂਕ ਸ਼ਾਮਿਲ ਹਨ। 

ਚੀਮਾ ਵਿਖੇ 14.5 ਕਰੋੜ ਰੁਪਏ ਦੀ ਲਾਗਤ ਦੇ ਨਾਲ ਅਤੇ ਲੌਂਗੋਵਾਲ ਵਿਖੇ 11.5 ਕਰੋੜ ਰੁਪਏ ਦੀ ਲਾਗ ਦੇ ਨਾਲ ਹਸਪਤਾਲ ਬਣਾਏ ਗਏ ਹਨ। ਹਲਕੇ ਵਿੱਚ ਵੱਖ-ਵੱਖ ਥਾਂ 08 ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਇੱਕ ਆਮ ਆਦਮੀ ਕਲੀਨਿਕ ਦੀ ਲਾਗਤ 25 ਲੱਖ ਰੁਪਏ ਹੈ। ਇਸੇ ਤਰ੍ਹਾਂ 12 ਹੈਲਥ ਐਂਡ ਵੈਲਨੈਸ ਸੈਂਟਰ ਬਣਾਏ ਗਏ ਹਨ ਤੇ ਇੱਕ ਹੈਲਥ ਐਂਡ ਵੈਲਨੈਸ ਸੈਂਟਰ ਦੀ ਲਾਗਤ 35 ਲੱਖ ਰੁਪਏ ਹੈ।

ਜੱਚਾ-ਬੱਚਾ ਹਸਪਤਾਲ ਮਾਵਾਂ ਅਤੇ ਨਵਜਨਮੇ ਬੱਚਿਆਂ ਲਈ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਇਸ ਹਸਪਤਾਲ ਦੇ ਤਿਆਰ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਇਲਾਜ ਲਈ ਦੂਰ-ਦੁਰਾਡੇ ਜਾਂ ਵੱਡੇ ਸ਼ਹਿਰਾਂ ਦੇ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।

ਇਸ ਹਸਪਤਾਲ ਵਿੱਚ 5 ਓ.ਪੀ.ਡੀ. ਕਮਰੇ, 2 ਆਧੁਨਿਕ ਆਪਰੇਸ਼ਨ ਥੀਏਟਰ, 3 ਬੈੱਡਾਂ ਵਾਲਾ ਨਾਰਮਲ ਡਿਲਿਵਰੀ ਰੂਮ, ਟੈਸਟਿੰਗ ਲੈਬ, ਅਲਟਰਾ ਸਾਊਂਡ ਲੈਬ, ਫਾਰਮੇਸੀ, ਈ.ਸੀ.ਜੀ. ਰੂਮ, ਪੀਡੀਆਟ੍ਰਿਕ ਰੂਮ ਅਤੇ ਇਮਿਊਨਾਈਜ਼ੇਸ਼ਨ ਰੂਮ ਸਮੇਤ ਹੋਰ ਸਾਰੀਆਂ ਆਧੁਨਿਕ ਸਹੂਲਤਾਂ ਉਪਲਬਧ ਹੋਣਗੀਆਂ। ਇਸ ਤੋਂ ਇਲਾਵਾ, ਹਸਪਤਾਲ ਵਿੱਚ 4 ਗਾਇਨੀ ਵਾਰਡ, 2 ਬਾਲ ਰੋਗ ਵਾਰਡ, 4 ਪ੍ਰਾਈਵੇਟ ਕਮਰੇ, 3 ਡਾਕਟਰ ਸਟੇਸ਼ਨ ਅਤੇ 5 ਨਰਸ ਸਟੇਸ਼ਨ ਬਣਾਏ ਜਾਣਗੇ ਤਾਂ ਜੋ ਮਰੀਜ਼ਾਂ ਦੀ ਸੰਭਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਸਕੇ।

ਹਸਪਤਾਲ ਵਿੱਚ 4 ਬੈੱਡਾਂ ਵਾਲਾ ਹਾਈ ਡਿਪੈਂਡੈਂਸੀ ਯੂਨਿਟ (HDU), ਮਿਡਵਾਈਫਰੀ ਲੈਡ ਕੇਅਰ ਯੂਨਿਟ (MLCU) ਅਤੇ 12 ਬੈੱਡਾਂ ਵਾਲਾ ਸਪੈਸ਼ਲ ਨਿਊ ਬੌਰਨ ਕੇਅਰ ਯੂਨਿਟ (SNCU) ਵੀ ਸਥਾਪਿਤ ਕੀਤਾ ਜਾਵੇਗਾ, ਜਿਸ ਨਾਲ ਗੰਭੀਰ ਮਾਮਲਿਆਂ ਵਿੱਚ ਵੀ ਮਾਵਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਇਲਾਜ ਮਿਲ ਸਕੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹਸਪਤਾਲ ਵਿੱਚ ਹਰ ਸੇਵਾ ਲਈ ਵੱਖਰਾ ਵੇਟਿੰਗ ਏਰੀਆ ਅਤੇ ਨਵਜਨਮੇ ਬੱਚਿਆਂ ਲਈ ਵਿਸ਼ੇਸ਼ ਫੀਡਿੰਗ ਯੂਨਿਟ ਵੀ ਬਣਾਇਆ ਜਾਵੇਗਾ, ਤਾਂ ਜੋ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧੀਆ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਹਸਪਤਾਲ ਸੁਨਾਮ ਅਤੇ ਆਸ-ਪਾਸ ਦੇ ਇਲਾਕਿਆਂ ਲਈ ਵਰਦਾਨ ਸਾਬਤ ਹੋਵੇਗਾ। ਇਹ ਪ੍ਰੋਜੈਕਟ “ਇੱਕੋ ਛੱਤ ਹੇਠ ਮੁਕੰਮਲ ਇਲਾਜ” ਦੇ ਸੰਕਲਪ ਨੂੰ ਸਾਕਾਰ ਕਰੇਗਾ ਅਤੇ ਲੋਕਾਂ ਨੂੰ ਆਧੁਨਿਕ ਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ।

ਇਸ ਮੌਕੇ ਡਿਪਟੀ ਡਾਇਰੈਕਟਰ ਸਿਹਤ ਮੈਡਮ ਮੋਨਿਕਾ, ਯਾਦਵਿੰਦਰ ਨਿਰਮਾਣ, ਮਨਪ੍ਰੀਤ ਬਾਂਸਲ, ਸਾਹਿਬ ਸਿੰਘ, ਆਸ਼ਾ ਬਜਾਜ, ਮਾਹੀ ਮਹੰਤ, ਸੰਦੀਪ ਸੋਨੀ ਵਿਰਕ ਲਖਮੀਰਵਾਲਾ, ਯਸ਼ਪਾਲ ਮੰਗਲਾ, ਐਮ ਸੀ ਸ਼੍ਰੀ ਖਟਾਕ, ਐਮ ਸੀ ਸ਼੍ਰੀ ਸਕਸੈਨਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD