Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪ ਨੂੰ ਵੱਡਾ ਹੁੰਗਾਰਾ, ਨਵਦੀਪ ਸਿੰਘ ਪੰਨੂ, ਕਈ ਐਮਸੀ ਅਤੇ ਪਠਾਨਕੋਟ ਦੇ ਕਾਂਗਰਸੀ ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਅਮਨ ਅਰੋੜਾ ਅਤੇ ਲਾਲ ਚੰਦ ਕਟਾਰੂਚੱਕ ਨੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Aman Arora, AAP Punjab

Web Admin

Web Admin

5 Dariya News

ਚੰਡੀਗੜ੍ਹ , 22 Jun 2026

Last updated on: Jun 23, 2026, 10:11 IST

ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਪਠਾਨਕੋਟ ਵਿੱਚ ਉਸ ਸਮੇਂ ਵੱਡਾ  ਹੁੰਗਾਰਾ ਮਿਲਿਆ ਜਦੋਂ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਕਈ ਮੌਜੂਦਾ ਨਗਰ ਕੌਂਸਲਰਾਂ, ਸਾਬਕਾ ਕੌਂਸਲਰਾਂ ਅਤੇ ਪਠਾਨਕੋਟ ਦੇ ਪ੍ਰਮੁੱਖ ਕਾਂਗਰਸੀ ਆਗੂ ਦੇ ਨਾਲ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਮੁਖਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਮੁਖੀ ਸ਼ਾਸਨ ਕਾਰਨ 'ਆਪ' ਚੁਣੇ ਹੋਏ ਨੁਮਾਇੰਦਿਆਂ ਅਤੇ ਜ਼ਮੀਨੀ ਪੱਧਰ ਦੇ ਆਗੂਆਂ ਨੂੰ ਲਗਾਤਾਰ ਆਪਣੇ ਵੱਲ ਆਕਰਸ਼ਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੇ-ਆਪਣੇ ਇਲਾਕਿਆਂ ਵਿੱਚ ਕਾਂਗਰਸ ਦੇ ਮਜ਼ਬੂਤ ਥੰਮ੍ਹ ਵਜੋਂ ਸੇਵਾ ਨਿਭਾਉਣ ਵਾਲੇ ਆਗੂਆਂ ਨੇ ਹੁਣ ਪੰਜਾਬ ਸਰਕਾਰ ਦੇ ਕੰਮਾਂ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।

ਅਰੋੜਾ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋਵੇਗੀ ਅਤੇ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਸ੍ਰੀ ਹਰਗੋਬਿੰਦਪੁਰ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਅਤੇ ਵਾਰਡ ਨੰਬਰ 2 ਦੇ ਐਮਸੀ ਨਵਦੀਪ ਸਿੰਘ ਪੰਨੂ, ਵਾਰਡ ਨੰਬਰ 1 ਦੀ ਐਮਸੀ ਮਨਜੀਤ ਕੌਰ ਪੰਨੂ, ਵਾਰਡ ਨੰਬਰ 3 ਦੀ ਐਮਸੀ ਬਲਵਿੰਦਰ ਕੌਰ, ਵਾਰਡ ਨੰਬਰ 5 ਦੀ ਐਮਸੀ ਜੀਵਨ ਜੋਤਿਕਾ, ਵਾਰਡ ਨੰਬਰ 6 ਦੀ ਐਮਸੀ ਜਸਵਿੰਦਰ ਕੌਰ, ਵਾਰਡ ਨੰਬਰ 8 ਦੇ ਐਮਸੀ ਕੁਲਵੰਤ ਸਿੰਘ, ਵਾਰਡ ਨੰਬਰ 10 ਦੀ ਐਮਸੀ ਹਰਜਿੰਦਰ ਕੌਰ ਅਤੇ ਵਾਰਡ ਨੰਬਰ 11 ਦੀ ਐਮਸੀ ਪਰਮਿੰਦਰ ਕੌਰ ਸ਼ਾਮਲ ਹਨ।

ਸਾਬਕਾ ਨਗਰ ਕੌਂਸਲਰ ਗੁਰਮੁਖ ਸਿੰਘ, ਰਤਨ ਸਿੰਘ, ਬੋਧਰਾਜ, ਅਨੂਪ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਸੈਣੀ ਅਤੇ ਸਾਬਕਾ ਸਰਪੰਚ ਸਿਕੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। 'ਆਪ' ਵਿੱਚ ਸ਼ਾਮਲ ਹੋਣ ਵਾਲੇ ਹੋਰ ਪ੍ਰਮੁੱਖ ਆਗੂਆਂ ਵਿੱਚ ਗੁਰਦੇਵ ਸਿੰਘ ਪੰਨੂ, ਜਸ਼ਨ ਚੀਮਾ, ਮਨਜਿੰਦਰ ਸਿੰਘ, ਕਮਲ ਪੁਰੀ, ਕੌਸ਼ਲ ਪੁਰੀ ਅਤੇ ਕਾਕੂ ਚੰਦ ਸ਼ਾਮਲ ਹਨ। ਪਠਾਨਕੋਟ ਤੋਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਰੋਹਿਤ ਸ਼ਰਮਾ, ਜੋ ਕਿ ਐਨਐਸਯੂਆਈ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਪੰਜਾਬ ਐਨਐਸਯੂਆਈ ਦੇ ਜਨਰਲ ਸਕੱਤਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ, ਦਾਨਿਸ਼ ਮਹਾਜਨ, ਰਾਕੇਸ਼, ਪਰਮਜੀਤ ਸਿੰਘ ਅਤੇ ਪਰਵੇਸ਼ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ‘ਆਪ’ ਨੂੰ ਮਿਲ ਰਿਹਾ ਵੱਡਾ ਸਮਰਥਨ ਭਗਵੰਤ ਮਾਨ ਸਰਕਾਰ ਵੱਲੋਂ ਦਿੱਤੇ ਗਏ ਚੰਗੇ ਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਨੇ ਇਮਾਨਦਾਰ ਸ਼ਾਸਨ ਅਤੇ ਲੋਕ ਭਲਾਈ 'ਤੇ ਧਿਆਨ ਕੇਂਦਰਿਤ ਕਰਕੇ ਸਿਆਸਤ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਖਾਲੀ ਥਾਂ ਨੂੰ ਭਰਿਆ ਹੈ।

ਕਟਾਰੂਚੱਕ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ, ਖਾਸ ਕਰਕੇ ਨੌਜਵਾਨ ਅਤੇ ਜ਼ਮੀਨੀ ਪੱਧਰ ਦੇ ਆਗੂ 'ਆਪ' ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਹ ਪਾਰਟੀ ਨੂੰ ਲੋਕਾਂ ਦੀ ਸੇਵਾ ਲਈ ਵਚਨਬੱਧ ਪਲੇਟਫਾਰਮ ਵਜੋਂ ਦੇਖਦੇ ਹਨ। ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਪੰਨੂ ਅਤੇ ਰੋਹਿਤ ਸ਼ਰਮਾ ਵਰਗੇ ਆਗੂਆਂ ਦਾ ਲੋਕਾਂ ਨਾਲ ਮਜ਼ਬੂਤ ਸੰਪਰਕ ਹੈ ਅਤੇ ਉਨ੍ਹਾਂ ਦੇ ਤਜ਼ਰਬੇ ਨਾਲ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ।

ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਨਵਦੀਪ ਸਿੰਘ ਪੰਨੂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਅਜਿਹੀ ਟੀਮ ਦਾ ਹਿੱਸਾ ਬਣਨਾ ਚਾਹੁੰਦੇ ਹਨ ਜੋ ਪੰਜਾਬ ਅਤੇ ਇੱਥੋਂ ਦੇ ਲੋਕਾਂ ਲਈ ਸੱਚੇ ਦਿਲੋਂ ਕੰਮ ਕਰ ਰਹੀ ਹੈ। ਪੰਨੂ ਨੇ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਪਣੇ-ਆਪਣੇ ਇਲਾਕਿਆਂ ਦੇ ਲੋਕਾਂ ਦੀ ਸੇਵਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।

 

 

Tags: Aman Arora , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD