Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਲੋਕ ਮਿਲਣੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ

Principal Budh Ram, AAP Punjab, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਬੁਢਲਾਡਾ , 23 Jun 2026

Last updated on: Jun 24, 2026, 12:09 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ ਕੀਤੇ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸ ਸਬੰਧੀ ਅੱਜ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਧਰਮਪੁਰਾ ਵਿਖੇ 24 ਜੂਨ ਨੂੰ ਹੋਣ ਵਾਲੀ ਇਹ 'ਲੋਕ ਮਿਲਣੀ' ਇਲਾਕੇ ਦੇ ਵਿਕਾਸ ਲਈ ਇੱਕ ਅਹਿਮ ਮੀਲ ਪੱਥਰ ਸਾਬਤ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪ੍ਰੋਗਰਾਮ ਵਾਲੀ ਥਾਂ 'ਤੇ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੇ ਪ੍ਰਬੰਧ, ਅਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। 

ਸਿਹਤ ਵਿਭਾਗ ਵੱਲੋਂ ਮੌਕੇ 'ਤੇ ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸੁਰੱਖਿਆ ਵਿਵਸਥਾ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਤੇ ਕ੍ਰਿਤਿਕਾ ਗੋਇਲ, ਉਪ ਮੰਡਲ ਮੈਜਿਸਟਰੇਟ ਬੁਢਲਾਡਾ ਗੁਰਮੀਤ ਕੁਮਾਰ, ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਚੇਅਰਮੈਨ ਬਲਬੀਰ ਸਿੰਘ , ਮੈਂਬਰ ਬਲਾਕ ਸੰਮਤੀ ਅਮਨਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ, ਜਗਵਿੰਦਰ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

 

Tags: Principal Budh Ram , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD