Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਹੀਰਵਾਲ ਦੇ ਸ਼ੌਰਿਆ, ਕੁਰਬਾਨੀ ਅਤੇ ਦੇਸ਼ ਭਗਤੀ ਦਾ ਪ੍ਰਤੀਕ ਬਣੇਗਾ ਨਸੀਬਪੁਰ ਸਮਾਰਕ : ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਨਸੀਬਪੁਰ ਸਮਾਰਕ ਪ੍ਰੋਜੈਕਟ ਦੀ ਪ੍ਰਗਤੀ ਦੀ ਕੀਤੀ ਸਮੀਖਿਆ

Nayab Singh Saini, Haryana, Chief Minister of Haryana, BJP Haryana, Haryana News, Latest Haryana News, Arti Singh Rao, Rao Narbir Singh

Web Admin

Web Admin

5 Dariya News

ਚੰਡੀਗੜ੍ਹ , 23 Jun 2026

Last updated on: Jun 24, 2026, 11:51 IST

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਅਹੀਰਵਾਲ ਖੇਤਰ ਦੇ ਵੀਰ ਸ਼ਹੀਦਾਂ ਦੇ ਅਦੁੱਤੀ ਸਾਹਸ, ਸੰਘਰਸ਼ ਅਤੇ ਕੁਰਬਾਨੀ ਨੂੰ ਸਮਰਪਿਤ ਨਸੀਬਪੁਰ ਵਿਖੇ ਸਮਾਰਕ ਦੀ ਸਥਾਪਨਾ ਕੀਤੀ ਜਾਵੇਗੀ। ਇਹ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਭਗਤੀ ਅਤੇ ਦੇਸ਼ ਸੇਵਾ ਦੀ ਪ੍ਰੇਰਨਾ ਦੇਣ ਦੇ ਨਾਲ-ਨਾਲ ਅਹੀਰਵਾਲ ਦੇ ਸ਼ਾਨਦਾਰ ਇਤਿਹਾਸ ਤੋਂ ਜਾਣੂ ਕਰਵਾਏਗਾ। ਮੁੱਖ ਮੰਤਰੀ ਨੇ ਅੱਜ ਹਰਿਆਣਾ ਨਿਵਾਸ ਵਿਖੇ ਇਸ ਮਹੱਤਵਪੂਰਨ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ਉਦਯੋਗ ਅਤੇ ਵਣਜ, ਵਾਤਾਵਰਣ ਅਤੇ ਫੌਜੀ ਤੇ ਨੀਮ-ਫੌਜੀ ਭਲਾਈ ਮੰਤਰੀ ਰਾਓ ਨਰਬੀਰ ਸਿੰਘ, ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ ਪਾਲ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ, ਵੀਡੀਓ ਕਾਨਫਰੰਸਿੰਗ ਰਾਹੀਂ ਵਿਧਾਇਕ ਸ੍ਰੀ ਓਮ ਪ੍ਰਕਾਸ਼ ਯਾਦਵ ਵੀ ਮੀਟਿੰਗ ਵਿੱਚ ਸ਼ਾਮਲ ਹੋਏ।

ਮੀਟਿੰਗ ਵਿੱਚ ਨਸੀਬਪੁਰ ਵਿਖੇ ਬਣਨ ਵਾਲੇ ਸਮਾਰਕ ਦੇ ਪ੍ਰਸਤਾਵਿਤ ਡਿਜ਼ਾਈਨ, ਕੰਸੈਪਟ ਅਤੇ ਨਿਰਮਾਣ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਤਾਰ ਪ੍ਰੈਜ਼ੈਂਟੇਸ਼ਨ ਦਿੱਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਲਗਭਗ 42 ਕਨਾਲ 10 ਮਰਲੇ ਖੇਤਰ ਵਿੱਚ ਵਿਕਸਤ ਕੀਤੇ ਜਾ ਰਹੇ ਇਸ ਸ਼ਾਨਦਾਰ ਸਮਾਰਕ ਕੰਪਲੈਕਸ ਵਿੱਚ ਓਪਨ ਏਅਰ ਥੀਏਟਰ, ਲਾਈਟ ਐਂਡ ਸਾਊਂਡ ਸ਼ੋਅ, ਗੈਲਰੀ, ਆਡੀਟੋਰੀਅਮ, ਪ੍ਰਸ਼ਾਸਨਿਕ ਇਮਾਰਤ ਅਤੇ ਹੋਰ ਆਧੁਨਿਕ ਸਹੂਲਤਾਂ ਵਿਕਸਤ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਰਕ ਕੰਪਲੈਕਸ ਦੇ ਸੁੰਦਰੀਕਰਨ, ਹਰਿਆਵਲ ਖੇਤਰ ਦੇ ਵਿਕਾਸ ਅਤੇ ਆਉਣ ਵਾਲੇ ਲੋਕਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਲੋੜੀਂਦੀ ਪਾਰਕਿੰਗ ਵਿਵਸਥਾ, ਸੁਚਾਰੂ ਆਵਾਜਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ ਤਾਂ ਜੋ ਸੈਲਾਨੀਆਂ ਅਤੇ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।ਮੀਟਿੰਗ ਵਿੱਚ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ.ਐਮ. ਪਾਂਡੂਰੰਗ ਨੇ ਪ੍ਰੋਜੈਕਟ ਦੀ ਪ੍ਰਗਤੀ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਹੋਰ ਮੰਤਰੀਆਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਦੇ ਡਿਜ਼ਾਈਨ ਅਤੇ ਹੋਰ ਪਹਿਲੂਆਂ ਨੂੰ ਹੋਰ ਵੱਧ ਪ੍ਰਭਾਵੀ ਅਤੇ ਆਕਰਸ਼ਕ ਬਣਾਇਆ ਜਾਵੇਗਾ। ਇਸ ਮੌਕੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਡਾਇਰੈਕਟਰ ਕੈਪਟਨ ਮਨੀਸ਼ ਲੋਹਾਨ, ਸ਼ਹੀਦ ਸਮਾਰਕ ਅੰਬਾਲਾ ਦੇ ਡਾਇਰੈਕਟਰ ਡਾ. ਕੁਲਦੀਪ ਸੈਣੀ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Arti Singh Rao , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD