Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਗਰ ਕੌਂਸਲ ਲੌਂਗੋਵਾਲ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਰਛਪਾਲ ਕੌਰ ਨੂੰ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕਰਮਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ

Aman Arora, AAP Punjab, Longowal

Gurpreet Singh

Gurpreet Singh

5 Dariya News

ਲੌਂਗੋਵਾਲ , 23 Jun 2026

Last updated on: Jun 23, 2026, 15:36 IST

ਨਗਰ ਕੌਂਸਲ ਲੌਂਗੋਵਾਲ ਦੀ ਚੋਣ ਲਈ ਸਰਬਸੰਮਤੀ ਨਾਲ ਆਮ ਆਦਮੀ ਪਾਰਟੀ ਦੇ ਕੌਂਸਲਰ ਸ਼੍ਰੀਮਤੀ ਰਛਪਾਲ ਕੌਰ, ਪਤਨੀ ਬਲਵਿੰਦਰ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਬੰਟੀ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੀਮਤੀ ਕਰਮਜੀਤ ਕੌਰ, ਪਤਨੀ ਗੁਰਜੀਤ ਸਿੰਘ ਕਾਲਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵ-ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਲੋਕ ਸੇਵਾ ਅਤੇ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੌਂਗੋਵਾਲ ਦੇ ਲੋਕਾਂ ਨੇ ਆਮ ਆਦਮੀ ਪਾਰਟੀ 'ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਕਾਇਮ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਸਖਤ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਨਗਰ ਕੌਂਸਲ ਲੌਂਗੋਵਾਲ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਏਗੀ।

ਸ੍ਰੀ ਅਰੋੜਾ ਨੇ ਕਿਹਾ, “ਲੌਂਗੋਵਾਲ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਲੋਕ ਭਲਾਈ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।”

ਉਨ੍ਹਾਂ ਲੌਂਗੋਵਾਲ ਵਿੱਚ ਪਹਿਲਾਂ ਹੀ ਹੋਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹੋਰ ਵਿਕਾਸ ਕਾਰਜਾਂ ਲਈ ਸਰਕਾਰ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਸਾਰੇ ਨਗਰ ਕੌਂਸਲਰ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤਾਂ ਨੂੰ ਪਹਿਲ ਦੇਣਗੇ ਅਤੇ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣਗੇ।

ਨਵ-ਚੁਣੀ ਪ੍ਰਧਾਨ ਸ਼੍ਰੀਮਤੀ ਰਛਪਾਲ ਕੌਰ ਨੇ ਕਿਹਾ, “ਜੋ ਜ਼ਿੰਮੇਵਾਰੀ ਪਾਰਟੀ ਅਤੇ ਸ਼ਹਿਰ ਵਾਸੀਆਂ ਨੇ ਮੇਰੇ ਸਿਰ ਰੱਖੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਵਾਂਗੀ। ਲੌਂਗੋਵਾਲ ਦੇ ਹਰ ਵਾਰਡ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਮੇਰੀ ਪਹਿਲ ਹੋਵੇਗੀ।”

ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬੰਟੀ ਨੇ ਕਿਹਾ, “ਅਸੀਂ ਸਾਰੀ ਟੀਮ ਮਿਲ ਕੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਾਂਗੇ ਅਤੇ ਸ਼ਹਿਰ ਦੇ ਵਿਕਾਸ ਲਈ ਦਿਨ-ਰਾਤ ਕੰਮ ਕਰਾਂਗੇ।” ਮੀਤ ਪ੍ਰਧਾਨ ਸ਼੍ਰੀਮਤੀ ਕਰਮਜੀਤ ਕੌਰ ਨੇ ਕਿਹਾ, “ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਅਤੇ ਸ਼ਹਿਰ ਦੀ ਬਿਹਤਰੀ ਲਈ ਨਗਰ ਕੌਂਸਲ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।”

ਇਸ ਮੌਕੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਨਗਰ ਨਿਵਾਸੀ ਹਾਜ਼ਰ ਸਨ।

 

Tags: Aman Arora , AAP Punjab , Longowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD