Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ : ਕੁਲਦੀਪ ਧਾਲੀਵਾਲ

ਬੀਐੱਸਐੱਫ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਭਾਜਪਾ ਐੱਸਸੀ ਮੋਰਚਾ ਦੇ ਆਗੂ ਦੇ ਬੇਟੇ ਨੂੰ ਗ੍ਰਿਫ਼ਤਾਰ ਕੀਤਾ,ਕੀ ਸੁਨੀਲ ਜਾਖੜ ਅਤੇ ਤਰੁਣ ਚੁੱਘ ਆਪਣੇ ਅਪਰਾਧਿਕ ਆਗੂਆਂ ਖ਼ਿਲਾਫ਼ ਕਾਰਵਾਈ ਕਰਨਗੇ? ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal, AAP Punjab

Web Admin

Web Admin

5 Dariya News

ਚੰਡੀਗੜ੍ਹ , 23 Jun 2026

Last updated on: Jun 24, 2026, 09:30 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਸਿੱਧਾ ਦੋਸ਼ ਲਗਾਇਆ ਹੈ। ਧਾਲੀਵਾਲ ਨੇ ਕਿਹਾ ਕਿ ਕਰੀਬ ਇੱਕ ਮਹੀਨਾ ਪਹਿਲਾਂ ਜਦੋਂ ਬੰਬ ਧਮਾਕੇ ਹੋਏ ਸੀ, ਉਦੋਂ ਵੀ ਉਨ੍ਹਾਂ ਨੇ ਡੰਕੇ ਦੀ ਚੋਟ 'ਤੇ ਕਿਹਾ ਸੀ ਕਿ ਭਾਜਪਾ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਅੱਜ ਉਨ੍ਹਾਂ ਦੀ ਉਹ ਗੱਲ 100% ਸੱਚ ਸਾਬਤ ਹੋ ਗਈ ਹੈ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਇਤਿਹਾਸਕ ਲੋਕ-ਪੱਖੀ ਕੰਮਾਂ ਤੋਂ ਭਾਜਪਾ ਬੁਰੀ ਤਰ੍ਹਾਂ ਬੌਖਲਾ ਗਈ ਹੈ। ਇਸੇ ਘਬਰਾਹਟ ਵਿੱਚ ਪੰਜਾਬ ਨੂੰ ਅਸਥਿਰ ਕਰਨ ਲਈ ਭਾਜਪਾ ਖ਼ਤਰਨਾਕ ਚਾਲਾਂ ਚੱਲ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਸਰਬਜੋਤ ਵੀ ਮੌਜੂਦ ਸਨ।

ਧਾਲੀਵਾਲ ਨੇ ਸਨਸਨੀਖੇਜ਼ ਖੁਲਾਸਾ ਕਰਦਿਆਂ ਦੱਸਿਆ ਕਿ ਬੀਤੀ 19 ਜੂਨ ਨੂੰ ਅਜਨਾਲਾ ਨੇੜਲੇ ਪਿੰਡ ਹਰੜ ਖੁਰਦ ਤੋਂ ਬੀਐੱਸਐੱਫ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਰੋਹਨ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇਸ਼ ਧ੍ਰੋਹੀ ਕੋਲੋਂ ਇੱਕ ਏਕੇ-47 ਰਾਈਫਲ, ਇੱਕ ਮੇਡ-ਇਨ-ਅਮੈਰਿਕਾ ਅਤਿ-ਆਧੁਨਿਕ ਬੁਲੇਟਪਰੂਫ ਜੈਕਟ, 25 ਪਿਸਤੌਲ ਅਤੇ 368 ਕਾਰਤੂਸ ਬਰਾਮਦ ਹੋਏ ਹਨ।

ਧਾਲੀਵਾਲ ਨੇ ਕਿਹਾ ਕਿ ਇਹ ਕੋਈ ਹੋਰ ਨਹੀਂ, ਸਗੋਂ ਅੰਮ੍ਰਿਤਸਰ ਭਾਜਪਾ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ਼ਿਵ ਕੁਮਾਰ ਦਾ ਬੇਟਾ ਹੈ। ਇਹ ਉਹੀ ਅੰਮ੍ਰਿਤਸਰ ਸ਼ਹਿਰ ਹੈ ਜਿੱਥੋਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਨਵ-ਨਿਯੁਕਤ ਰਾਜ ਸਭਾ ਮੈਂਬਰ ਤਰੁਣ ਚੁੱਘ ਆਉਂਦੇ ਹਨ। ਉਨ੍ਹਾਂ ਦੇ ਨੱਕ ਹੇਠ ਭਾਜਪਾ ਦੇ ਵੱਡੇ ਆਗੂ ਦਾ ਬੇਟਾ ਇੰਨੇ ਵੱਡੇ ਪੱਧਰ 'ਤੇ ਹਥਿਆਰਾਂ ਦੀ ਤਸਕਰੀ ਵਿੱਚ ਲਿਪਤ ਹੈ।

ਧਾਲੀਵਾਲ ਨੇ ਜਾਂਚ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਫੜਿਆ ਗਿਆ ਮੁਲਜ਼ਮ ਆਸਟ੍ਰੇਲੀਆ ਵਿੱਚ ਬੈਠੇ ਅਨਮੋਲ ਨਾਮ ਦੇ ਇੱਕ ਵਿਅਕਤੀ ਦੇ ਸੰਪਰਕ ਵਿੱਚ ਸੀ ਅਤੇ ਇਸ ਤੋਂ ਪਹਿਲਾਂ ਹਥਿਆਰਾਂ ਅਤੇ ਡਰੱਗਜ਼ ਦੀਆਂ ਕਰੀਬ 7 ਤੋਂ 8 ਖੇਪਾਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਹੁੰਚਾ ਚੁੱਕਾ ਹੈ। ਉਨ੍ਹਾਂ ਸਿੱਧਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਪੁੱਛਿਆ ਕਿ ਅੰਤਰਰਾਸ਼ਟਰੀ ਸਰਹੱਦ ਤੋਂ ਲੈ ਕੇ 50 ਕਿਲੋਮੀਟਰ ਦਾ ਇਲਾਕਾ ਸਿੱਧੇ ਤੌਰ 'ਤੇ ਬੀਐੱਸਐੱਫ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਤਾਂ ਫਿਰ ਇੰਨੀ ਵੱਡੀ ਮਾਤਰਾ ਵਿੱਚ ਹਥਿਆਰ ਦੇਸ਼ ਦੇ ਅੰਦਰ ਕਿਵੇਂ ਆ ਰਹੇ ਹਨ? ਕੀ ਅਮਿਤ ਸ਼ਾਹ ਦਾ ਖੁਫੀਆ ਅਤੇ ਸੁਰੱਖਿਆ ਤੰਤਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ, ਜਾਂ ਫਿਰ ਪੰਜਾਬ ਨੂੰ ਦਹਿਲਾਉਣ ਲਈ ਜਾਣਬੁੱਝ ਕੇ ਢਿੱਲ ਦਿੱਤੀ ਜਾ ਰਹੀ ਹੈ?

'ਆਪ' ਬੁਲਾਰੇ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਈ ਵਾਰ ਪੱਤਰ ਲਿਖਿਆ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕਾਂ ਕੀਤੀਆਂ ਹਨ ਕਿ ਪੰਜਾਬ ਦੀ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬੀਐੱਸਐੱਫ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਦਿੱਤੇ ਜਾਣ।

ਸਾਡੇ ਬੀਐੱਸਐੱਫ ਦੇ ਜਵਾਨ ਬਹੁਤ ਬਹਾਦਰ ਹਨ, ਪਰ ਜਦੋਂ ਡ੍ਰੋਨ ਰਾਹੀਂ ਆਧੁਨਿਕ ਹਥਿਆਰ ਅਤੇ ਡਰੱਗਜ਼ ਸੁੱਟੇ ਜਾ ਰਹੇ ਹੋਣ, ਤਾਂ ਬਿਨਾਂ ਤਕਨੀਕ ਦੇ ਉਹ ਕੀ ਕਰਨ? ਕੇਂਦਰ ਦੀ ਭਾਜਪਾ ਸਰਕਾਰ ਨੇ ਅੱਜ ਤੱਕ ਪੰਜਾਬ ਨੂੰ ਇਸ ਕੰਮ ਲਈ ਇੱਕ ਧੇਲਾ ਤੱਕ ਨਹੀਂ ਦਿੱਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪੱਧਰ 'ਤੇ 52 ਕਰੋੜ ਰੁਪਏ ਖਰਚ ਕਰਕੇ ਤਿੰਨ ਐਂਟੀ-ਡ੍ਰੋਨ ਸਿਸਟਮ ਸਰਹੱਦ 'ਤੇ ਲਗਵਾਏ ਹਨ।

ਭਾਜਪਾ ਨਾ ਸਿਰਫ਼ ਪੰਜਾਬ ਦੇ ਫੰਡ ਰੋਕਣਾ ਚਾਹੁੰਦੀ ਹੈ, ਸਾਡਾ ਪਾਣੀ ਖੋਹਣਾ ਚਾਹੁੰਦੀ ਹੈ, ਬਲਕਿ ਹੁਣ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਦਲਦਲ ਵਿੱਚ ਧੱਕਣਾ ਚਾਹੁੰਦੀ ਹੈ। ਧਾਲੀਵਾਲ ਨੇ ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ, ਤਰੁਣ ਚੁੱਘ ਅਤੇ ਕੇਵਲ ਢਿੱਲੋਂ 'ਤੇ ਤਿੱਖਾ ਹਮਲਾ ਬੋਲਦਿਆਂ ਪੁੱਛਿਆ ਕਿ ਕੀ ਉਹ ਹੁਣ ਆਪਣੇ ਇਸ ਅਪਰਾਧੀ ਆਗੂ ਖ਼ਿਲਾਫ਼ ਕਾਰਵਾਈ ਕਰਨਗੇ? 

ਭਾਜਪਾ ਦੀ ਵੰਡਪਾਊ ਰਾਜਨੀਤੀ ਨੂੰ ਬੇਨਕਾਬ ਕਰਦਿਆਂ ਉਨ੍ਹਾਂ ਪਟਿਆਲਾ ਦੀ ਇੱਕ ਘਟਨਾ ਦਾ ਜ਼ਿਕਰ ਕੀਤਾ, ਜਿੱਥੇ ਭਾਜਪਾ ਆਗੂ ਕਰਨ ਕੌੜਾ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ। ਧਾਲੀਵਾਲ ਨੇ ਕਿਹਾ ਕਿ ਇਹ ਲੋਕ ਦੇਸ਼ ਵਿੱਚ ਘੱਟ ਗਿਣਤੀਆਂ ਅਤੇ ਖੇਤਰੀ ਪਾਰਟੀਆਂ ਨੂੰ ਖ਼ਤਮ ਕਰਨਾ ਚਾਹੁੰਦੇ ਹਨ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰ ਰਹੇ ਹਨ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਅਤੇ ਰਾਜ ਨੂੰ ਬਚਾ ਲਓ ਅਤੇ ਇਸ ਲੋਕ-ਵਿਰੋਧੀ ਭਾਜਪਾ ਨੂੰ ਕਦੇ ਮੂੰਹ ਨਾ ਲਗਾਓ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 'ਆਪ' ਅਤੇ ਪੰਜਾਬ ਦੇ ਲੋਕ ਭਾਜਪਾ ਦੀਆਂ ਇਨ੍ਹਾਂ ਘਿਨਾਉਣੀਆਂ ਹਰਕਤਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ।

 

Tags: Kuldeep Singh Dhaliwal , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD