Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਯਕੀਨੀ ਬਣਾਓ - ਨਾਇਬ ਸਿੰਘ ਸੈਣੀ

ਨਾਗਰਿਕਾਂ ਨੂੰ ਸਾਫ਼ ਅਤੇ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ

Nayab Singh Saini, Haryana, Chief Minister of Haryana, BJP Haryana, Haryana News, Latest Haryana News, Ranbir Gangwa, Ranbir Singh Gangwa

5 Dariya News

5 Dariya News

5 Dariya News

ਚੰਡੀਗੜ੍ਹ , 23 Jun 2026

Last updated on: Jun 24, 2026, 11:52 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਿਜਲੀ ਦੀ ਤਰਜ਼ 'ਤੇ ਪੀਣ ਵਾਲੇ ਪਾਣੀ ਲਈ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਸਾਰੇ ਨਾਗਰਿਕਾਂ ਨੂੰ ਸਾਫ਼ ਅਤੇ ਲੋੜੀਂਦੀ ਮਾਤਰਾ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੀਣ ਵਾਲੇ ਪਾਣੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਮੁੱਖ ਮੰਤਰੀ ਹਰਿਆਣਾ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੀ 59ਵੀਂ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਰਣਬੀਰ ਗੰਗਵਾ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ ਨਾਲ ਸਬੰਧਤ ਕੋਈ ਸ਼ਿਕਾਇਤ ਨਹੀਂ ਰਹਿਣੀ ਚਾਹੀਦੀ। ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਸ ਲਈ ਖੇਤਰ ਦੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੀਣ ਵਾਲੇ ਪਾਣੀ ਲਈ ਵਿਛਾਈਆਂ ਗਈਆਂ ਸਾਰੀਆਂ ਪੁਰਾਣੀਆਂ ਅਤੇ ਖ਼ਸਤਾਹਾਲ ਪਾਈਪ ਲਾਈਨਾਂ ਨੂੰ ਬਦਲਣ ਦਾ ਕੰਮ ਕੀਤਾ ਜਾਵੇ ਤਾਂ ਜੋ ਉਨ੍ਹਾਂ ਵਿੱਚ ਗੰਦੇ ਪਾਣੀ ਦੀ ਮਿਲਾਵਟ ਨਾ ਹੋ ਸਕੇ।

ਇਸ 'ਤੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ 1245 ਕਿਲੋਮੀਟਰ ਪਾਣੀ ਦੀ ਲਾਈਨ ਬਦਲਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲ ਘਰਾਂ (ਵਾਟਰ ਵਰਕਸ) ਲਈ ਖੁੱਲ੍ਹੇ ਵਿੱਚ ਪਾਣੀ ਭੇਜਣ ਦੀ ਬਜਾਏ ਪਾਈਪ ਲਾਈਨ ਰਾਹੀਂ ਭੇਜਣ ਦੀ ਵਿਵਸਥਾ ਕੀਤੀ ਜਾਵੇ। ਇਸ ਦੇ ਲਈ ਸਰਵੇਖਣ ਕਰਕੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸੇ ਤਰ੍ਹਾਂ ਓਵਰਫਲੋ ਸੀਵਰੇਜ ਅਤੇ ਜਿਨ੍ਹਾਂ ਦੇ ਢੱਕਣ ਟੁੱਟੇ ਜਾਂ ਖੁੱਲ੍ਹੇ ਹਨ, ਉਨ੍ਹਾਂ ਸਮੱਸਿਆਵਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ।

ਘੱਗਰ ਵਿੱਚ ਗੰਦਾ ਪਾਣੀ ਪਾਉਣ ਤੋਂ ਰੋਕਣ ਲਈ ਪ੍ਰਸਤਾਵ ਤਿਆਰ ਕਰੋ ਮੁੱਖ ਮੰਤਰੀ ਨੇ ਕਿਹਾ ਕਿ ਯਮੁਨਾ ਨਦੀ ਵਾਂਗ ਘੱਗਰ ਨਦੀ ਵਿੱਚ ਵੀ ਕਿਧਰੇ ਵੀ ਗੰਦਾ ਪਾਣੀ ਨਾ ਪਾਇਆ ਜਾਵੇ। ਇਸ ਦੇ ਲਈ ਵੀ ਵੱਖਰਾ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਤੋਂ ਇਲਾਵਾ ਜਲ ਘਰਾਂ 'ਤੇ ਸੌਰ ਊਰਜਾ (ਸੋਲਰ) ਪਲਾਂਟ ਲਗਾਏ ਜਾਣ। ਉਨ੍ਹਾਂ ਕਿਹਾ ਕਿ ਮਹਾਗ੍ਰਾਮ ਯੋਜਨਾ ਵਿੱਚ ਸ਼ਾਮਲ ਪਿੰਡਾਂ ਵਿੱਚ ਸੀਵਰੇਜ ਲੈਵਲ ਦੀ ਸਹੀ ਜਾਂਚ ਕੀਤੀ ਜਾਵੇ। ਇਨ੍ਹਾਂ ਪਿੰਡਾਂ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਢਾਣੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵੀ ਸਰਵੇਖਣ ਕੀਤਾ ਜਾਵੇ। ਸਰਕਾਰ ਵੱਲੋਂ ਗਰੀਬ ਲੋਕਾਂ ਲਈ ਮੁਹੱਈਆ ਕਰਵਾਏ ਜਾ ਰਹੇ 100-100 ਵਰਗ ਗਜ਼ ਦੇ ਪਲਾਟਾਂ ਵਾਲੀਆਂ ਕਲੋਨੀਆਂ ਵਿੱਚ ਵੀ ਪੀਣ ਵਾਲੇ ਪਾਣੀ ਦੀ ਉਚਿਤ ਵਿਵਸਥਾ ਕੀਤੀ ਜਾਵੇ। ਬਰਸਾਤ ਤੋਂ ਪਹਿਲਾਂ ਸਾਰੇ ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਪੁਖ਼ਤਾ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੀਣ ਵਾਲੇ ਪਾਣੀ, ਐਸ.ਟੀ.ਪੀ. ਸੀਵਰੇਜ ਆਦਿ ਦੀ ਜਾਂਚ ਲਈ ਟਾਸਕ ਫੋਰਸ ਕਮੇਟੀ ਦਾ ਗਠਨ ਕੀਤਾ ਜਾਵੇ। ਇਸ ਵਿੱਚ ਸਥਾਨਕ ਨਿਕਾਏ, ਵਿਕਾਸ ਅਤੇ ਪੰਚਾਇਤ, ਐਚ.ਐਸ.ਵੀ.ਪੀ. ਦੇ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾਵੇ, ਜੋ ਪਾਣੀ ਦੀ ਗੁਣਵੱਤਾ, ਐਸ.ਟੀ.ਪੀ. ਦਾ ਬੀ.ਓ.ਡੀ. ਆਦਿ ਚੈੱਕ ਕਰਕੇ ਉਸ ਦੀ ਰਿਪੋਰਟ ਦੇ ਨਾਲ ਸੁਝਾਅ ਵੀ ਪੇਸ਼ ਕਰੇਗੀ।

ਪੰਚਕੂਲਾ, ਰੋਹਤਕ, ਚਰਖੀ ਦਾਦਰੀ, ਹਾਂਸੀ ਲਈ ਪਾਣੀ ਦੀ ਸਥਿਤੀ ਸੁਧਾਰਨ ਲਈ ਬਣਾਓ ਵਿਸ਼ੇਸ਼ ਰਣਨੀਤੀ

ਮੁੱਖ ਮੰਤਰੀ ਨੇ ਕਿਹਾ ਕਿ ਪੰਚਕੂਲਾ, ਰੋਹਤਕ, ਚਰਖੀ ਦਾਦਰੀ ਅਤੇ ਹਾਂਸੀ ਲਈ ਪਾਣੀ ਦੀ ਸਥਿਤੀ ਸੁਧਾਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਵੇ। ਇਸ ਤੋਂ ਇਲਾਵਾ ਪਿੰਜੌਰ, ਮੋਰਨੀ, ਕਾਲਕਾ ਖੇਤਰ ਲਈ ਜਲ ਘਰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੌਸ਼ੱਲਿਆ ਡੈਮ ਵਿੱਚ ਬਰਸਾਤ ਦੇ ਦਿਨਾਂ ਵਿੱਚ ਵੱਧ ਤੋਂ ਵੱਧ ਪਾਣੀ ਇਕੱਠਾ ਹੋ ਸਕੇ, ਇਸ ਦੀ ਸਮਰੱਥਾ ਵਧਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

ਜਲ ਸਪਲਾਈ ਸੀਵਰੇਜ ਬੋਰਡ ਦੀ ਮੀਟਿੰਗ ਵਿੱਚ ਸਾਲ 2026-27 ਲਈ ਰਾਜ ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਅਤੇ ਸਵੱਛਤਾ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ। ਪਿਛਲੇ ਸਾਲ ਦੌਰਾਨ 1330 ਵਿਕਾਸ ਕਾਰਜ ਪੂਰੇ ਕੀਤੇ ਗਏ, ਜਿਨ੍ਹਾਂ ਵਿੱਚ 1000 ਪੇਂਡੂ ਖੇਤਰ ਅਤੇ 330 ਸ਼ਹਿਰੀ ਖੇਤਰ ਦੇ ਕਾਰਜ ਹਨ। ਇਸ ਸਮੇਂ ਦੌਰਾਨ ਨਹਿਰੀ ਅਧਾਰਤ 82 ਜਲ ਘਰ, 254 ਟਿਊਬਵੈੱਲ, 91 ਬੂਸਟਿੰਗ ਸਟੇਸ਼ਨ ਅਤੇ 4300 ਕਿਲੋਮੀਟਰ ਤੋਂ ਵੱਧ ਜਲ ਸਪਲਾਈ ਪਾਈਪ ਲਾਈਨ ਵਿਛਾਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਵਿੱਚ 150 ਕਿਲੋਮੀਟਰ ਸੀਵਰੇਜ ਲਾਈਨ ਵੀ ਪਾਈ ਗਈ।

ਕਮਿਸ਼ਨਰ ਅਤੇ ਸਕੱਤਰ ਪੰਕਜ ਯਾਦਵ ਨੇ ਦੱਸਿਆ ਕਿ ਰਾਜ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਹੂਲਤਾਂ ਦੇ ਸੁਧਾਰ ਲਈ ਚਾਲੂ ਵਿੱਤੀ ਸਾਲ ਲਈ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਕਾਰਜ ਯੋਜਨਾ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀਆਂ 712 ਨਵੀਆਂ ਸੰਵਰਧਨ ਸੁਧਾਰ ਯੋਜਨਾਵਾਂ ਨੂੰ 2534.39 ਕਰੋੜ ਦੀ ਲਾਗਤ ਨਾਲ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵਿਭਾਗ ਗੁਣਵੱਤਾ ਭਰਪੂਰ ਪੀਣ ਵਾਲਾ ਪਾਣੀ, ਬਿਹਤਰ ਸਵੱਛਤਾ ਸਹੂਲਤਾਂ ਅਤੇ ਆਧੁਨਿਕ ਜਲ ਪ੍ਰਬੰਧਨ ਸੇਵਾਵਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਜਨ ਸਿਹਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਅਸ਼ੋਕ ਮੀਨਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਯਸ਼ਪਾਲ ਯਾਦਵ, ਵਾਤਾਵਰਣ ਵਿਭਾਗ ਦੇ ਡਾਇਰੈਕਟਰ ਜਨਰਲ ਵਿਨੈ ਪ੍ਰਤਾਪ ਸਿੰਘ, ਪੀ.ਐਮ.ਡੀ.ਐਮ. ਦੇ ਸੀ.ਈ.ਓ. ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਜਨਰਲ ਕੇ. ਮਕਰੰਦ ਪਾਂਡੂਰੰਗ, ਈ.ਆਈ.ਸੀ. ਦੇਵੇਂਦਰ ਦਹੀਆ ਸਮੇਤ ਜਲ ਬੋਰਡ, ਤਾਲਾਬ ਅਥਾਰਟੀ, ਸਫ਼ਾਈ ਕਰਮਚਾਰੀ ਅਥਾਰਟੀ ਦੇ ਨੁਮਾਇੰਦਿਆਂ ਸਮੇਤ ਕਈ ਸੀਨੀਅਰ ਅਧਿਕਾਰੀ ਅਤੇ ਮਾਣਯੋਗ ਵਿਅਕਤੀ ਮੌਜੂਦ ਸਨ।

 

Tags: Nayab Singh Saini , Haryana , Chief Minister of Haryana , BJP Haryana , Haryana News , Latest Haryana News , Ranbir Gangwa , Ranbir Singh Gangwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD