Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਰਾਜ ਦੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਕਰਦੀ ਹੈ ਸਤਿਕਾਰ : ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jun 2026

Last updated on: Jun 23, 2026, 17:46 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਅੱਜ ਇੱਥੇ ਚਾਰ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਆਪਣੇ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੌਰਾਨ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁਲਾਜ਼ਮਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਪੂਰਵਕ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।"

ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ “ਸੂਬਾ ਸਰਕਾਰ ਦੇ ਮੁਲਾਜ਼ਮਾਂ ਨੂੰ ਸਮੇਂ ਸਿਰ ਰਾਹਤ ਦੇਣ ਲਈ ਪਹਿਲਾਂ ਤੋਂ ਵਿਚਾਰ ਅਧੀਨ ਮਾਮਲਿਆਂ ਦੀ ਪ੍ਰਸ਼ਾਸਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।” ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਬੇਮਿਸਾਲ ਯੋਗਦਾਨ ਦਾ ਦਿਲੋਂ ਸਤਿਕਾਰ ਕਰਦੀ ਹੈ।"

ਉਨ੍ਹਾਂ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰਕਿਰਿਆਤਮਕ ਦੇਰੀ ਤੋਂ ਬਚਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ, "ਮੌਜੂਦਾ ਸਮੇਂ ਵਿੱਚ ਵਿਚਾਰ ਅਧੀਨ ਸਾਰੇ ਪ੍ਰਸਤਾਵਾਂ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਇੱਕ ਸਪੱਸ਼ਟ, ਸਮਾਂਬੱਧ ਢਾਂਚੇ ਦੇ ਅੰਦਰ ਕੈਬਨਿਟ ਸਬ-ਕਮੇਟੀ ਦੇ ਸਾਹਮਣੇ ਲਿਆਂਦਾ ਜਾਵੇ।" ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਸੂਬਾ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਵਿਚਕਾਰ ਸੁਖਾਵੇਂ, ਲਾਹੇਵੰਦ ਅਤੇ ਪਾਰਦਰਸ਼ੀ ਸਬੰਧਾਂ ਨੂੰ ਬਣਾਈ ਰੱਖਣਾ ਹੈ।

ਇਨ੍ਹਾਂ ਮੀਟਿੰਗਾਂ ਵਿੱਚ ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਲੰਟੀਅਰ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ, ਸਰਵ (ਸਮੱਗਰਾ) ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਅਤੇ ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਦੀ ਲੀਡਰਸ਼ਿਪ ਨੇ ਸਰਗਰਮੀ ਨਾਲ ਭਾਗ ਲਿਆ। ਇਨ੍ਹਾਂ ਮੀਟਿੰਗਾਂ ਵਿੱਚ ਮੁੱਖ ਤੌਰ 'ਤੇ ਯੂਨੀਅਨਾਂ ਦੇ ਨੁਮਾਇੰਦੇ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ, ਰਾਜਵਿੰਦਰ ਸਿੰਘ, ਨਵਜੋਤ ਸਿੰਘ, ਅਮਨਦੀਪ ਕੰਬੋਜ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD