Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ : ਮੋਹਿੰਦਰ ਭਗਤ

ਕਿਹਾ, ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਸ਼ਿਆਂ ਖਿਲਾਫ਼ ਪੂਰੀ ਦ੍ਰਿੜਤਾ ਨਾਲ ਲੜੀ ਜਾ ਰਹੀ ਜੰਗ

Mohinder Bhagat, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਜਲੰਧਰ , 23 Jun 2026

Last updated on: Jun 24, 2026, 11:01 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਜੰਗ ਪੂਰੀ ਦ੍ਰਿੜਤਾ ਨਾਲ ਜਾਰੀ ਹੈ। ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇਕ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈ, ਜਿਸ ਵਿੱਚ ਹਰ ਵਰਗ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। 

ਇਸ ਮੌਕੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ‘ਆਪ’ ਆਗੂ ਨਿਤਿਨ ਕੋਹਲੀ ਤੇ ਰਾਜਵਿੰਦਰ ਕੌਰ ਥਿਆੜਾ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ। ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਜਿਸ ਨੂੰ ਲੈ ਕੇ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰਦਿਆਂ ਜਿਥੇ ਨਸ਼ਾ ਤਸਕਰਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਉਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕੀਤੇ ਹਨ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। 

ਨਸ਼ਾ ਵਿਰੋਧੀ ਮੁਹਿੰਮ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰ਼ਡ ਡਿਫੈਂਸ ਕਮੇਟੀਆਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਫੈਂਸ ਕਮੇਟੀ ਮੈਂਬਰ ਨਿਡਰ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰ ਰਹੇ ਹਨ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਨਸ਼ਿਆਂ ਖਿਲਾਫ਼ ਹੋਰ ਤਗੜੇ ਹੋ ਕੇ ਲੜਨ ਦਾ ਸੱਦਾ ਦਿੱਤਾ।

ਮੀਟਿੰਗ ਦੌਰਾਨ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ, ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਬਲਾਕ ਕੋਆਰਡੀਨੇਟਰਾਂ ਨਾਲ ਨਸ਼ਿਆਂ ਦੇ ਖਾਤਮੇ ਲਈ ਕੀਤੇ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ। ‘ਆਪ ਆਗੂ’ ਨਿਤਿਨ ਕੋਹਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਐਸ.ਐਸ.ਪੀ. ਜਲੰਧਰ ਦਿਹਾਤੀ ਵੱਲੋਂ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਚੱਲ ਰਹੀ ਕਾਰਵਾਈ ਦੇ ਵੇਰਵੇ ਸਾਂਝੇ ਕੀਤੇ ਗਏ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਪੰਜਾਬ ਨੇ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਨਸ਼ਿਆਂ ਰੂਪੀ ਅਲਾਮਤ ਨੂੰ ਵੀ ਜੜ੍ਹੋਂ ਖਤਮ ਕਰਕੇ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਤੇ ਹੋਰਨਾਂ ਦਾ ਸਵਾਗਤ ਕੀਤਾ। ਇਸ ਮੌਕੇ ਐਸ.ਡੀ.ਐਮਜ਼. ਸ਼ੁਭੀ ਆਂਗਰਾ, ਲਾਲ ਵਿਸ਼ਵਾਸ ਬੈਂਸ, ਆਦਿਤਿਆ ਗੁਪਤਾ, ਦੀਪਕ ਭਾਟੀਆ ਅਤੇ ਸਿਮਰਜੀਤ ਸਿੰਘ, ਈ.ਓ. ਜੇ.ਡੀ.ਏ. ਨਵਦੀਪ ਸਿੰਘ, ਸਿਵਲ ਸਰਜਨ ਡਾ. ਰਾਜੇਸ਼ ਗਰਗ ਤੋਂ ਇਲਾਵਾ ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਸ਼ਹਿਰੀ) ਸ਼ੈਂਕੀ ਭਗਤ, ਜ਼ਿਲ੍ਹਾ ਕੋਆਰਡੀਨੇਟਰ ਜਲੰਧਰ (ਦਿਹਾਤੀ) ਅਜੇ ਭੀਲ ਅਤੇ ਬਲਾਕ ਕੋਆਰਡੀਨੇਟਰ ਮੌਜੂਦ ਸਨ।

 

Tags: Mohinder Bhagat , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD