Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਨੂੰ ਬਹਾਲ ਕਰਨ ਲਈ 'ਜੀਵਿਤ ਮਿੱਟੀ ਮਿਸ਼ਨ' ਦੀ ਸ਼ੁਰੂਆਤ ਕੀਤੀ

ਪੀਐਸਐਫਸੀ, ਰੀਜਨਰੇਟਿੰਗ ਪੰਜਾਬ ਨੇ 100 ਮਹਿਲਾ ਚੈਂਪੀਅਨਾਂ, ਪਿੰਡਾਂ ਲਈ 'ਸੋਇਲ ਕੱਪ' ਅਤੇ ਸਕੂਲ ਪੱਧਰੀ ਪ੍ਰੋਗਰਾਮਾਂ ਨਾਲ ਮਿੱਟੀ ਪੁਨਰਜਨਮ ਕ੍ਰਾਂਤੀ ਦੀ ਸ਼ੁਰੂਆਤ ਕੀਤੀ

Bal Mukand Sharma, AAP Punjab

Gurpreet Singh

Gurpreet Singh

5 Dariya News

ਚੰਡੀਗੜ੍ਹ , 23 Jun 2026

Last updated on: Jun 23, 2026, 18:02 IST

ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ। ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। 

ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ। ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ 'ਜੀਵਿਤ ਮਿੱਟੀ ਮਿਸ਼ਨ' ਅਤੇ 'ਧਰਤੀ ਦੀਆਂ ਧੀਆਂ' ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। 

ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ ਜੋ ਕਿ ਮਿਆਰੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਬੇਹੱਦ ਸਹਾਈ ਹਨ। ਸੁਮੀਤ ਸੰਧੂ ਨੇ ਕਿਹਾ ਕਿ ਇਸ 'ਰੀਜਨਰੇਟਿਵ ਕ੍ਰਾਂਤੀ' ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ 'ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ  ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ।

ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇੱਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। ਇਸ ਮੌਕੇ  'ਧਰਤੀ ਦੀਆਂ ਧੀਆਂ' ਦੇ ਇੱਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿੱਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਅਤੇ ਵਾਤਾਵਰਣ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ ਜੋ ਪੰਜਾਬ ਦੀ ਜ਼ਮੀਨ, ਪਾਣੀ ਅਤੇ ਭੋਜਨ ਪ੍ਰਣਾਲੀਆਂ ਦੀ ਰੀਜਨਰੇਸ਼ਨ ਨੂੰ ਸੇਧ ਅਤੇ ਪ੍ਰੇਰਨਾ ਦੇਣ ਵਿੱਚ ਸਹਾਈ ਸਾਬਿਤ ਹੋਣਗੀਆਂ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ।

ਇਸ ਪਹਿਲਕਦਮੀ ਵਿੱਚ ਸਕੂਲ ਪੱਧਰ ਦੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਕਿਸਾਨਾਂ ਤੋਂ ਲੈ ਕੇ ਪਰਿਵਾਰਾਂ ਤੱਕ ਸਾਰੇ ਪਿੰਡਾਂ ਨੂੰ ਮਿੱਟੀ ਦੀ ਸਿਹਤ ਨੂੰ ਬਹਾਲ ਕਰਨ ਦੇ ਨੇਕ ਕਾਰਜ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਹਨ। ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿੱਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਣ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਸ਼ਾਮਲ ਸਨ।

 

Tags: Bal Mukand Sharma , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD