Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਹੁਲ ਨੇ ਐਸ.ਆਈ.ਆਰ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਐਸ.ਆਈ.ਆਰ ਦੌਰਾਨ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਦੀ ਕੀਤੀ ਅਪੀਲ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 23 Jun 2026

Last updated on: Jun 24, 2026, 12:30 IST

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ (ਐਸ.ਆਈ.ਆਰ) ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਬੀ.ਐਲ.ਏ ਨਾਲ ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗਾਂ ਅਤੇ ਗਣਨਾ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। 

ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ। ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ।

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਬੂਥ ਲੈਵਲ ਏਜੰਟ-2 ਨਿਯੁਕਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਿਸ਼ੇਸ਼ ਗੈਰੀ ਸੁਧਾਈ ਦੇ ਹਰੇਕ ਪੜਾਅ ਦੌਰਾਨ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।

ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵਿੱਚ  ਕਾਂਗਰਸ ਤੋਂ ਬਰਕਤ ਸਿੰਘ ਵੋਹਰਾ, ਆਮ ਆਦਮੀ ਪਾਰਟੀ ਤੋਂ ਤਰਸੇਮ ਸਿੰਘ, ਮਨਦੀਪ ਸਿੰਘ ਤੇ ਮਨਜੀਤ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਗੁਰਭੇਜ ਸਿੰਘ ਤੇ ਸੰਜੀਵ ਸ਼ਾਮਿਲ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD