Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ 12ਵੇਂ ਸਮਰ ਕੈਂਪ ਦਾ ਸ਼ਾਨਦਾਰ ਸਮਾਪਤੀ ਸਮਾਰੋਹ

ਮੇਅਰ ਸਰਬਜੀਤ ਸਿੰਘ ਵੱਲੋਂ ਐਸੋਸੀਏਸ਼ਨ ਨੂੰ 21 ਹਜ਼ਾਰ ਰੁਪਏ ਦੀ ਨਕਦ ਸਹਾਇਤਾ, ਖਿਡਾਰੀਆਂ ਤੇ ਕੋਚਾਂ ਦਾ ਸਨਮਾਨ

Sarabjit Singh, Mayor of Mohali Municipal Corporation, AAP Punjab, SAS Nagar, SAS Nagar Mohali, Mohali, Sahibzada Ajit Singh Nagar

Gurpreet Singh

Gurpreet Singh

5 Dariya News

ਮੋਹਾਲੀ , 22 Jun 2026

Last updated on: Jun 22, 2026, 16:55 IST

ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਵੱਲੋਂ ਸ਼ਹੀਦ ਭਗਤ ਸਿੰਘ ਨੇਚਰ ਪਾਰਕ, ਮੋਹਾਲੀ ਵਿਖੇ ਆਯੋਜਿਤ 12ਵੇਂ ਸਮਰ ਕੈਂਪ ਦਾ ਅੱਜ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਹ ਕੈਂਪ ਸ੍ਰੀ ਸਵਰਨ ਸਿੰਘ (ਸੀਨੀਅਰ ਕੋਚ), ਸ੍ਰੀ ਮਲਕੀਤ ਸਿੰਘ (ਪ੍ਰਧਾਨ, ਅਥਲੈਟਿਕਸ ਐਸੋਸੀਏਸ਼ਨ ਮੋਹਾਲੀ), ਸ੍ਰੀ ਗੁਰਿੰਦਰ ਸਿੰਘ ਢੇਸੀ (ਕੋਚ), ਡਾ. ਹਰਿੰਦਰਜੀਤ ਸਿੰਘ, ਸ੍ਰੀ ਹਰਕੰਵਲ ਸਿੰਘ (ਕੋਚ, ਸਪੋਰਟਸ ਅਥਾਰਟੀ ਆਫ਼ ਇੰਡੀਆ) ਅਤੇ ਮਨਦੀਪ ਕੌਰ (ਕੋਚ) ਦੀ ਦੇਖ-ਰੇਖ ਹੇਠ ਲਗਾਇਆ ਗਿਆ।

ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਮੋਹਾਲੀ ਮਿਊਂਸੀਪਲ ਕਾਰਪੋਰੇਸ਼ਨ ਦੇ ਨਵ-ਨਿਯੁਕਤ ਮੇਅਰ ਸ੍ਰੀ ਸਰਬਜੀਤ ਸਿੰਘ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਖੇਡਾਂ ਨਾਲ ਜੁੜਨ, ਨਸ਼ਿਆਂ ਤੋਂ ਦੂਰ ਰਹਿਣ, ਮਾਪਿਆਂ ਦਾ ਸਤਿਕਾਰ ਕਰਨ ਅਤੇ ਪੰਜਾਬ ਦਾ ਨਾਮ ਵਿਸ਼ਵ ਪੱਧਰ ‘ਤੇ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਕੈਂਪ ਦੌਰਾਨ 90 ਫੀਸਦੀ ਤੋਂ ਵੱਧ ਹਾਜ਼ਰੀ ਲਗਾਉਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਐਸੋਸੀਏਸ਼ਨ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੀ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਮੇਅਰ ਸ੍ਰੀ ਸਰਬਜੀਤ ਸਿੰਘ ਨੇ ਐਸੋਸੀਏਸ਼ਨ ਦੀਆਂ ਖੇਡ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ 21,000 ਰੁਪਏ ਦੀ ਨਕਦ ਸਹਾਇਤਾ ਭੇਟ ਕੀਤੀ। 

ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ.ਪੀ. ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਐਮ.ਸੀ. ਸ੍ਰੀ ਸਤਵੀਰ ਸਿੰਘ ਧਨੋਆ ਅਤੇ ਸ੍ਰੀ ਬਲਵਿੰਦਰ ਸਿੰਘ ਮੀਆਂਪੁਰ ਨੇ ਵੀ ਬੱਚਿਆਂ ਨੂੰ ਸੰਬੋਧਨ ਕੀਤਾ। ਐਸੋਸੀਏਸ਼ਨ ਦੇ ਸਕੱਤਰ ਸ੍ਰੀ ਐਸ.ਏ.ਐਸ. ਕੌਰਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਐਸੋਸੀਏਸ਼ਨ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। 

ਇਸ ਮੌਕੇ ਐਸੋਸੀਏਸ਼ਨ ਵੱਲੋਂ ਮੇਅਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਮੇਅਰ ਵੱਲੋਂ ਦਿੱਤਾ ਗਿਆ। ਸ੍ਰੀ ਪਰਮਦੀਪ ਸਿੰਘ ਬੈਦਵਾਣ ਨੇ ਐਸੋਸੀਏਸ਼ਨ ਦੀਆਂ ਲਗਾਤਾਰ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਸਮਰ ਕੈਂਪ ਦੌਰਾਨ ਬੱਚਿਆਂ ਨੂੰ ਸਿਖਲਾਈ ਦੇਣ ਵਾਲੇ ਕੋਚਾਂ ਨੂੰ ਮਾਪਿਆਂ ਵੱਲੋਂ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਇਸ ਮੌਕੇ ਸ੍ਰੀ ਨਰਪਿੰਦਰ ਸਿੰਘ ਰੰਗੀ (ਐਮ.ਸੀ.), ਸ੍ਰੀਮਤੀ ਗੁਰਪ੍ਰੀਤ ਕੌਰ (ਐਮ.ਸੀ.), ਸ੍ਰੀ ਗੁਰਜੀਤ ਸਿੰਘ (ਐਮ.ਸੀ. ਮਟੌਰ), ਸ੍ਰੀਮਤੀ ਕੁਲਵਿੰਦਰ ਕੌਰ (ਐਮ.ਸੀ.), ਸ੍ਰੀ ਪਰਮਜੀਤ ਸਿੰਘ ਕਾਹਲੋਂ, ਸ੍ਰੀ ਗੁਰਪ੍ਰੀਤ ਸਿੰਘ ਬਰਿਆਲੀ, ਸ੍ਰੀ ਰਾਮ ਕੁਮਾਰ, ਸ੍ਰੀ ਸਿਮਰਨਜੀਤ ਸਿੰਘ ਸੀਹੋਂਮਾਜਰਾ, ਸ੍ਰੀ ਸੰਦੀਪ ਸਿੰਘ ਸੰਧੂ, ਸ੍ਰੀ ਅਜੀਤ ਸਿੰਘ, ਸ੍ਰੀ ਪ੍ਰਭਜੋਤ ਸਿੰਘ ਜੋਨੀ, ਸ੍ਰੀ ਰਾਜਨ ਪੂਰੀ, ਸ੍ਰੀ ਰਵਿੰਦਰ ਸਿੰਘ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਸੁਖਜੀਤ ਸਿੰਘ, ਸ੍ਰੀ ਸੁਰਜੀਤ ਸਿੰਘ, ਸ੍ਰੀ ਅਮਨਦੀਪ ਸਿੰਘ, ਸ੍ਰੀ ਹਰੀਓਮ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

ਮੰਚ ਸੰਚਾਲਨ ਸ੍ਰੀ ਰਾਮ ਕੁਮਾਰ, ਸ੍ਰੀ ਸੰਦੀਪ ਸਿੰਘ ਸੰਧੂ ਅਤੇ ਸ੍ਰੀ ਪਰਮਦੀਪ ਸਿੰਘ ਬੈਦਵਾਣ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ।

 

Tags: Sarabjit Singh , Mayor of Mohali Municipal Corporation , AAP Punjab , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD