Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਤ੍ਰਿਪੜੀ ਤੋਂ ਪਿੰਡ ਝਿੱਲ ਤੱਕ 1.5 ਕਰੋੜ ਦੀ ਲਾਗਤ ਨਾਲ ਸੜਕ ਪ੍ਰਾਜੈਕਟ ਦੀ ਸ਼ੁਰੂਆਤ, ਲੋਕਾਂ ਨੂੰ ਵੱਡੀ ਰਾਹਤ - ਡਾ . ਬਲਬੀਰ ਸਿੰਘ

Dr Balbir Singh, AAP Punjab

Web Admin

Web Admin

5 Dariya News

ਪਟਿਆਲਾ , 23 Jun 2026

Last updated on: Jun 24, 2026, 12:34 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਕੋਹਲੀ ਸਵੀਟ ਤ੍ਰਿਪੜੀ ਤੋਂ ਪਿੰਡ ਝਿੱਲ ਤੱਕ ਲਗਭਗ 2 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਹ ਸੜਕ ਪ੍ਰਾਜੈਕਟ 1.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਨੂੰ 5 ਸਾਲਾਂ ਦੀ ਗਾਰੰਟੀ ਦੇ ਨਾਲ ਬਣਾਇਆ ਜਾ ਰਿਹਾ ਹੈ, ਤਾਂ ਜੋ ਗੁਣਵੱਤਾ ਅਤੇ ਟਿਕਾਊਪਨ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ ਅਤੇ ਬਿਹਤਰ ਸੜਕ ਸਹੂਲਤਾਂ ਨਾਲ ਲੋਕਾਂ ਦੀ ਆਵਾਜਾਈ, ਵਪਾਰ ਅਤੇ ਰੋਜ਼ਾਨਾ ਜੀਵਨ ਵਿੱਚ ਵੱਡਾ ਸੁਧਾਰ ਆਉਂਦਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸਰਕਾਰ ਵੱਲੋਂ “ਮਾਨ ਸਰਕਾਰ” ਦੀ ਅਗਵਾਈ ਹੇਠ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਹਰ ਹਲਕੇ ਵਿੱਚ ਲੋੜ ਅਨੁਸਾਰ ਨਵੀਆਂ ਸੜਕਾਂ, ਮੁਰੰਮਤ ਕਾਰਜਾਂ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ ਅਤੇ ਨਿਰਧਾਰਿਤ ਸਮੇਂ ਵਿੱਚ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸੜਕ ਪੂਰੀ ਹੋਣ ਨਾਲ ਤ੍ਰਿਪੜੀ, ਝਿੱਲ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ। ਖਾਸ ਕਰਕੇ ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਲਿਜਾਣ ਵਿੱਚ ਸੁਵਿਧਾ ਹੋਵੇਗੀ ਅਤੇ ਵਿਦਿਆਰਥੀਆਂ ਤੇ ਰੋਜ਼ਗਾਰ ਲਈ ਆਉਣ-ਜਾਣ ਕਰਨ ਵਾਲੇ ਲੋਕਾਂ ਦੀਆਂ ਦਿੱਕਤਾਂ ਘਟਣਗੀਆਂ।

ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਸਰਕਾਰ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਵਿਕਾਸ ਕਾਰਜ ਕਰ ਰਹੀ ਹੈ ਅਤੇ ਹਰ ਖੇਤਰ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਰਸਤੇ ‘ਤੇ ਹੋਰ ਅੱਗੇ ਲਿਜਾਣ ਲਈ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰਾਜੈਕਟ ਲਾਗੂ ਕੀਤੇ ਜਾਣਗੇ।

ਇਸ ਮੌਕੇ ਸਥਾਨਕ ਪੰਚਾਇਤਾਂ ਦੇ ਨੁਮਾਇੰਦੇ, ਵਿਭਾਗੀ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਦਾ ਸਵਾਗਤ ਕੀਤਾ ਅਤੇ ਸਰਕਾਰ ਦਾ ਧੰਨਵਾਦ ਕੀਤਾ।

 

Tags: Dr Balbir Singh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD