Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸ.ਆਈ.ਆਰ : 25 ਜੂਨ ਤੋਂ ਘਰ-ਘਰ ਜਾਣਗੇ ਬੂਥ ਲੈਵਲ ਅਫ਼ਸਰ

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ, ਐਸ.ਆਈ.ਆਰ. ਦੇ ਵੱਖ-ਵੱਖ ਪੜਾਵਾਂ ਬਾਰੇ ਦਿੱਤੀ ਜਾਣਕਾਰੀ

Varjeet Walia, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 23 Jun 2026

Last updated on: Jun 24, 2026, 10:45 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) 2026 ਤਹਿਤ ਬੂਥ ਲੈਵਲ ਅਫ਼ਸਰ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾਣਗੇ। ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਆਈ.ਆਰ.-2026 ਸਬੰਧੀ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਉਦੇਸ਼ ਪਾਰਦਰਸ਼ੀ ਅਤੇ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵੀ ਮੌਜੂਦ ਸਨ। ਸ਼੍ਰੀ ਵਾਲੀਆ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ. ਐਲ. ਓਜ਼. ਵੱਲੋਂ ਘਰ ਘਰ ਜਾ ਕੇ ਗਣਨਾ (ਇਨੂਮੀਰੇਸ਼ਨ) ਫਾਰਮ ਭਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਸਾਰੀ ਜਾਣਕਾਰੀ ਭਰਨ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ.ਐਲ.ਓ. ਕੋਲ ਜਮ੍ਹਾ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ.ਐਲ.ਓ. ਵੱਲੋਂ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਗੈਰ-ਹਾਜ਼ਰ, ਤਬਦੀਲ ਹੋ ਚੁੱਕੇ ਅਤੇ ਮ੍ਰਿਤਕ ਵੋਟਰਾਂ ਦੀਆਂ ਸੂਚੀਆਂ ਵੀ ਤਿਆਰ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰ ਵੋਟਰ ਨੂੰ ਬੀ.ਐਲ.ਓ.ਵੱਲੋਂ ਦਿੱਤਾਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇਕਰ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਤਾਂ ਉਸਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਪ੍ਰਕਿਰਿਆ ਸਬੰਧੀ ਵੱਖ-ਵੱਖ ਪੜਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 24 ਜੁਲਾਈ 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇਗੀ। 

3 ਅਗਸਤ 2026 ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੋਵੇਗੀ, 3 ਅਗਸਤ 2026 ਤੋਂ 2 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਦਾ ਪ੍ਰਕਾਸ਼ਨ ਕੀਤਾ ਜਾਵੇਗਾ।     

ਜ਼ਿਲ੍ਹਾ ਚੋਣ ਅਫਸਰ ਨੇ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.-2) ਨਿਯੁਕਤ ਕਰਨ ਦੀ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਅਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਪ੍ਰਕਿਰਿਆ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। 

ਉਨ੍ਹਾਂ ਇਸ ਦੀ ਸਫ਼ਲਤਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD