Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਸਾਤ ਦੌਰਾਨ ਪੂਰੀਆਂ ਕੀਤੀਆਂ ਜਾਣ ਸਾਰੀਆਂ ਔਪਚਾਰਿਕਤਾਵਾਂ, ਮੌਸਮ ਖੁੱਲ੍ਹਦੇ ਹੀ ਸ਼ੁਰੂ ਹੋਣ ਸੜਕ ਨਿਰਮਾਣ ਕਾਰਜ ਰਣਬੀਰ ਗੰਗਵਾ

ਹਰਿਆਣਾ ਵਿੱਚ 115 ਕਿਲੋਮੀਟਰ ਬਣੇਗੀ ਮਾਡਲ ਰੋਡ, ਜਲਦ ਸ਼ੁਰੂ ਹੋਵੇਗਾ ਨਿਰਮਾਣ ਕਾਰਜ

Ranbir Gangwa, Ranbir Singh Gangwa, Haryana, BJP Haryana, Haryana News, Latest Haryana News

Web Admin

Web Admin

5 Dariya News

ਚੰਡੀਗੜ੍ਹ , 23 Jun 2026

Last updated on: Jun 24, 2026, 11:42 IST

ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਰਸਾਤ ਦੇ ਮੌਸਮ ਦੌਰਾਨ ਸਾਰੀਆਂ ਪ੍ਰਸ਼ਾਸਨਿਕ, ਤਕਨੀਕੀ ਅਤੇ ਵਿੱਤੀ ਔਪਚਾਰਿਕਤਾਵਾਂ ਹਰ ਹਾਲ ਵਿੱਚ ਪੂਰੀਆਂ ਕਰ ਲਈਆਂ ਜਾਣ, ਤਾਂ ਜੋ ਮੌਸਮ ਅਨੁਕੂਲ ਹੁੰਦੇ ਹੀ ਸੜਕ ਨਿਰਮਾਣ ਅਤੇ ਸੁਧਾਰ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਮੰਗਲਵਾਰ ਨੂੰ ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਐਲਾਨ ਅਨੁਸਾਰ ਸੂਬੇ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਵਿਕਸਤ ਕੀਤੀਆਂ ਜਾਣ ਵਾਲੀਆਂ ਮਾਡਲ ਰੋਡ ਪ੍ਰੋਜੈਕਟਾਂ ਦੇ ਨਾਲ-ਨਾਲ ਹੋਰ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਮਾਡਲ ਸੜਕਾਂ ਦੀ ਕੁੱਲ ਲੰਬਾਈ ਲਗਭਗ 115 ਕਿਲੋਮੀਟਰ ਹੋਵੇਗੀ। 

ਇਨ੍ਹਾਂ ਸੜਕਾਂ ਨੂੰ ਸੁੰਦਰੀਕਰਨ, ਆਧੁਨਿਕ ਸਹੂਲਤਾਂ ਅਤੇ ਸੜਕ ਸੁਰੱਖਿਆ ਦੇ ਲਿਹਾਜ਼ ਨਾਲ ਸੂਬੇ ਦੀਆਂ ਆਦਰਸ਼ ਸੜਕਾਂ ਬਣਾਇਆ ਜਾਵੇਗਾ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਚੁਣੀਆਂ ਗਈਆਂ 8 ਸੜਕਾਂ ਦਾ ਮਾਹਿਰ ਏਜੰਸੀਆਂ ਦੁਆਰਾ ਸਰਵੇਖਣ ਜੁਲਾਈ ਮਹੀਨੇ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਮਾਡਲ ਰੋਡ ਪ੍ਰੋਜੈਕਟਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ ਵੀ ਜੁਲਾਈ ਤੱਕ ਮਿਲਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਜਾਣਗੇ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਸਾਲ 2026-27 ਦੇ ਕਾਰਜ ਪ੍ਰੋਗਰਾਮ ਦੀ ਪ੍ਰਗਤੀ ਤੋਂ ਵੀ ਮੰਤਰੀ ਸ੍ਰੀ ਰਣਬੀਰ ਗੰਗਵਾ ਨੂੰ ਜਾਣੂ ਕਰਵਾਇਆ। ਅਧਿਕਾਰੀਆਂ ਨੇ ਦੱਸਿਆ ਕਿ ਤਜਵੀਜ਼ਸ਼ੁਦਾ 1,633 ਸੜਕਾਂ ਵਿੱਚੋਂ 1,042 ਸੜਕਾਂ ਦੇ ਈ.ਓ. ਤਿਆਰ ਕਰਕੇ ਭੇਜੇ ਜਾ ਚੁੱਕੇ ਹਨ, ਜਦੋਂਕਿ ਬਾਕੀ ਸੜਕਾਂ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਇਸ 'ਤੇ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜ, ਰਿਪੇਅਰਿੰਗ ਆਦਿ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ। 

ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਤੌਰ 'ਤੇ ਬਾਰਸ਼ ਦੇ ਸੀਜ਼ਨ ਦੇ ਅੰਦਰ ਇਸ ਸਬੰਧੀ ਕਾਗਜ਼ੀ ਕਾਰਵਾਈ ਪੂਰੀ ਕਰ ਲਈ ਜਾਵੇ, ਸੜਕਾਂ ਦੇ ਨਿਰਮਾਣ ਦੀ ਕੁਆਲਿਟੀ ਵਿੱਚ ਕਿਸੇ ਵੀ ਪ੍ਰਕਾਰ ਦਾ ਸਮਝੌਤਾ ਬਰਦਾਸ਼ਤ ਨਹੀਂ ਹੋਵੇਗਾ।ਇਸ ਦੌਰਾਨ "ਮ੍ਹਾਰੀ ਸੜਕ" ਐਪ ਦੀ ਸਮੀਖਿਆ ਦੌਰਾਨ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਸੜਕਾਂ ਦਾ ਵੇਰਵਾ ਅਜੇ ਤੱਕ ਐਪ ਵਿੱਚ ਸ਼ਾਮਲ ਨਹੀਂ ਹੈ, ਉਨ੍ਹਾਂ ਨੂੰ ਵੀ ਜਲਦ ਜੋੜਿਆ ਜਾਵੇ। ਤਾਂ ਜੋ ਆਮ ਲੋਕ ਆਪਣੀ ਸੜਕ ਨਾਲ ਸਬੰਧਤ ਸ਼ਿਕਾਇਤ ਐਪ 'ਤੇ ਭੇਜ ਸਕਣ ਅਤੇ ਉਸਦਾ ਹੱਲ ਜਲਦ ਹੋਵੇ। 

ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਅਜਿਹੀ ਵਿਵਸਥਾ ਵਿਕਸਿਤ ਕਰ ਰਿਹਾ ਹੈ, ਜਿਸ ਤਹਿਤ ਸੜਕਾਂ 'ਤੇ ਲਗਾਏ ਜਾਣ ਵਾਲੇ ਕਿਊਆਰ ਕੋਡ ਨੂੰ ਸਕੈਨ ਕਰਕੇ ਆਮ ਲੋਕ ਸੜਕ ਨਾਲ ਜੁੜੀ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਣਗੇ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਇਸ ਕਾਰਜ ਵਿੱਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।ਸ੍ਰੀ ਗੰਗਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ, ਸਮਾਂਬੱਧ ਅਮਲੀਕਰਨ ਯਕੀਨੀ ਬਣਾਇਆ ਜਾਵੇ ਅਤੇ ਕੰਮਾਂ ਵਿੱਚ ਪੂਰਨ ਪਾਰਦਰਸ਼ਤਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਦੇਸ਼ ਵਾਸੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਟਿਕਾਊ ਸੜਕ ਨੈਟਵਰਕ ਉਪਲਬਧ ਕਰਵਾਉਣਾ ਸਰਕਾਰ ਦੀ ਪਹਿਲ ਹੈ।

ਮੀਟਿੰਗ ਵਿੱਚ ਹਰਿਆਣਾ ਸਪੇਸ ਐਪਲੀਕੇਸ਼ਨ ਸੈਂਟਰ ਦੇ ਨਾਲ ਮਿਲ ਕੇ ਵਿਭਾਗ ਦੁਆਰਾ ਕਰਵਾਏ ਜਾ ਰਹੇ ਕੰਮ ਵਿੱਚ ਵੀ ਤੇਜ਼ੀ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਨੇ ਹੋਰ ਵਿਭਾਗੀ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ। ਇਸ ਦੌਰਾਨ ਪੀ.ਡਬਲਿਊ. (ਬੀ ਐਂਡ ਆਰ) ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਵਧੀਕ ਸਕੱਤਰ ਸ੍ਰੀ ਹਿਤੇਸ਼ ਕੁਮਾਰ ਮੀਣਾ, ਈ.ਆਈ.ਸੀ. ਸ੍ਰੀ ਅਨਿਲ ਦਈਆ ਸਮੇਤ ਅਧਿਕਾਰੀ ਮੌਜ਼ੂਦ ਸਨ।

 

Tags: Ranbir Gangwa , Ranbir Singh Gangwa , Haryana , BJP Haryana , Haryana News , Latest Haryana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD