Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

Aman Arora, AAP Punjab, Sunam

5 Dariya News

5 Dariya News

5 Dariya News

ਸੁਨਾਮ , 23 Jun 2026

Last updated on: Jun 24, 2026, 12:32 IST

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਸਫਲਤਾਪੂਰਵਕ ਸੰਪੰਨ ਹੋਈ। ਇਸ ਚੋਣ ਦੌਰਾਨ ਮਨਪ੍ਰੀਤ ਬਾਂਸਲ ਨੂੰ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਪਤਨੀ ਸ਼੍ਰੀ ਭਾਨੂ ਪ੍ਰਤਾਪ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਲੋਕਾਂ ਦੀ ਸੇਵਾ ਅਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। 

ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਦਿਨ-ਰਾਤ ਇੱਕ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸੁਨਾਮ ਸ਼ਹਿਰ ਵਿੱਚ ਜਿੰਨਾ ਵਿਕਾਸ ਹੋਇਆ ਹੈ, ਹੁਣ ਉਸ ਵਿਕਾਸ ਦੀ ਰਫ਼ਤਾਰ ਦੁੱਗਣੀ ਅਤੇ ਚੌਗੁਣੀ ਹੋਵੇਗੀ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦਾ ਇੰਨਾ ਵੱਡੇ ਪੱਧਰ 'ਤੇ ਵਿਕਾਸ ਕਰਵਾਇਆ ਜਾਵੇਗਾ, ਜਿੰਨਾ ਅੱਜ ਤੱਕ ਕਦੇ ਨਹੀਂ ਹੋ ਸਕਿਆ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਚੁਣੇ ਅਹੁਦੇਦਾਰ ਅਤੇ ਸਮੂਹ ਕੌਂਸਲਰ ਮਿਲਜੁਲ ਕੇ ਸ਼ਹਿਰ ਦੀ ਤਰੱਕੀ ਲਈ ਨਵਾਂ ਇਤਿਹਾਸ ਰਚਣਗੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਸਬੰਧੀ ਕੋਈ ਗੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਵੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਨਗਰ ਕੌਂਸਲ ਦੇ ਸਾਰੇ ਚੁਣੇ ਹੋਏ ਐਮ.ਸੀ. ਬਰਾਬਰ ਦੇ ਹੱਕਦਾਰ ਹਨ ਅਤੇ ਉਨ੍ਹਾਂ ਨੂੰ ਅਹੁਦੇਦਾਰਾਂ ਤੋਂ ਵੱਧ ਕੇ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟੀਮ ਵਰਕ ਅਤੇ ਆਪਸੀ ਸਹਿਯੋਗ ਨਾਲ ਹੀ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲਿਆਂਦਾ ਜਾ ਸਕਦਾ ਹੈ।

ਇਸ ਮੌਕੇ ਨਵੇਂ ਚੁਣੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਪੂਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੁਨਾਮ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਹਰ ਵਰਗ ਦੀ ਆਵਾਜ਼ ਨੂੰ ਸੁਣਿਆ ਜਾਵੇਗਾ।

ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਦੇ ਹੋਏ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕੀਤੇ ਜਾਣਗੇ।

ਮੀਤ ਪ੍ਰਧਾਨ ਮੀਨਾ ਰਾਣੀ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਲੋਕਾਂ ਦੀ ਸੇਵਾ ਦਾ ਸਾਧਨ ਮੰਨਦੇ ਹਨ ਅਤੇ ਸ਼ਹਿਰ ਦੀ ਤਰੱਕੀ ਅਤੇ ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਮਹਿਲਾਵਾਂ ਦੇ ਹਿੱਤਾਂ ਲਈ ਖਾਸ ਤੌਰ 'ਤੇ ਕੰਮ ਕਰਨਗੇ। ਇਸ ਮੌਕੇ ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਾਰੇ ਐਮ.ਸੀ., ਈ ਓ ਸੁਨਾਮ ਸ੍ਰੀ ਬਾਲ ਕ੍ਰਿਸ਼ਨ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

 

Tags: Aman Arora , AAP Punjab , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD