Thursday, 02 July 2026

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਘੱਗਰ ਦਰਿਆ ਵਿੱਚ ਪਾਣੀ ਦੇ ਨਿਰਵਿਘਨ ਵਹਾਅ ਲਈ 5 ਅਹਿਮ ਥਾਵਾਂ 'ਤੇ ਡੀ-ਸਿਲਟਿੰਗ ਨੂੰ ਪ੍ਰਵਾਨਗੀ ਨਵਜੋਤ ਕੌਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦਾ ਵਾਲੀਬਾਲ ਇੰਟਰਨੈਸ਼ਨਲ ਖਿਡਾਰੀ ਸਨਮਾਨਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਦਲਵਿੰਦਰਜੀਤ ਸਿੰਘ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਜਿਲ੍ਹਾ ਪ੍ਰਸ਼ਾਸ਼ਨ ਦੀ 'ਚੇਤਨਾ' ਪਹਿਲ ਨੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਸ਼ਾਸਨਿਕ ਕੰਮਕਾਜ ਨਾਲ ਰੂ-ਬ-ਰੂ ਰਾਸ਼ਟਰੀ ਡਾਕਟਰ ਦਿਵਸ ਮੌਕੇ ਭਾਜਪਾ ਮੈਡੀਕਲ ਸੈੱਲ ਵੱਲੋਂ ਮੁਫ਼ਤ ਫਾਈਬ੍ਰੋਸਕੈਨ ਕੈਂਪ ਦਾ ਆਯੋਜਨ ਮੰਡੀਆਂ ਵਿੱਚ ਸਾਫ਼-ਸਫ਼ਾਈ ਤੇ ਫੂਡ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਸ਼ਵ ਪੱਧਰੀ ਤਕਨੀਕਾਂ ਅਪਣਾਈਆਂ ਜਾਣਗੀਆਂ : ਹਰਚੰਦ ਸਿੰਘ ਬਰਸਟ ਹਰਪ੍ਰੀਤ ਸਿੰਘ ਵਲੋਂ ਬਾਬਾ ਫੂਲ ਸਰਕਾਰੀ ਬਿਰਧ ਘਰ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 68ਵੀਂ ਅਤੇ 69ਵੀਂ ਬੱਸ ਰਵਾਨਾ ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹੇ ਦੇ ਹਲਕਾ ਭਦੌੜ ਦਾ ਬੀ.ਐੱਲ.ਓ. ਅੰਕੁਰ ਕੁਮਾਰ ਸੂਬੇ ਭਰ ਵਿੱਚੋਂ ਮੋਹਰੀ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਤੇ ਮੁਹੰਮਦ ਪੀਰਾ ਵਿਖੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਨਰਿੰਦਰਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਕੀਤੀਆਂ ਰਵਾਨਾ ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ ਟਾਟਾ ਪਾਵਰ ਨੇ ਪੰਜਾਬ ਵਿੱਚ ‘ਘਰ ਘਰ ਸੋਲਰ’ ਮੁਹਿੰਮ ਦੀ ਸ਼ੁਰੂਆਤ ਕੀਤੀ ਡਾ. ਰਵਜੋਤ ਸਿੰਘ ਨੇ ਕਾਹਲਵਾਂ ਵਿਖੇ ਕੀਤੀ ’ਲੋਕ ਮਿਲਣੀ’ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 69ਵੀਂ ਅਤੇ 70ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਮੁਹੱਈਆ ਕਰਵਾਏ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ - ਐਡਵੋਕੇਟ ਅਮਰਪਾਲ ਸਿੰਘ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾਇਜ਼ਾ ਲਵੇਗੀ ਭਾਜਪਾ ਪੰਜਾਬ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ 'ਚ ਤਿੰਨ ਮਹੀਨਿਆਂ ਦੀ ਰਾਸ਼ੀ ਆਈ

 

ਭਗਵੰਤ ਮਾਨ ਸਰਕਾਰ ਦੀ ਕੂੜੇ-ਕਰਕਟ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਪਹੁੰਚ

ਹਰਜੋਤ ਬੈਂਸ ਦੇ ਅਚਨਚੇਤ ਨਿਰੀਖਣ ਪਿੱਛੋਂ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ

Harjot Singh Bains, AAP Punjab, Moga

Gurpreet Singh

Gurpreet Singh

5 Dariya News

ਮੋਗਾ , 23 Jun 2026

Last updated on: Jun 23, 2026, 15:43 IST

ਨਾਗਰਿਕ ਸਵੱਛਤਾ ਅਤੇ ਸਿਹਤ ਪ੍ਰਤੀ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿੱਚ ਸਫਾਈ ਅਤੇ ਸਵੱਛਤਾ ਵਿੱਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ।

ਅੱਜ ਮੋਗਾ ਸ਼ਹਿਰ ਵਿੱਚ ਨਿਰੀਖਣ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿੱਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ "ਮਿਸ਼ਨ ਕਲੀਨ ਪੰਜਾਬ" ਅਧੀਨ ਨਿਰਧਾਰਤ ਸਫਾਈ ਮਾਪਦੰਡਾਂ ਦੀ ਸਿੱਧੀ -ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ ।ਸਾਥਨਕ ਸਰਕਾਰਾਂ ਮੰਤਰੀ ਨੇ ਕਿਹਾ, “ਸਫਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। 

ਅੱਜ ਮੋਗਾ ਵਿੱਚ ਮੇਰੇ ਨਿਰੀਖਣ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਹਨਾਂ ਜ਼ੋਰ ਦਿੰਦਿਆਂ ਕਿਹਾ, "ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ, ਪਾੜੇ ਪੂਰੇ ਜਾ ਰਹੇ ਹਨ ਅਤੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। 

ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ।”ਸ. ਹਰਜੋਤ ਸਿੰਘ ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ “ਮਿਸ਼ਨ ਕਲੀਨ ਪੰਜਾਬ” ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ਼ ਤੱਕ ਸਾਰੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਗਿਆ ਹੈ ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ , ਸ. ਬੈਂਸ ਨੇ  ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿੱਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖਲ ਅਤੇ ਜ਼ਮੀਨੀ ਪੱਧਰ ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿੱਚ ਮੁੱਖ ਹਿੱਸੇਦਾਰ ਦੱਸਿਆ।

ਬੈਂਸ ਨੇ ਕਿਹਾ,"ਅਸੀਂ ਮੋਗਾ ਵਿੱਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਅਸੀਂ ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।”

 

Tags: Harjot Singh Bains , AAP Punjab , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD