Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਭਜਨ ਸਿੰਘ ਈ.ਟੀ.ਓ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਕੀਤੀ ਤਾਕੀਦ

Harbhajan Singh ETO, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਤਰਨ ਤਾਰਨ , 23 Jun 2026

Last updated on: Jun 24, 2026, 12:15 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਸਮੀਖਿਆ ਕੀਤੀ। ਇਸ ਸਮੀਖਿਆ ਮੀਟਿੰਗ ਵਿੱਚ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹੇ ਦੀ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜਿਥੇ ਵੱਡੀ ਗਿਣਤੀ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਹੈ, ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਹਨ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਨਸ਼ਾ ਮੁਕਤੀ ਮੋਰਚਾ ਦੀ ਟੀਮ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਅਤੇ ਸੰਜ਼ੀਦਗੀ ਨਾਲ ਕੰਮ ਕਰਨ ਦੀ ਤਾਕੀਦ ਕੀਤੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਜ ਦੇ ਹਰੇਕ ਵਰਗ ਦਾ ਸਹਿਯੋਗ ਮਿਲੇ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਟੀਚਾ ਜਲਦ ਹਾਸਲ ਕੀਤਾ ਜਾ ਸਕਦਾ ਹੈ।

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਮੌਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਅਤੇ  ਨਸ਼ਾ ਮੁਕਤੀ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ। 

ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਵੀ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਕਾਰਵਾਈਆਂ ਅਤੇ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਕੁਮਾਰ ਸ਼ਰਮਾ, ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਡੀ.ਐਮ ਪੱਟੀ ਅਮਨਦੀਪ ਸਿੰਘ, ਐਸ.ਪੀ (ਹੈਡਕੁਆਰਟਰ) ਸੁਖਨਿੰਦਰ ਸਿੰਘ, ਐਸ.ਪੀ (ਡੀ) ਡਾ. ਰਿਪੁਦਮਨ ਸਿੰਘ,

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਿਆਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਤਰਨ ਤਾਰਨ ਆਲਮ ਬੀਰ ਸਿੰਘ ਰੰਧਾਵਾ, ਅਸੰਬਲੀ ਕੋਆਰਡੀਨੇਟਰ ਖੇਮਕਰਨ ਜੋਗਿੰਦਰ ਸਿੰਘ ਸੰਧੂ, ਅਸੰਬਲੀ ਕੋਆਰਡੀਨੇਟਰ ਪੱਟੀ ਪਰਮਜੀਤ ਸਿੰਘ ਚੰਬਲ ਅਤੇ ਅਸੰਬਲੀ ਕੋਆਰਡੀਨੇਟਰ ਖਡੂਰ ਸਾਹਿਬ ਜਸਕਰਨ ਸਿੰਘ ਲਾਡੀ ਆੜ੍ਹਤੀਆ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ, ਬਲਾਕ ਕੋਆਰਡੀਨੇਟਰ ਅਤੇ ਹੋਰ ਸ਼ਖਸੀਅਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Harbhajan Singh ETO , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD