Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ

ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Dr Baljit Kaur, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jun 2026

Last updated on: Jun 23, 2026, 17:03 IST

"ਸਾਡੀ ਸਰਕਾਰ ਦਾ ਮੁੱਖ ਮਕਸਦ ਸਿਰਫ਼ ਸਰਕਾਰੀ ਸਕੀਮਾਂ ਚਲਾਉਣਾ ਨਹੀਂ, ਸਗੋਂ ਸਮਾਜ ਦੇ ਹਰ ਇੱਕ ਲੋੜਵੰਦ ਅਤੇ ਦਿਵਿਆਂਗ ਵਿਅਕਤੀ ਤੱਕ ਮਦਦ ਦਾ ਹੱਥ ਸਮੇਂ ਸਿਰ ਪਹੁੰਚਾ ਕੇ ਉਨ੍ਹਾਂ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਹੈ।" ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਕੀਤਾ।

ਵਿਭਾਗ ਦੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਈ-2026 ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਰੂਪ ਵਿੱਚ 125 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਰਕਾਰ ਦੀ ਕਮਜ਼ੋਰ ਵਰਗਾਂ ਪ੍ਰਤੀ ਹਮਦਰਦੀ ਅਤੇ ਉਨ੍ਹਾਂ ਦੇ ਹੱਕਾਂ ਨੂੰ ਪਹਿਲ ਦੇਣ ਦੀ ਦ੍ਰਿੜ ਵਚਨਬੱਧਤਾ ਨੂੰ ਸਾਫ਼ ਦਰਸਾਉਂਦਾ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਸਾਲ 2026-27 ਦੌਰਾਨ ਇਸ ਨੇਕ ਕਾਰਜ ਨੂੰ ਨਿਰੰਤਰ ਜਾਰੀ ਰੱਖਣ ਲਈ ਪਹਿਲਾਂ ਹੀ 498 ਕਰੋੜ ਰੁਪਏ ਦੀ ਵੱਡੀ ਰਾਸ਼ੀ ਦਾ ਵਿਸ਼ੇਸ਼ ਉਪਬੰਧ (ਬਜਟ) ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲੋਕ-ਪੱਖੀ ਸਕੀਮ ਦਾ ਸਿੱਧਾ ਲਾਭ ਸੂਬੇ ਦੇ 2.83 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਕਿਸੇ ਦੇ ਸਹਾਰੇ ਨਾ ਰਹਿਣਾ ਪਵੇ।

**ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਹ ਦਿਵਿਆਂਗ ਵਿਅਕਤੀ ਯੋਗ ਹੋਣਗੇ, ਜਿਨ੍ਹਾਂ ਦੀ ਸਾਲਾਨਾ ਆਮਦਨ 60,000/- ਰੁਪਏ ਜਾਂ ਇਸ ਤੋਂ ਘੱਟ ਹੈ। ਇਸ ਦੇ ਨਾਲ ਹੀ ਬਿਨੈਕਾਰ ਘੱਟੋ-ਘੱਟ 50 ਫੀਸਦੀ ਦਿਵਿਆਂਗਤਾ ਦੀ ਸ਼੍ਰੇਣੀ ਵਿੱਚ ਆਉਂਦਾ ਹੋਵੇ ਅਤੇ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਅਸਮਰੱਥ ਹੋਵੇ।

ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸਾਂਝਾ ਕੀਤਾ ਕਿ ਮਾਨ ਸਰਕਾਰ ਦਾ 'ਰੰਗਲਾ ਪੰਜਾਬ' ਬਣਾਉਣ ਦਾ ਸੁਪਨਾ ਉਦੋਂ ਹੀ ਪੂਰਾ ਹੋ ਸਕਦਾ ਹੈ ਜਦੋਂ ਸੂਬੇ ਦਾ ਹਰ ਇੱਕ ਨਾਗਰਿਕ ਖੁਸ਼ਹਾਲ ਅਤੇ ਸੁਰੱਖਿਅਤ ਮਹਿਸੂਸ ਕਰੇ। ਉਨ੍ਹਾਂ ਕਿਹਾ ਕਿ ਜਦੋਂ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਦਿਵਿਆਂਗ ਵਰਗ ਦੇ ਚਿਹਰਿਆਂ 'ਤੇ ਮੁਸਕਾਨ ਆਵੇਗੀ ਅਤੇ ਉਹ ਆਰਥਿਕ ਤੌਰ 'ਤੇ ਆਤਮ-ਨਿਰਭਰ ਬਣਨਗੇ, ਉਦੋਂ ਹੀ ਸੱਚੇ ਅਰਥਾਂ ਵਿੱਚ ਇੱਕ ਸਮਾਵੇਸ਼ੀ (inclusive) ਅਤੇ 'ਰੰਗਲਾ ਪੰਜਾਬ' ਸਿਰਜਿਆ ਜਾ ਸਕੇਗਾ।

ਉਨ੍ਹਾਂ ਇਸ ਗੱਲ 'ਤੇ ਖਾਸ ਜ਼ੋਰ ਦਿੱਤਾ ਕਿ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸਹਾਇਤਾ ਇੱਕ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ। ਇਸ ਲਈ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਲਾਭਪਾਤਰੀਆਂ ਨੂੰ ਮਿਲਣ ਵਾਲੀ ਵਿੱਤੀ ਸਹਾਇਤਾ ਹਰ ਮਹੀਨੇ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਜਾਰੀ ਹੋਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਪ੍ਰੇਸ਼ਾਨ ਨਾ ਹੋਣਾ ਪਵੇ।

 

Tags: Dr Baljit Kaur , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD