Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ 'ਚ ਐਸ ਆਈ ਆਰ-2026 ਸਬੰਧੀ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਮਹੱਤਵਪੂਰਨ ਮੀਟਿੰਗ

ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਜ਼ਰੂਰੀ: ਡਿਪਟੀ ਕਮਿਸ਼ਨਰ

Himanshu Aggarwal, Dr Himanshu Aggarwal, DC Patiala, Deputy Commissioner Patiala, Patiala

5 Dariya News

5 Dariya News

5 Dariya News

ਪਟਿਆਲਾ , 23 Jun 2026

Last updated on: Jun 24, 2026, 12:28 IST

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇਨਸੇਂਟਿਵੇ ਰਵੀਜ਼ਨ (ਐਸ ਆਈ ਆਰ-2026) ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਪਟਿਆਲਾ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ ਅਨੁਪ੍ਰਿਤਾ ਜੌਹਲ, ਚੋਣ ਤਹਿਸੀਲਦਾਰ ਵਿਜੇ ਚੌਧਰੀ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਨਿਯੁਕਤ ਕੀਤੇ ਬੀ.ਐਲ.ਏ-1 ਮੌਜੂਦ ਸਨ।

ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫਸਰ ਜੀ ਨੇ ਦੱਸਿਆ ਕਿ ਐਸ ਆਈ ਆਰ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਤੋਂ ਵੱਧ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸ ਪ੍ਰਕਿਰਿਆ ਦੀ ਸਫਲਤਾ ਲਈ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਅਤੇ ਸਹਿਯੋਗ ਬਹੁਤ ਜਰੂਰੀ ਹੈ। 

ਮੀਟਿੰਗ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਬੂਥ ਲੈਵਲ ਏਜੰਟ (ਬੀ ਐਲ ਏ) ਦੀ ਨਿਯੁਕਤੀ ਜਲਤ ਤੋਂ ਜਲਦ ਯਕੀਨੀ ਬਣਾਉਣ ਅਤੇ ਨਿਯੁਕਤੀ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਕੋਲ ਜਮ੍ਹਾ ਕਰਵਾਉਣ। ਉਨ੍ਹਾਂ ਦੱਸਿਆ ਕਿ ਬੀ ਐਲ ਏ ਚੋਣ ਕਮਿਸ਼ਨ ਅਤੇ ਰਾਜਨੀਤਿਕ ਪਾਰਟੀਆਂ ਵਿਚਕਾਰ ਇੱਕ ਮਹੱਤਵਪੂਰਨ ਕੜੀ ਵਜੋਂ ਕੰਮ ਕਰਦੇ ਹਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।

ਮੀਟਿੰਗ ਦੌਰਾਨ ਬੀ ਐਲ ਓ- ਬੀ ਐਲ ਓ ਓਰੇਨਟੀਏਸ਼ਨ ਪ੍ਰੋਗਰਾਮ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਜੋ ਕਿ ਹਲਕਾ ਪੱਧਰੀ ਤੇ ਮਿਤੀ 23 ਜੂਨ ਤੋਂ 24 ਜੂਨ 2026 ਨੂੰ ਕਰਵਾਈ ਜਾ ਰਹੀ ਹੈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੀ ਐਲ ਏਜ਼ ਦੀ ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਉਹਨਾਂ ਨੂੰ ਐਸ ਆਈ ਆਰ ਦੀ ਪ੍ਰਕਿਰਿਆ, ਫਾਰਮਾਂ, ਸਮੀਖਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਹੋ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ ਘਰ-ਘਰ ਸਰਵੇਖਣ ਦੀ ਪ੍ਰਕਿਰਿਆ ਸ਼ੁਰੂ ਹੋਣੀ ਹੈ, ਜਿਸ ਦੌਰਾਨ ਬੂਥ ਲੈਵਲ ਅਫਸਰ ਘਰ-ਘਰ ਜਾ ਕੇ ਇਨੁਮੀਰੇਸ਼ਨ ਫੋਰਮ ਡਿਸਟ੍ਰਿਬਯੂਟ ਅਤੇ ਸਹੀ ਜਾਣਕਾਰੀ ਭਰਵਾ ਕੇ, ਉਸਦੀ ਇੱਕ ਕਾਪੀ ਕਲੈਕਟ ਕਰਨਗੇ। ਇਸ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਲਈ ਬੀ ਐਲ ਏ'ਜ਼ ਦੇ ਸਹਿਯੋਗ ਦੀ ਵੀ ਅਪੀਲ ਕੀਤੀ ਗਈ।

ਮੀਟਿੰਗ ਵਿੱਚ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਜ਼ੇਸ਼ਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਰਾਜਨੀਤਿਕ ਪਾਰਟੀਆਂ ਤੋਂ ਸੁਝਾਅ ਮੰਗੇ ਗਏ ਤਾਂ ਜੋ ਵੋਟਰਾਂ ਦੀ ਸੁਵਿਧਾ ਅਤੇ ਚੋਣ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਆਪਣੇ ਸੁਝਾਅ ਵੀ ਸਾਂਝੇ ਕੀਤੇ ਅਤੇ ਐਸ ਆਈ ਆਰ -2026 ਦੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Himanshu Aggarwal , Dr Himanshu Aggarwal , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD