Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਕੇਂਦਰ ਨੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਦੇ ਬਾਵਜੂਦ ਅਸਪਸ਼ਟ ਜਵਾਬ ਦਿੱਤਾ: ਮੀਤ ਹੇਅਰ

Gurmeet Singh Meet Hayer, Meet Hayer, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 22 Jun 2026

Last updated on: Jun 23, 2026, 12:03 IST

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਇਸਨੂੰ ਇਤਿਹਾਸਕ ਫੈਸਲਾ ਦੱਸਦਿਆਂ ਕਿਹਾ ਕਿ ਇਹ ਫੈਸਲਾ ਹਰੇਕ ਨਾਗਰਿਕ ਲਈ ਸੁਰੱਖਿਅਤ ਅਤੇ ਸਨਮਾਨਜਨਕ ਸੰਵਿਧਾਨਕ ਗਰੰਟੀ ਨੂੰ ਮਜ਼ਬੂਤ ਕਰਦਾ ਹੈ।

ਮੀਤ ਹੇਅਰ ਨੇ ਕਿਹਾ ਕਿ ਇਸ ਫੈਸਲੇ ਨੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਹੋਰ ਗੈਰ-ਮੋਟਰਾਈਜ਼ਡ ਸੜਕ ਉਪਭੋਗਤਾਵਾਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਅਧਿਕਾਰਾਂ ਬਾਰੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਨੂੰ ਕਾਫ਼ੀ ਬਲ ਦਿੱਤਾ ਹੈ। ਸੰਸਦ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ 31 ਜੁਲਾਈ, 2025 ਨੂੰ ਸੰਸਦ ਵਿੱਚ ਪ੍ਰਸ਼ਨ ਕਾਲ ਰਾਹੀਂ ਇਹ ਮੁੱਦਾ ਚੁੱਕਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਸਪੱਸ਼ਟਤਾ ਮੰਗੀ ਗਈ ਸੀ ਕਿ ਕੀ ਸਰਕਾਰ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਜਾਂ ਇਨ੍ਹਾਂ ਮਾਰਗਾਂ ਉੱਤੇ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ ਅਤੇ ਗੈਰ-ਮੋਟਰਾਈਜ਼ਡ ਉਪਭੋਗਤਾਵਾਂ ਦੀ ਸੁਰੱਖਿਅਤ ਆਵਾਜਾਈ ਦੇ ਅਧਿਕਾਰ ਨੂੰ ਮਾਨਤਾ ਦਿੰਦੀ ਹੈ ਅਤੇ ਕਮਜ਼ੋਰ ਸੜਕ ਉਪਭੋਗਤਾਵਾਂ ਲਈ ਸੁਰੱਖਿਅਤ ਅਤੇ ਪਹੁੰਚਯੋਗ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਕਿਹੜੇ ਉਪਾਅ ਕੀਤੇ ਜਾ ਰਹੇ ਹਨ।

ਮੀਤ ਹੇਅਰ ਨੇ ਕਿਹਾ, ‘‘ਬੜੀ ਮੰਦਭਾਗੀ ਗੱਲ ਹੈ ਕਿ ਇੰਨਾ  ਗੰਭੀਰ ਮੁੱਦਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਇਸ ਦਾ ਬੜਾ ਅਸਪਸ਼ਟ ਅਤੇ ਪ੍ਰਕਿਰਿਆਤਮਕ ਜਵਾਬ ਦਿੱਤਾ। ਇਸ ਵਿੱਚ ਸੁਰੱਖਿਅਤ ਆਵਾਜਾਈ ਨੂੰ ਇੱਕ ਅਧਿਕਾਰ ਵਜੋਂ ਸਪੱਸ਼ਟ ਤੌਰ ’ਤੇ ਮਾਨਤਾ ਦਿੱਤੇ ਬਿਨਾਂ ਜਾਂ ਸਾਰੇ ਰਾਸ਼ਟਰੀ ਰਾਜਮਾਰਗਾਂ ’ਤੇ ਪੈਦਲ ਚੱਲਣ ਵਾਲਿਆਂ ਲਈ ਸੁਰੱਖਿਅਤ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਇੱਕ ਠੋਸ ਰੂਪਰੇਖਾ ਉਲੀਕੇ ਬਿਨਾਂ ਸਿਰਫ਼ ਮੌਜੂਦਾ ਦਿਸ਼ਾ-ਨਿਰਦੇਸ਼ਾਂ, ਸਰਵੇਖਣਾਂ ਅਤੇ ਸੜਕ ਸੁਰੱਖਿਆ ਆਡਿਟ ਦਾ ਹਵਾਲਾ ਦਿੱਤਾ ਗਿਆ ਹੈ, ਜੋ ਬੜਾ ਗ਼ੈਰ-ਵਾਜਿਬ  ਜਾਪਦਾ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਣ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਪੈਦਲ ਚੱਲਣ ਦਾ ਅਧਿਕਾਰ ਸੰਵਿਧਾਨ ਦੇ ਭਾਗ 3  ਤਹਿਤ ਇੱਕ ਮੌਲਿਕ ਅਧਿਕਾਰ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਬਹੁਤ ਪਹਿਲਾਂ ਹੀ ਮਾਨਤਾ ਦੇ ਦਿੱਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ, ‘‘ਸੁਪਰੀਮ ਕੋਰਟ ਦਾ ਫ਼ੈਸਲਾ ਲੱਖਾਂ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਲਈ ਉਮੀਦ ਦੀ ਇੱਕ ਨਵੀਂ ਕਿਰਨ ਲੈ ਕੇ ਆਇਆ ਹੈ। 

ਇਹ ਫ਼ੈਸਲਾ ਯਕੀਨੀ ਬਣਾਉਂਦਾ ਹੈ ਕਿ ਦੇਸ਼ ਵਿੱਚ ਸੜਕੀ ਬੁਨਿਆਦੀ ਢਾਂਚਾ ਸਿਰਫ਼ ਵਾਹਨਾਂ ਲਈ ਹੀ ਨਹੀਂ ਸਗੋਂ ਲੋਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇ।’’ ਮੀਤ ਹੇਅਰ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਆਵਾਜਾਈ ਦੇ ਸੰਵਿਧਾਨਕ ਅਧਿਕਾਰ ਨੂੰ ਲਾਗੂ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਭਵਿੱਖ ਦੇ ਪ੍ਰੋਜੈਕਟਾਂ ਵਿੱਚ ਹਰ ਪੱਧਰ ’ਤੇ ਅਧਿਕਾਰੀਆਂ ਨੂੰ ਫੁੱਟਪਾਥਾਂ, ਸੁਰੱਖਿਅਤ ਕਰਾਸਿੰਗ, ਹਰੇਕ ਸਥਾਨ ਤੱਕ ਸੁਖਾਲੀ ਪਹੁੰਚ ਅਤੇ ਪੈਦਲ ਚੱਲਣ ਵਾਲਿਆਂ ਲਈ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਤਰਜੀਹ ਦੇਣ ਵਾਸਤੇ ਉਤਸ਼ਾਹਿਤ ਕਰੇਗਾ।

ਜ਼ਿਕਰਯੋਗ ਹੈ ਕਿ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਏ.ਐਸ. ਚੰਦੂਰਕਰ ਦੀ ਬੈਂਚ ਨੇ ਦੱਸਿਆ, ‘‘ ਸੰਵਿਧਾਨ ਦੇ ਭਾਗ 3 ਤਹਿਤ ਪੈਦਲ ਚੱਲਣਾ ਇੱਕ ਮੌਲਿਕ ਅਧਿਕਾਰ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 19(1)(ਡੀ) ਤਹਿਤ ਆਵਾਜਾਈ ਦੇ ਅਧਿਕਾਰ ਦਾ ਇੱਕ ਅਨਿੱਖੜਵਾਂ ਅੰਗ ਹੈ, ਜਿਸਨੂੰ ਅਨੁਛੇਦ 19(1)(ਏ), ਅਨੁਛੇਦ 19(1)(ਬੀ), ਅਨੁਛੇਦ 19(1)(ਸੀ) ਅਤੇ ਅਨੁਛੇਦ 21 ਦੇ ਨਾਲ ਪੜ੍ਹਿਆ ਜਾਣਾ ਚਾਹੀਦਾ ਹੈ।’’

 

Tags: Gurmeet Singh Meet Hayer , Meet Hayer , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD