Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਕੁਲਤਾਰ ਸਿੰਘ ਸੰਧਵਾਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ- ਸਪੀਕਰ ਸੰਧਵਾਂ

Kultar Singh Sandhwan, AAP Punjab, Hardeep Singh Mundian, Gurdit Singh Sekhon, Amolak Singh, Rahul Chaba, DC Faridkot, Deputy Commissioner Faridkot, Faridkot, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Gurpreet Singh

Gurpreet Singh

5 Dariya News

ਫ਼ਰੀਦਕੋਟ , 23 Jun 2026

Last updated on: Jun 23, 2026, 15:31 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜਾਰੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਮਾਲ ਅਤੇ ਪੁਨਰ ਵਿਕਾਸ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਸਥਾਨ ਅਸ਼ੋਕ ਚੱਕਰ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ। ਜਿਸ ਵਿੱਚ ਬਲਾਕ ਕੋਆਰਡੀਨੇਟਰਾਂ, ਪੇਂਡੂ ਰੱਖਿਆ ਕਮੇਟੀਆਂ ਆਦਿ ਨੇ ਭਾਗ ਲਿਆ। ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਨੂੰ ਸਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ਵਿੱਚ ਪੁੱਜ ਗਈ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ਵਿੱਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ। 

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਦੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜੇਕਰ ਹਰ ਜਾਗਰੂਕ ਨਾਗਰਿਕ ਆਪਣਾ ਫਰਜ਼ ਸਮਝ ਕੇ ਇਸ ਮੁਹਿੰਮ ਵਿੱਚ ਯੋਗਦਾਨ ਪਾਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ। 

ਉਨ੍ਹਾਂ ਇਸ ਮੁਹਿੰਮ ਨਾਲ ਜੁੜੇ ਕੋਆਰਡੀਨੇਟਰਾਂ, ਹਲਕਾ ਇੰਚਾਰਜਾਂ ਤੇ ਟੀਮ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ ਤੇ ਇਸ ਮੁਹਿੰਮ ਨੂੰ ਹੋਰ ਸਫਲਤਾ ਵੱਲੋ ਲਿਜਾਣ ਦੀਆਂ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਨੂੰ ਸ਼ਾਮਿਲ ਕਰਨ ਦਾ ਮੁੱਖ ਮਕਸਦ ਇਸ ਸਮਾਜਿਕ ਬੁਰਾਈ ਦਾ ਰਲ ਮਿਲ ਕੇ ਖਾਤਮਾ ਕਰਨਾ ਮਿਥਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੇ ਹੋਏ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਦਿੱਤੀਆਂ ਜਾਣਗੀਆਂ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਘਰਾਂ ਦੇ ਨਜ਼ਦੀਕ ਹੀ ਸਹੂਲਤਾਂ ਮਿਲ ਸਕਣ। 

ਉਹ ਖੇਡਾਂ ਵਿੱਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਜਾਰੀ ਰਹੇਗਾ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਹੜੇ ਵੀ ਨਾਗਰਿਕ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿੱਚ ਦਾਖਲ ਕਰਵਾਇਆ ਜਾਵੇ ਜਿਥੇ ਉਨ੍ਹਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। 

ਉਨ੍ਹਾਂ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਹੋਰ ਸਖਤੀ ਕਰਨ ਦਾ ਸੁਝਾਅ ਦਿੱਤਾ। ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਕ੍ਰਾਂਤੀਕਾਰੀ ਮੁਹਿੰਮ ਹੈ।  ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਗਈ ਹੈ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਹੋਈ ਹੈ ਉਹ ਆਪ ਵੀ ਇਸ ਅਲਾਮਤ ਤੋਂ ਦੂਰ ਹੋਏ ਹਨ ਅਤੇ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ।

ਸ. ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਫਰੀਦਕੋਟ ਤੇ ਇੰਚਾਰਜ ਮਾਲਵਾ ਸੈਂਟਰਲ ਨਸ਼ਾ ਮੁਕਤੀ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਮੋਰਚਾ ਤਹਿਤ ਲਗਾਤਾਰ ਫੰਡ ਉਪਲਬੱਧ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ ਹੈ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸ਼ਲਾਂਘਾਯੋਗ ਕਦਮ ਪੁੱਟੇ ਗਏ ਹਨ ਜਿਸ ਤਹਿਤ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ ਨੂੰ ਪੂਰਨ ਤੌਰ ਤੇ ਰੋਕਣ ਲਈ ਸਭ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਪ੍ਰੋ. ਗੁਰਸੇਵਕ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਸਭ ਨੂੰ ਜੀ ਆਇਆ ਕਿਹਾ ਤੇ ਜ਼ਿਲ੍ਹੇ ਵਿੱਚ ਮੁਹਿੰਮ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ,ਐਸ.ਡੀ.ਐਮ. ਕੋਟਕਪੂਰਾ ਸ੍ਰੀ ਰਾਜਿੰਦਰ ਸਿੰਘ, ਐਸ.ਡੀ.ਐਮ ਜੈਤੋ ਸ੍ਰੀ ਵਿਕਰਮਜੀਤ,  ਐਸ.ਪੀ. (ਐਚ) ਸ੍ਰੀ ਮਨਵਿੰਦਰਬੀਰ ਸਿੰਘ,  ਡਾ. ਵਿਸ਼ਵਦੀਪ ਗੋਇਲ, ਉੱਤਮ ਸਿੰਘ ਡੋਡ ਹਲਕਾ ਕੋਆਰਡੀਨੇਟਰ ਫ਼ਰੀਦਕੋਟ, ਰਵਦੀਪ ਸਿੰਘ ਬਰਾੜ, ਸੁਖਦੀਪ ਸਿੰਘ ਹਲਕਾ ਕੋਆਰਡੀਨੇਟਰ ਕੋਟਕਪੂਰਾ, ਮੱਖਣ ਸਿੰਘ ਝੱਖੜਵਾਲਾ (ਕੋਆਰਡੀਨੇਟਰ ਹਲਕਾ ਜੈਤੋ), ਸਰਬਜੀਤ ਚੇਅਰਮੈਨ ਬਲਾਕ ਸੰਮਤੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Kultar Singh Sandhwan , AAP Punjab , Hardeep Singh Mundian , Gurdit Singh Sekhon , Amolak Singh , Rahul Chaba , DC Faridkot , Deputy Commissioner Faridkot , Faridkot , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD