Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਕਾਂਝਲੀ ਤੇ ਕਿਲਾ ਹਕੀਮਾ ਵਿਖੇ ਕਰਵਾਇਆ ਲੋਕ ਮਿਲਣੀ ਪ੍ਰੋਗਰਾਮ

ਧੂਰੀ ਹਲਕੇ ਦੇ ਪਿੰਡਾਂ 'ਚ ਲੋਕ ਮਿਲਣੀਆਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਰ ਰਹੀ ਹੈ ਮਾਨ ਸਰਕਾਰ

Dalvir Singh Dhillon, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 23 Jun 2026

Last updated on: Jun 23, 2026, 15:25 IST

ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਲਕਾ ਧੂਰੀ ਦੇ ਪਿੰਡ ਕਾਂਝਲੀ ਅਤੇ ਕਿਲਾ ਹਕੀਮਾ ਵਿਖੇ ਕਰਵਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕ ਮਿਲਣੀ ਪ੍ਰੋਗਰਾਮ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨਾ ਸਿਰਫ਼ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਮੌਕੇ 'ਤੇ ਸੁਣ ਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। 

ਇਸ ਮੌਕੇ ਕੌਂਸਲਰ ਪੁਸ਼ਪਿੰਦਰ ਸ਼ਰਮਾ, ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਜਗਤਾਰ ਸਿੰਘ ਬਾਗੜੀ, ਨਰਿੰਦਰ ਸਿੰਘ, ਸਰਪੰਚ ਸੁਖਜੀਤ ਸਿੰਘ, ਬਲਾਕ ਸੰਮਤੀ ਮੈਂਬਰ ਜਗਸੀਰ ਸਿੰਘ, ਸਰਪੰਚ ਅਮਰੀਕ ਸਿੰਘ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ, ਸੂਬੇਦਾਰ ਸੁਖਵੰਤ ਸਿੰਘ ਅਤੇ ਪਿੰਡਾਂ ਦੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

 

Tags: Dalvir Singh Dhillon , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD