Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਨੇ ਔਰਤਾਂ ਲਈ 3000 ਰੁਪਏ ਦੀ ਬਜਾਏ 51,000 ਰੁਪਏ ਦੇਣ ਦੀ ਮੰਗ ਕੀਤੀ

ਵੜਿੰਗ ਨੇ ਕੇਜਰੀਵਾਲ ਦੇ ਦੁਨੀਆ ਦੀ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਸਬੰਧੀ ਦਾਅਵੇ ਨੂੰ ਕੀਤਾ ਖਾਰਿਜ

Amrinder Singh Raja Warring, Congress, Punjab Congress, Amarinder Singh Raja Warring

Gurpreet Singh

Gurpreet Singh

5 Dariya News

ਚੰਡੀਗੜ੍ਹ , 22 Jun 2026

Last updated on: Jun 22, 2026, 18:38 IST

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਔਰਤ ਨੂੰ 51,000 ਰੁਪਏ ਅਦਾ ਕਰੇ, ਜਿਵੇਂ ਕਿ ਉਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਨਕਦੀ ਸਹਾਇਤਾ ਤੋਂ ਵਾਂਝਾ ਰੱਖ ਕੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਕਾਰਜਕਾਲ ਦੇ ਅੰਤ ਵਿੱਚ ਉਨ੍ਹਾਂ ਨੂੰ ਇਸ ਨਿਗੂਣੀ ਰਕਮ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ, ਖਾਸ ਕਰਕੇ ਮਹਿਲਾਵਾਂ, ਆਪ ਦੀ ਇਸ ਚਾਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ ਕਿ ਇਹ ਨਕਦੀ ਸਹਾਇਤਾ ਯੋਜਨਾ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਸ਼ੁਰੂ ਕੀਤੀ ਗਈ ਹੈ। ਇਸੇ ਤਰ੍ਹਾਂ, ਵੜਿੰਗ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ ਦਾਅਵੇ ਦਾ ਵੀ ਮਜ਼ਾਕ ਉਡਾਇਆ ਹੈ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਹੈ। 

ਉਨ੍ਹਾਂ ਨੇ ਕਿਹਾ ਕਿ ਇਹ ਕੇਜਰੀਵਾਲ ਦਾ ਇੱਕ ਹੋਰ ਰਵਾਇਤੀ ਝੂਠ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਤੇਲੰਗਾਨਾ ਅਤੇ ਕਰਨਾਟਕ ਵਿੱਚ ਮਹਿਲਾਵਾਂ ਨੂੰ ਕ੍ਰਮਵਾਰ 2500 ਰੁਪਏ ਅਤੇ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਨੇ ਮਹਿਲਾਵਾਂ ਨਾਲ ਉਹੋ ਜਿਹਾ ਧੋਖਾ ਨਹੀਂ ਕੀਤਾ, ਜਿਵੇਂ ਪੰਜਾਬ ਵਿੱਚ ਆਪ ਨੇ ਕੀਤਾ ਹੈ। 

ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਅਤੇ ਕਰਨਾਟਕ ਵਿੱਚ ਕਾਂਗਰਸ ਦੀਆਂ ਸਰਕਾਰਾਂ ਬਣਦੇ ਹੀ ਮਹਿਲਾਵਾਂ ਲਈ ਨਕਦੀ ਸਹਾਇਤਾ ਯੋਜਨਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ ਅਤੇ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਸੀ। ਵੜਿੰਗ ਨੇ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਤੇਲੰਗਾਨਾ ਅਤੇ ਕਰਨਾਟਕ ਦੀ ਤਰ੍ਹਾਂ ਹੀ ਇਹ ਯੋਜਨਾ ਪੰਜਾਬ ਵਿੱਚ ਵੀ ਲਾਗੂ ਕੀਤੀ ਜਾਵੇਗੀ।

 

Tags: Amrinder Singh Raja Warring , Congress , Punjab Congress , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD