Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਰਿੰਦਰ ਕੁਮਾਰ ਗੋਇਲ ਨੇ ਫ਼ਰੀਦਕੋਟ ਹਲਕੇ ਵਿੱਚ ਬਹੁ-ਕਰੋੜੀ ਪੁਲਾਂ ਅਤੇ ਪੱਕੇ ਪਾਣੀ ਦੇ ਖਾਲਿਆਂ ਦਾ ਕੀਤਾ ਉਦਘਾਟਨ

38.16 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਆਧੁਨਿਕ ਸਟੀਲ ਪੁਲ ਲੋਕਾਂ ਨੂੰ ਸਮਰਪਿਤ

Barinder Kumar Goel, Barinder Kumar Goyal, AAP Punjab, Gurdit Singh Sekhon

5 Dariya News

5 Dariya News

5 Dariya News

ਫ਼ਰੀਦਕੋਟ , 24 Jun 2026

Last updated on: Jun 24, 2026, 11:59 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਫ਼ਰੀਦਕੋਟ ਵਿੱਚ ਵਿਭਾਗ ਨਾਲ ਸਬੰਧਤ ਵੱਖ-ਵੱਖ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਲਵੰਡੀ ਰੋਡ ਫ਼ਰੀਦਕੋਟ ਵਿਖੇ ਰਾਜਸਥਾਨ ਫੀਡਰ ਨਹਿਰ ਦੀ ਬੁਰਜੀ ਨੰਬਰ 195814 ਅਤੇ ਫ਼ਰੀਦਕੋਟ-ਕੋਟਕਪੂਰਾ ਰੋਡ ’ਤੇ ਸਰਹਿੰਦ ਫੀਡਰ ਨਹਿਰ ਦੀ ਬੁਰਜੀ ਨੰਬਰ 140066 ਉੱਪਰ ਨਵੇਂ ਬਣੇ ਸਿੰਗਲ ਸਪੈਨ ਸਟੀਲ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਉੱਪਰ ਬਣੇ ਇਹ ਪੁਲ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਗਏ ਹਨ। 

ਪਹਿਲਾਂ ਇਨ੍ਹਾਂ ਸਥਾਨਾਂ ’ਤੇ ਬਣੇ ਪੁਲ ਲਗਭਗ 60 ਸਾਲ ਪੁਰਾਣੇ ਸਨ, ਜਿਨ੍ਹਾਂ ਕਾਰਨ ਵਧ ਰਹੀ ਟਰੈਫਿਕ ਦੇ ਮੱਦੇਨਜ਼ਰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਨਵੇਂ ਪੁਲਾਂ ਦੀ ਕੈਰੇਜ ਵੇਅ ਚੌੜਾਈ 7.5 ਮੀਟਰ ਰੱਖੀ ਗਈ ਹੈ ਅਤੇ ਦੋਵੇਂ ਪਾਸਿਆਂ 1.200 ਮੀਟਰ ਚੌੜੇ ਪੈਦਲ ਮਾਰਗ ਵੀ ਬਣਾਏ ਗਏ ਹਨ। 

ਇਨ੍ਹਾਂ ਪੁਲਾਂ ਦੇ ਨਿਰਮਾਣ ’ਤੇ ਕੁੱਲ 38 ਕਰੋੜ 16 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਫ਼ਰੀਦਕੋਟ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਟਰੈਫਿਕ ਸਮੱਸਿਆ ਦਾ ਹੱਲ ਹੋਇਆ ਹੈ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਾਪਤ ਹੋਈਆਂ ਹਨ।

ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਹਸਨ ਭੱਟੀ ਵਿਖੇ ਨਹਿਰੀ ਮੌਘਾ ਬੁਰਜੀ ਨੰਬਰ 24007 ਤੋਂ ਪਿੰਡ ਹਸਨ ਭੱਟੀ ਅਤੇ ਵਿਧਾਨ ਸਭਾ ਹਲਕਾ ਫ਼ਰੀਦਕੋਟ ਅਧੀਨ 21 ਮੋਘਿਆਂ ਦੇ ਪੱਕੇ ਪਾਣੀ ਦੇ ਖਾਲਿਆਂ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਵਿੱਚ ਪੱਕੇ ਪਾਣੀ ਦੇ ਖਾਲਿਆਂ ਦੀ ਉਸਾਰੀ ਨਾਲ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣੀ ਹੈ ਅਤੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਕੁੱਲ 21 ਕੰਮਾਂ ਤਹਿਤ 34.50 ਕਿਲੋਮੀਟਰ ਲੰਬੇ ਪੱਕੇ ਪਾਣੀ ਦੇ ਖਾਲੇ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਲਗਭਗ 11.90 ਕਰੋੜ ਰੁਪਏ ਦੀ ਲਾਗਤ ਆਈ ਹੈ। 

ਇਨ੍ਹਾਂ ਪ੍ਰੋਜੈਕਟਾਂ ਨਾਲ 780 ਏਕੜ ਰਕਬੇ ਨੂੰ ਸਿੱਧਾ ਲਾਭ ਮਿਲੇਗਾ। ਪੱਕੇ ਖਾਲਿਆਂ ਰਾਹੀਂ ਪਾਣੀ ਦੀ ਬਰਬਾਦੀ ਵਿੱਚ ਕਮੀ ਆਵੇਗੀ ਅਤੇ ਪਾਣੀ ਦੀ ਪਹੁੰਚ ਖੇਤਾਂ ਤੱਕ ਤੇਜ਼ੀ ਅਤੇ ਸੁਚਾਰੂ ਢੰਗ ਨਾਲ ਹੋਵੇਗੀ, ਜਿਸ ਨਾਲ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਪ੍ਰਾਪਤ ਹੋਣਗੀਆਂ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਾਬਾਰਡ ਸਕੀਮ ਤਹਿਤ 96.16 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਯੂ.ਜੀ.ਪੀ.ਐਲ. (ਅੰਡਰ ਗਰਾਊਂਡ ਪਾਈਪ ਲਾਈਨ) ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। 

ਇਸ ਪ੍ਰੋਜੈਕਟ ਤਹਿਤ ਆਊਟਲੈੱਟ ਨੰਬਰ 8000/ਐਲ ਤੋਂ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਬਣਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਸੁਚੱਜੀ ਅਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਅਜਿਹੇ ਪ੍ਰੋਜੈਕਟ ਲਗਾਤਾਰ ਲਾਗੂ ਕੀਤੇ ਜਾ ਰਹੇ ਹਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਫ਼ਰੀਦਕੋਟ ਹਲਕੇ ਨੂੰ ਵਿਕਾਸ ਕਾਰਜਾਂ ਦੀਆਂ ਸੌਗਾਤਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਚਾਈ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਇਹ ਪ੍ਰੋਜੈਕਟ ਕਿਸਾਨਾਂ ਅਤੇ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। 

ਉਨ੍ਹਾਂ ਕਿਹਾ ਕਿ ਅੱਜ ਜਲ ਸਰੋਤ ਮੰਤਰੀ ਸ੍ਰੀ ਗੋਇਲ ਵੱਲੋਂ 50 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਨੂੰ ਲੋਕ ਅਰਪਤ ਕੀਤਾ ਗਿਆ ਹੈ ਜਿਸ ਨਾਲ ਫਰੀਦਕੋਟ ਹਲਕੇ ਦੇ ਪਿੰਡਾਂ ਨੂੰ ਵਧੀਆ ਸਿੰਚਾਈ ਸਹੂਲਤ ਮਿਲੇਗੀ ਤੇ ਪੁੱਲਾਂ ਨਾਲ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਪ੍ਰਦਾਨ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ, ਰਜਵਾਹਿਆਂ, ਕੱਸੀਆਂ ਵਿੱਚ ਪਾਣੀ ਦੀ ਸਮਰੱਥਾ ਵਧਾ ਕੇ ਕਿਸਾਨਾਂ ਨੂੰ ਖੇਤੀ ਦੀ ਸਹੂਲਤ ਲਈ ਪਹਿਲਾਂ ਤੋਂ ਵੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ।

ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫਰੀਦਕੋਟ, ਸ੍ਰੀ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਸੀ. ਸ੍ਰੀ ਸੰਦੀਪ ਗੋਇਲ, ਐਕਸੀਅਨ ਰਮਨਪ੍ਰੀਤ ਸਿੰਘ ਮਾਨ, ਐਕਸੀਅਨ ਸੰਦੀਪ ਕੰਬੋਜ, ਸ੍ਰੀ ਰਜਿੰਦਰ ਸਿੰਘ ਰਿੰਕੂ ਸਮਾਧਾਂ ਵਾਲਾ, ਸ੍ਰੀ ਪ੍ਰੀਤਮ ਸਿੰਘ ਭਾਣਾ, ਸ੍ਰੀ ਜਗਮੋਹਨ ਸਿੰਘ ਵਿਰਕ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀਮਤੀ ਰਾਜਵਿੰਦਰ ਕੌਰ ਮੰਡਲ ਭੂਮੀ ਰੱਖਿਆ ਅਫ਼ਸਰ, ਸ੍ਰੀ ਜਸਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਸ੍ਰੀ ਗੁਰਪਿੰਦਰ ਸਿੰਘ ਐਗਰੀਕਲਚਰ ਅਫ਼ਸਰ, ਸ੍ਰੀ ਨੀਲਕਰਨ ਸਿੰਘ ਸੀਨੀਅਰ ਸਹਾਇਕ, ਜਲ ਸਰੋਤ ਵਿਭਾਗ ਅਤੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਕਿਸਾਨ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP Punjab , Gurdit Singh Sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD