Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵਜੋਤ ਸਿੰਘ ਨੇ ਪਟਿਆਲਾ ' ਚ ਜੇਲ੍ਹ ਵਿਭਾਗ ਲਈ 14 ਨਵੀਆਂ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾਈ

“ਸੁਰੱਖਿਅਤ ਤੇ ਆਧੁਨਿਕ ਜੇਲ੍ਹ ਪ੍ਰਣਾਲੀ ਸਾਡੀ ਪ੍ਰਾਥਮਿਕਤਾ ਹੈ - ਡਾ ਰਵਜੋਤ ਸਿੰਘ*

Dr Ravjot Singh, AAP Punjab

Gurpreet Singh

Gurpreet Singh

5 Dariya News

ਪਟਿਆਲਾ , 23 Jun 2026

Last updated on: Jun 23, 2026, 18:06 IST

ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ, ਪਟਿਆਲਾ ਵਿਖੇ ਅੱਜ ਰਾਜ ਪੱਧਰੀ ਇਕ ਮਹੱਤਵਪੂਰਨ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਜੇਲ੍ਹਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜੇਲ੍ਹ ਵਿਭਾਗ ਦੀ ਆਧੁਨਿਕਤਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਕੀਤੀਆਂ ਗਈਆਂ ਨਵੀਆਂ ਪਹਿਲਕਦਮੀਆਂ ਨੂੰ ਅਮਲ ਵਿੱਚ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਿਭਾਗ ਲਈ ਖਰੀਦੀਆਂ ਗਈਆਂ 14 ਅਤਿ-ਆਧੁਨਿਕ ਅਤੇ ਪੂਰੀ ਤਰ੍ਹਾਂ ਸੁਸੱਜਿਤ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 

ਇਹ ਐਂਬੂਲੈਂਸਾਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸਮੇਂ ਸਿਰ ਉਪਲਬਧ ਕਰਵਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਸਮਾਗਮ ਦੌਰਾਨ ਜੇਲ੍ਹ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼ ਨਾਲ ਇਕ ਹੋਰ ਮਹੱਤਵਪੂਰਨ ਕਦਮ ਵੀ ਚੁੱਕਿਆ ਗਿਆ। 

ਨੈਸ਼ਨਲ ਟ੍ਰੇਨਿੰਗ ਸੈਂਟਰ ਫਾਰ ਡੌਗਜ਼ (ਐਨਟੀਸੀਡੀ), ਬੀ.ਐੱਸ.ਐੱਫ. ਟੇਕਨਪੁਰ, ਮੱਧ ਪ੍ਰਦੇਸ਼ ਤੋਂ ਵਿਸ਼ੇਸ਼ ਸਿਖਲਾਈ ਪ੍ਰਾਪਤ ਕਰਕੇ ਵਾਪਸ ਆਏ 6 ਸਨਿਫਰ ਡੌਗਜ਼ ਅਤੇ 12 ਡੌਗ ਹੈਂਡਲਰਾਂ ਨੂੰ ਵੱਖ-ਵੱਖ ਜੇਲ੍ਹਾਂ ਵਿੱਚ ਤਾਇਨਾਤ ਕਰਨ ਲਈ ਰਵਾਨਾ ਕੀਤਾ ਗਿਆ। ਇਹ ਸਨਿਫਰ ਡੌਗਜ਼ ਜੇਲ੍ਹ ਕੰਪਲੈਕਸਾਂ ਵਿੱਚ ਨਸ਼ੀਲੇ ਪਦਾਰਥਾਂ, ਗੈਰਕਾਨੂੰਨੀ ਸਮਾਨ ਅਤੇ ਹੋਰ ਸੁਰੱਖਿਆ ਖਤਰਨਾਂ ਦੀ ਪਹਿਚਾਣ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਸ ਮੌਕੇ ਜੇਲ੍ਹ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਰਹਿੰਦੇ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ, ਤਾਂ ਜੋ ਐਮਰਜੈਂਸੀ ਸਥਿਤੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਹੋਵੇ ਅਤੇ ਸਮੇਂ ਸਿਰ ਇਲਾਜ ਸੰਭਵ ਹੋ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਜੇਲ੍ਹਾਂ ਵਿੱਚ ਸੁਰੱਖਿਆ ਦੇ ਤਕਨੀਕੀ ਅਤੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਨਿਫਰ ਡੌਗਜ਼ ਦੀ ਤਾਇਨਾਤੀ ਨਾਲ ਜੇਲ੍ਹਾਂ ਵਿੱਚ ਨਸ਼ੇ ਦੀ ਸਮੱਗਰੀ ਦੀ ਤਸਕਰੀ ਅਤੇ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ।

ਸਮਾਗਮ ਵਿੱਚ ਡੀ.ਆਈ.ਜੀ. ਜੇਲ੍ਹਾਂ ਪਟਿਆਲਾ ਅਤੇ ਫਿਰੋਜ਼ਪੁਰ ਸਰਕਲ ਸ੍ਰੀ ਸੁਰਿੰਦਰਜੀਤ ਸਿੰਘ ਮੰਡ, ਸੁਪਰਡੈਂਟ ਕੇਂਦਰੀ ਜੇਲ੍ਹ ਪਟਿਆਲਾ ਸ੍ਰੀ ਗੁਰਚਰਨ ਸਿੰਘ, ਪ੍ਰਿੰਸੀਪਲ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਸ੍ਰੀ ਵਰੁਣ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀ ਮੁਕੇਸ਼ ਸ਼ਰਮਾ ਸਮੇਤ ਜੇਲ੍ਹ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਅਧਿਕਾਰੀਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੀਆਂ ਸਹੂਲਤਾਂ ਅਤੇ ਸਿਖਲਾਈ ਪ੍ਰਾਪਤ ਸੁਰੱਖਿਆ ਟੀਮਾਂ ਪੰਜਾਬ ਦੀ ਜੇਲ੍ਹ ਪ੍ਰਣਾਲੀ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਪ੍ਰਭਾਵਸ਼ਾਲੀਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਗੀਆਂ।

 

Tags: Dr Ravjot Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD