Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

‘ਬ੍ਰਾਈਟ ਮਾਈਂਡਜ਼ ਪੰਜਾਬ’: 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸਨਮਾਨ

ਪ੍ਰਾਈਵੇਟ ਸਕੂਲਾਂ ਲਈ ਸਾਲਾਨਾ ਫ਼ੀਸ ਵਾਧਾ 5 ਪ੍ਰਤੀਸ਼ਤ ਤੱਕ ਕੀਤਾ ਸੀਮਤ: ਹਰਜੋਤ ਸਿੰਘ ਬੈਂਸ

Harjot Singh Bains, AAP Punjab, Manish Sisodia, Jagdeep Singh Kaka Brar, Sri Muktsar Sahib

Gurpreet Singh

Gurpreet Singh

5 Dariya News

ਸ੍ਰੀ ਮੁਕਤਸਰ ਸਾਹਿਬ , 23 Jun 2026

Last updated on: Jun 23, 2026, 18:36 IST

ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਬੋਲਦਿਆਂ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। 

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ਵਿੱਚ ਸੋਧ ਕਰਨ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਪ੍ਰਤੀਸ਼ਤ ਤੱਕ ਸੀਮਤ ਕੀਤਾ ਗਿਆ ਹੈ। 

ਆਰਡੀਨੈਂਸ ਪ੍ਰਵਾਨਗੀ ਲਈ ਪੰਜਾਬ ਦੇ ਰਾਜਪਾਲ ਨੂੰ ਭੇਜਿਆ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ ‘ਗੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫੈਸਲਾ ਕੀਤਾ ਹੈ। ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕੀਤੀ ਜਾਵੇਗੀ।

ਮਿਆਰੀ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਅਡੋਲ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਕੇਰਲਾ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕਾਂਕ ਵਿੱਚ ਸਿਖਰਲੇ ਸਥਾਨ ’ਤੇ ਪਹੁੰਚ ਗਿਆ ਹੈ। ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀਜੀਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਵਧਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰੀਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਮਜ਼ਬੂਤੀ ਮਿਲੇਗੀ। ਨੌਜਵਾਨ ਭਲਾਈ ਪ੍ਰਤੀ ਸਰਕਾਰ ਦੀ ਵਿਆਪਕ ਪਹੁੰਚ ਦਾ ਹਵਾਲਾ ਦਿੰਦੇ ਹੋਏ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਿਰਫ਼ ਯੋਗਤਾ ਦੇ ਆਧਾਰ ’ਤੇ 68000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਤੇਜ਼ੀ ਨਾਲ ਵਧ ਰਹੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ,“ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਮੁੜ ਆਕਾਰ ਦੇ ਰਿਹਾ ਹੈ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਇਹ ਬਹੁਤ ਜ਼ਰੂਰੀ ਹੈ ਕਿ ਸਾਡੇ ਵਿਦਿਆਰਥੀ ਇਸ ਤਕਨੀਕੀ ਕ੍ਰਾਂਤੀ ਵਿੱਚ ਸਰਗਰਮ ਭਾਗੀਦਾਰ ਬਣਨ।’’

ਸ਼੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਖੁੱਲ੍ਹੀ,  ਚਨਾਤਮਕ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜ਼ੋਰ ਦਿੱਤਾ ਕਿ ਮਿਆਰੀ ਤੇ ਅਜੋਕੀ ਸਿੱਖਿਆ ਤੱਕ ਪਹੁੰਚ ਹਰ ਬੱਚੇ ਦਾ ਮੌਲਿਕ ਅਧਿਕਾਰ ਹੈ। ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ’ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। 

ਜਦੋਂ ਕਿ ਭਾਰਤ ਦੇ ਕਈ ਰਾਜ ਅਜੇ ਵੀ ਗੰਭੀਰ ਸਿੱਖਿਆ ਘਾਟਾਂ ਨਾਲ ਜੂਝ ਰਹੇ ਹਨ ਜਦਕਿ ਪੰਜਾਬ ਨਵੇਂ ਮਾਪਦੰਡ ਸਥਾਪਤ ਕਰ ਰਿਹਾ ਹੈ। ਸਮਾਗਮ ਦਾ ਮਾਹੌਲ ਬਹੁਤ ਹੀ ਉਤਸ਼ਾਹਪੂਰਨ ਸੀ ਕਿਉਂਕਿ ਵਿਦਿਆਰਥੀਆਂ ਨੇ ਸਵਾਲ ਪੁੱਛ ਕੇ ਅਤੇ ਪ੍ਰਣਾਲੀਗਤ ਸੁਧਾਰਾਂ ਲਈ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ। ਇਕੱਠ ਵਿੱਚ ਨੀਤੀ ਘਾੜਿਆਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਿਆ ਗਿਆ।

ਇਸ ਸਮਾਗਮ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸ੍ਰੀ ਐਸ.ਐਸ. ਬੱਲ,  ਐਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜਿੰਦਰ ਕੁਮਾਰ ਸੋਨੀ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harjot Singh Bains , AAP Punjab , Manish Sisodia , Jagdeep Singh Kaka Brar , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD