Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਿੰਦਿਤਾ ਮਿਤਰਾ ਵੱਲੋਂ ਐਸ.ਆਈ.ਆਰ. ਅਧੀਨ 25 ਜੂਨ ਤੋਂ ਸ਼ੂਰੂ ਹੋ ਰਹੀ ਘਰੋਂ-ਘਰੀਂ ਗਣਨਾ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੁਲਾਕਾਤ

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

Anindita Mitra, Election Commision Punjab, ECI, Chief Electoral Officer Punjab, CEO Punjab

5 Dariya News

5 Dariya News

5 Dariya News

ਚੰਡੀਗੜ੍ਹ , 23 Jun 2026

Last updated on: Jun 24, 2026, 10:53 IST

ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।

ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਨੇ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸੂਬੇ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋ ਚੁੱਕੀ ਹੈ। ਅਨਮੈਪਡ ਵੋਟਰਾਂ ਸਬੰਧੀ ਸੂਚੀ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਸਾਂਝੀ ਕੀਤੀ ਗਈ। 

ਸ੍ਰੀਮਤੀ ਮਿਤਰਾ ਵੱਲੋਂ ਐਸ.ਆਈ.ਆਰ. ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਭਾਗ ਲੈਣ ਅਤੇ ਚੋਣ ਅਮਲੇ ਨੂੰ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਇਨ੍ਹਾਂ ਅਨਮੈਪਡ ਵੋਟਰਾਂ ਦੀ ਮੈਪਿੰਗ ਕਰਵਾਉਣ ਲਈ ਚੋਣ ਅਮਲਾ ਦੀ ਮਦਦ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਨੇ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿਧਾਂ ਦੀਆਂ ਐਸ.ਆਈ.ਆਰ. ਦੀ ਪ੍ਰਕਿਰਿਆ ਸਬੰਧੀ ਸ਼ੰਕਾਵਾਂ ਨੂੰ ਵੀ ਦੂਰ ਕੀਤਾ।

ਮੀਟਿੰਗ ਦੌਰਾਨ ਐਡੀਸ਼ਨਲ ਸੀ.ਈ.ਓ. ਸ੍ਰੀ ਅਮਨਦੀਪ ਗਰਗ, ਜੁਆਇੰਟ ਸੀ.ਈ.ਓ. ਸ੍ਰੀਮਤੀ ਨਵਨੀਤ ਕੌਰ ਬੱਲ ਤੋਂ ਇਲਾਵਾ ਮਾਨਤਾ ਪ੍ਰਾਪਤ ਪਾਰਟੀਆਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਬਹੁਜਨ ਸਮਾਜ ਪਾਰਟੀ ਤੋਂ ਜਸਵੰਤ ਰਾਏ ਅਤੇ ਹਰਭਜਨ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਪਰਮਪਾਲ ਕੌਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਹੈਪੀ ਖੇੜਾ, ਸ਼੍ਰੋਮਣੀ ਅਕਾਲੀ ਦਲ ਤੋਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਨਛੱਤਰ ਸਿੰਘ ਗਿੱਲ ਹਾਜ਼ਰ ਸਨ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD